ਬ੍ਰੈਗਜ਼ਿਟ ਤੋਂ ਬਾਅਦ ਵੀ ਭਾਰਤ ਨਾਲ ਜਾਰੀ ਰਹੇਗਾ ਐੱਫ.ਟੀ.ਏ.: ਜੇਰੇਮੀ ਹੰਟ

07/06/2019 8:42:53 PM

ਲੰਡਨ— ਬ੍ਰਿਟੇਨ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਜੇਰੇਮੀ ਹੰਟ ਨੇ ਬੋਰਿਸ ਜਾਨਸਨ ਦੇ ਖਿਲਾਫ ਆਪਣੀ ਦਾਅਵੇਦਾਰੀ ਨੂੰ ਮਜ਼ਬੂਤ ਕਰਨ ਲਈ ਭਾਰਤੀ ਪ੍ਰਵਾਸੀਆਂ ਨਾਲ ਸੰਪਰਕ ਕੀਤਾ ਹੈ ਤੇ ਕਿਹਾ ਹੈ ਕਿ 'ਬਹੁਤ ਜ਼ਰੂਰੀ' ਦੋ-ਪੱਖੀ ਸਬੰਧਾਂ ਨੂੰ ਮਜ਼ਬੂਤ ਕੀਤਾ ਜਾਵੇ ਤੇ ਬ੍ਰੈਗਜ਼ਿਟ ਤੋਂ ਬਾਅਦ ਮੁਕਤ ਵਪਾਰ ਸਮਝੌਤਾ ਕੀਤਾ ਜਾਵੇ।

ਬ੍ਰਿਟੇਨ ਦੇ 52 ਸਾਲਾ ਵਿਦੇਸ਼ ਮੰਤਰੀ ਨੇ ਕੰਜ਼ਰਵੇਟਿਵ ਫ੍ਰੈਂਡਸ ਆਫ ਇੰਡੀਆ ਨੂੰ ਪੱਤਰ ਲਿਖ ਕੇ ਕਿਹਾ ਕਿ ਉਹ ਭਾਰਤ ਦੇ ਨਾਲ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਇੱਛੁਕ ਹਨ। ਪ੍ਰਧਾਨ ਮੰਤਰੀ ਅਹੁਦੇ ਦੇ ਲਈ ਸਾਬਕਾ ਵਿਦੇਸ਼ ਮੰਤਰੀ ਜਾਨਸਨ ਦੇ ਨਾਲ ਉਨ੍ਹਾਂ ਦੀ ਸਖਤ ਟੱਕਰ ਚੱਲ ਰਹੀ ਹੈ। ਉਨ੍ਹਾਂ ਨੇ ਭਾਰਤ-ਬ੍ਰਿਟੇਨ ਵਿਚਾਲੇ ਬਹੁਤ ਮਹੱਤਵਪੂਰਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਤੇ ਬ੍ਰੈਗਜ਼ਿਟ ਤੋਂ ਬਾਅਦ ਮੁਕਤ ਵਪਾਰ ਸਮਝੌਤਾ ਕਰਨ ਦੀ ਇੱਛਾ ਜਤਾਈ। ਉਨ੍ਹਾਂ ਨੇ ਕਿਹਾ ਕਿ ਦੋਵਾਂ ਦੇਸ਼ਾਂ ਦੇ ਵਿਚਾਲੇ ਨਜ਼ਦੀਕੀ ਸਬੰਧਾਂ ਨੂੰ ਦੇਖਦੇ ਹੋਏ ਮੈਨੂੰ ਉਮੀਦ ਹੈ ਕਿ ਅਸੀਂ ਇਸ 'ਤੇ ਜਲਦੀ ਸਹਿਮਤ ਹੋਵਾਂਗੇ।


Baljit Singh

Content Editor

Related News