ਬਿ੍ਰਟਿਸ਼ PM ਜਾਨਸਨ ਦੀ ਰਿਪੋਰਟ ਫਿਰ ਆਈ ਪਾਜ਼ੇਟਿਵ, ਹਸਪਤਾਲ 'ਚ ਦਾਖਲ

04/06/2020 2:53:12 AM

ਲੰਡਨ - ਬਿ੍ਰਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦੀ 10 ਦਿਨ ਬਾਅਦ ਦੁਬਾਰਾ ਕੋਰੋਨਾਵਾਇਰਸ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਅੱਜ ਰਾਤ (ਸਥਾਨਕ ਸਮੇਂ ਮੁਤਾਬਕ) ਉਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਹੈ। ਇਸ ਦੀ ਜਾਣਕਾਰੀ ਡਾਊਨਿੰਗ ਸਟ੍ਰੀਟ ਵੱਲੋਂ ਸਾਂਝੀ ਕੀਤੀ ਗਈ। ਬੀ. ਬੀ. ਸੀ. ਦੀ ਖਬਰ ਮੁਤਾਬਕ ਉਨ੍ਹਾਂ ਵਿਚ ਤੇਜ਼ ਬੁਖਾਰ ਅਤੇ ਕੋਰੋਨਾਵਾਇਸ ਦੇ ਹੋਰ ਲੱਛਣ ਪਾਏ ਗਏ ਹਨ। ਡਾਕਟਰ ਦੀ ਸਲਾਹ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਹੈ।

ਦੱਸ ਦਈਏ ਕਿ ਕਰੀਬ 10 ਦਿਨ ਪਹਿਲਾਂ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਖੁਦ ਟਵੀਟ ਕਰਕੇ ਆਖਿਆ ਸੀ ਕਿ 24 ਘੰਟਿਆਂ ਤੋਂ ਵਾਇਰਸ ਦੇ ਲੱਛਣ ਦਿਖਾਈ ਦੇਣ ਤੋਂ ਬਾਅਦ ਕੋਰੋਨਾਵਾਇਰਸ ਦੇ ਟੈਸਟ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਮੈਂ ਸੈਲਫ ਆਈਸੋਲੇਸ਼ਨ ਵਿਚ ਹਾਂ ਪਰ ਮੈਂ ਇਸ ਵਾਇਰਸ ਨਾਲ ਲੱਡ਼ਣ ਲਈ ਵੀਡੀਓ ਕਾਨਫਰੰਸਿੰਗ ਰਾਹੀਂ ਆਪਣੀ ਸਰਕਾਰ ਦੀ ਅਗਵਾਈ ਜਾਰੀ ਰੱਖਾਂਗਾ। ਅਸੀਂ ਇਕੱਠੇ ਵਾਇਰਸ ਤੋਂ ਜਿੱਤ ਸਕਦੇ ਹਾਂ। ਜ਼ਿਕਰਯੋਗ ਹੈ ਕਿ ਬ੍ਰਿਟੇਨ ਵਿਚ ਹੁਣ ਤੱਕ 47,800 ਤੋਂ ਵਧੇਰੇ ਕੋਰੋਨਾਵਾਇਰਸ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ ਤੇ 4,900 ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਦੁਨੀਆ ਭਰ ਵਿਚ ਇਸ ਵਾਇਰਸ ਦੇ ਮਾਮਲਿਆਂ ਦੀ ਗਿਣਤੀ 1,266,771 ਪਾਰ ਪਹੁੰਚ ਗਈ ਹੈ, ਜਿਨ੍ਹਾਂ ਵਿਚੋਂ 61 ਹਜ਼ਾਰ ਤੋਂ ਵਧੇਰੇ ਲੋਕ ਆਪਣੀ ਜਾਨ ਗੁਆ ਚੁੱਕੇ ਹਨ।


Khushdeep Jassi

Content Editor

Related News