ਬ੍ਰਿਟੇਨ ਦੇ PM ਰਿਸ਼ੀ ਸੁਨਕ ਨੇ ਜਸਟਿਨ ਟਰੂਡੋ ਨੂੰ ਕੀਤਾ ਫ਼ੋਨ, ਭਾਰਤ ਵਿਵਾਦ ਨੂੰ ਲੈ ਕੇ ਦਿੱਤੀ ਖ਼ਾਸ ਸਲਾਹ

10/08/2023 5:52:21 AM

ਲੰਡਨ (ਭਾਸ਼ਾ): ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਅਤੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟੈਲੀਫੋਨ 'ਤੇ ਗੱਲਬਾਤ ਦੌਰਾਨ ਨਵੀਂ ਦਿੱਲੀ ਅਤੇ ਓਟਾਵਾ ਦਰਮਿਆਨ ਤਣਾਅ ਨੂੰ ਘੱਟ ਕਰਨ ਅਤੇ ਕਾਨੂੰਨ ਦੇ ਸ਼ਾਸਨ ਦਾ ਸਨਮਾਨ ਕਰਨ 'ਤੇ ਜ਼ੋਰ ਦਿੱਤਾ। ਡਾਊਨਿੰਗ ਸਟ੍ਰੀਟ (ਪ੍ਰਧਾਨ ਮੰਤਰੀ ਦੀ ਰਿਹਾਇਸ਼-ਕਮ-ਦਫ਼ਤਰ) ਨੇ ਇਕ ਬਿਆਨ ਵਿਚ ਕਿਹਾ ਕਿ ਸੁਨਕ ਨੇ ਸ਼ੁੱਕਰਵਾਰ ਸ਼ਾਮ ਨੂੰ ਟਰੂਡੋ ਨਾਲ ਗੱਲ ਕੀਤੀ ਅਤੇ ਇਸ ਦੌਰਾਨ ਉਨ੍ਹਾਂ ਨੂੰ ਭਾਰਤ ਵਿਚ ਕੈਨੇਡੀਅਨ ਡਿਪਲੋਮੈਟਾਂ ਨਾਲ ਸਬੰਧਤ ਸਥਿਤੀ ਬਾਰੇ ਜਾਣੂ ਕਰਵਾਇਆ ਗਿਆ ਅਤੇ ਦੋਵੇਂ ਨੇਤਾ ਸੰਪਰਕ ਵਿਚ ਰਹਿਣ ਲਈ ਸਹਿਮਤ ਹੋਏ। ਇਸ ਦੇ ਨਾਲ ਹੀ, ਖ਼ਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਵਿਚ ਭਾਰਤ ਸਰਕਾਰ ਦੇ ਏਜੰਟਾਂ ਦੀ ਸ਼ਮੂਲੀਅਤ ਦੇ ਕੈਨੇਡਾ ਦੇ ਦੋਸ਼ਾਂ ਤੋਂ ਬਾਅਦ, ਸੁਨਕ ਨੇ ਕਾਨੂੰਨ ਦੇ ਰਾਜ ਪ੍ਰਤੀ ਬਰਤਾਨੀਆ ਦੇ ਰੁਖ ਨੂੰ ਦੁਹਰਾਇਆ। 

ਇਹ ਖ਼ਬਰ ਵੀ ਪੜ੍ਹੋ - ਅਫ਼ਗਾਨਿਸਤਾਨ 'ਚ ਭੂਚਾਲ ਨੇ ਮਚਾਈ ਤਬਾਹੀ, ਹੁਣ ਤਕ 320 ਲੋਕਾਂ ਦੀ ਗਈ ਜਾਨ

ਬਿਆਨ ਵਿਚ ਕਿਹਾ ਗਿਆ ਹੈ, "ਪ੍ਰਧਾਨ ਮੰਤਰੀ ਟਰੂਡੋ ਨੇ ਭਾਰਤ ਵਿਚ ਕੈਨੇਡੀਅਨ ਡਿਪਲੋਮੈਟਾਂ ਦੇ ਸਬੰਧ ਵਿਚ ਸਥਿਤੀ ਬਾਰੇ ਇਕ ਅਪਡੇਟ ਪ੍ਰਦਾਨ ਕੀਤੀ ਹੈ।" ਇਸ ਵਿਚ ਅੱਗੇ ਕਿਹਾ ਗਿਆ ਹੈ, "ਪ੍ਰਧਾਨ ਮੰਤਰੀ (ਸੁਨਕ) ਨੇ ਯੂ.ਕੇ. ਦੀ ਸਥਿਤੀ ਨੂੰ ਦੁਹਰਾਇਆ ਕਿ ਸਾਰੇ ਦੇਸ਼ਾਂ ਨੂੰ ਕੂਟਨੀਤਕ ਸਬੰਧਾਂ 'ਤੇ ਵਿਆਨਾ ਸੰਧੀ ਦੇ ਸਿਧਾਂਤਾਂ ਸਮੇਤ ਪ੍ਰਭੂਸੱਤਾ ਅਤੇ ਕਾਨੂੰਨ ਦੇ ਰਾਜ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਸਥਿਤੀ ਵਿਚ ਸੁਧਾਰ ਹੋਵੇਗਾ।" 

ਇਹ ਖ਼ਬਰ ਵੀ ਪੜ੍ਹੋ - SYL 'ਤੇ ਸੁਪਰੀਮ ਕੋਰਟ ਦੀ ਟਿੱਪਣੀ ਮਗਰੋਂ CM ਮਾਨ ਦਾ ਪਹਿਲਾ ਬਿਆਨ, ਕਹਿ ਦਿੱਤੀਆਂ ਇਹ ਗੱਲਾਂ

ਕੈਨੇਡਾ ਦੀ ਰਾਜਧਾਨੀ ਓਟਾਵਾ ਤੋਂ ਇਸ ਬਿਆਨ ਨੂੰ ਦੁਹਰਾਉਂਦੇ ਹੋਏ ਪ੍ਰਧਾਨ ਮੰਤਰੀ ਦਫ਼ਤਰ ਨੇ ਕਿਹਾ ਕਿ ਟਰੂਡੋ ਨੇ ਕੈਨੇਡਾ ਅਤੇ ਭਾਰਤ ਦਰਮਿਆਨ ਮੌਜੂਦਾ ਸਥਿਤੀ ਬਾਰੇ ਅੱਪਡੇਟ ਜਾਣਕਾਰੀ ਮੁਹੱਈਆ ਕਰਵਾਈ। ਕੈਨੇਡੀਅਨ ਸਰਕਾਰ ਦੇ ਬਿਆਨ ਵਿਚ ਕਿਹਾ ਗਿਆ ਹੈ, "ਦੋਵਾਂ ਨੇਤਾਵਾਂ ਨੇ ਡਿਪਲੋਮੈਟਿਕ ਰਿਲੇਸ਼ਨਸ 'ਤੇ ਵਿਏਨਾ ਕਨਵੈਨਸ਼ਨ ਦਾ ਸਨਮਾਨ ਕਰਨ ਅਤੇ ਆਪਣੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਤਣਾਅ ਘਟਾਉਣ ਦੀ ਮਹੱਤਤਾ ਨੂੰ ਰੇਖਾਂਕਿਤ ਕੀਤਾ।" ਪ੍ਰਧਾਨ ਮੰਤਰੀ ਟਰੂਡੋ ਅਤੇ ਪ੍ਰਧਾਨ ਮੰਤਰੀ ਸੁਨਕ ਨੇ ਨਜ਼ਦੀਕੀ ਸੰਪਰਕ ਵਿਚ ਰਹਿਣ ਅਤੇ ਵਿਸ਼ਵ ਮੁੱਦਿਆਂ ਨੂੰ ਹੱਲ ਕਰਨ ਲਈ ਮਿਲ ਕੇ ਕੰਮ ਕਰਨ ਲਈ ਸਹਿਮਤੀ ਪ੍ਰਗਟਾਈ।"

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News