'ਪਾਰਟੀਗੇਟ' ਮਾਮਲੇ 'ਚ ਜੁਰਮਾਨਾ ਲਾਉਣ ਦੀ ਤਿਆਰੀ 'ਚ ਬ੍ਰਿਟਿਸ਼ ਪੁਲਸ
Tuesday, Mar 29, 2022 - 08:19 PM (IST)
ਲੰਡਨ-ਬ੍ਰਿਟੇਨ ਦੀ ਪੁਲਸ 'ਪਾਰਟੀਗੇਟ' ਮਾਮਲੇ 'ਚ ਜੁਰਮਾਨਾ ਲਾਉਣ ਦੀ ਤਿਆਰੀ ਕਰ ਰਹੀ ਹੈ। ਕੋਰੋਨਾ ਵਾਇਰਸ ਦੇ ਕਹਿਰ ਦੀ ਰੋਕਥਾਮ ਲਈ ਲਾਗੂ ਲਾਕਡਾਊਨ ਦੌਰਾਨ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦੇ ਕਰਮਚਾਰੀਆਂ ਵੱਲੋਂ ਆਯੋਜਿਤ ਕੀਤੀ ਗਈ ਪਾਰਟੀਆਂ ਦੇ ਮਾਮਲੇ ਨੂੰ 'ਪਾਰਟੀਗੇਟ' ਦੇ ਤੌਰ 'ਤੇ ਜਾਣਿਆ ਜਾਂਦਾ ਹੈ।
ਇਹ ਵੀ ਪੜ੍ਹੋ : ਭਾਰਤੀ ਮੂਲ ਦੀ ਉੱਦਮੀ ਹਰਪ੍ਰੀਤ ਕੌਰ ਨੇ ਬ੍ਰਿਟੇਨ ਦੇ ਮਸ਼ਹੂਰ TV ਸ਼ੋਅ 'ਚ ਜਿੱਤ ਕੀਤੀ ਦਰਜ
ਬ੍ਰਿਟੇਨ ਦੇ ਕਈ ਮੀਡੀਆ ਸੰਸਥਾਵਾਂ ਦੀ ਰਿਪੋਰਟ 'ਚ ਮੰਗਲਵਾਰ ਨੂੰ ਜੁਰਮਾਨਾ ਲਾਏ ਜਾਣ ਸਬੰਧੀ ਜਾਣਕਾਰੀ ਸਾਹਮਣੇ ਆਉਣ ਦਰਮਿਆਨ ਮੈਟ੍ਰੋਪਲਿਟਨ ਪੁਲਸ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਅਤੇ ਕਿਹਾ ਕਿ ਉਹ ਜਾਂਚ ਦੌਰਾਨ ਕੋਈ ਟਿੱਪਣੀ ਨਹੀਂ ਕਰੇਗੀ। ਇਸ ਮਾਮਲੇ 'ਚ ਦਰਜਨਾਂ ਨੇਤਾਵਾਂ ਅਤੇ ਅਧਿਕਾਰੀਆਂ ਵਿਰੁੱਧ ਜਾਂਚ ਕੀਤੀ ਗਈ ਹੈ।
ਇਹ ਵੀ ਪੜ੍ਹੋ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ 'ਚ ਹਾਊਸਿੰਗ ਬੋਰਡ ਦੇ ਨਵੇਂ ਦਫ਼ਤਰ ਤੇ ICCC ਦਾ ਕੀਤਾ ਉਦਘਾਟਨ
ਦੋਸ਼ ਹੈ ਕਿ ਸਰਕਾਰ ਵੱਲੋਂ ਮਹਾਮਾਰੀ ਦੌਰਾਨ ਉਨ੍ਹਾਂ ਨੂੰ ਨਿਯਮਾਂ ਦੀ ਉਲੰਘਣਾ ਕੀਤੀ ਗਈ ਜਿਸ ਨੂੰ ਵਾਇਰਸ ਦੀ ਰੋਕਥਾਮ ਲਈ ਉਸ ਨੇ ਖ਼ੁਦ ਲਾਗੂ ਕੀਤਾ ਸੀ। ਲੰਡਨ ਦੀ ਪੁਲਸ ਨੇ ਇਸ ਮਾਮਲੇ 'ਚ ਪ੍ਰਧਾਨ ਮੰਤਰੀ ਸਮੇਤ 100 ਤੋਂ ਜ਼ਿਆਦਾ ਲੋਕਾਂ ਨੂੰ ਸਵਾਲਾਂ ਦੀ ਸੂਚੀ ਭੇਜੀ ਸੀ। ਪੁਲਸ ਨੇ ਜਾਂਚ ਤਹਿਤ ਗਵਾਹਾਂ ਦੇ ਬਿਆਨ ਵੀ ਦਰਜ ਕੀਤੇ ਸਨ।
ਇਹ ਵੀ ਪੜ੍ਹੋ : ਅਮਰੀਕਾ ਰੂਸ 'ਚ ਪੁਤਿਨ ਨੂੰ ਸੱਤਾ ਤੋਂ ਹਟਾਉਣ ਦੀ ਕੋਸ਼ਿਸ਼ ਨਹੀਂ ਕਰ ਰਿਹਾ : ਬਲਿੰਕਨ
ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ