ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਮਹਾਰਾਣੀ ਐਲਿਜ਼ਾਬੈਥ II ਨੂੰ ਸੌਂਪਿਆ ਅਸਤੀਫ਼ਾ
Tuesday, Sep 06, 2022 - 06:02 PM (IST)
ਲੰਡਨ (ਏਜੰਸੀ) : ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਮੰਗਲਵਾਰ ਨੂੰ ਸਕਾਟਲੈਂਡ ਸਥਿਤ ਮਹਿਲ ਪਹੁੰਚੇ ਅਤੇ ਮਹਾਰਾਣੀ ਐਲਿਜ਼ਾਬੈਥ II ਨੂੰ ਰਸਮੀ ਤੌਰ 'ਤੇ ਆਪਣਾ ਅਸਤੀਫ਼ਾ ਸੌਂਪ ਕੇ ਆਪਣੇ ਉੱਤਰਾਧਿਕਾਰੀ ਦੇ ਤੌਰ 'ਤੇ ਲਿਜ਼ ਟਰਸ ਦਾ ਰਾਹ ਕੀਤਾ। ਲਿਜ਼ ਟਰਸ ਨੂੰ ਸੋਮਵਾਰ ਨੂੰ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਦਾ ਨਵਾਂ ਨੇਤਾ ਚੁਣਿਆ ਗਿਆ ਸੀ। ਉਹ ਦੇਸ਼ ਦੀ ਨਵੀਂ ਪ੍ਰਧਾਨ ਮੰਤਰੀ ਹੋਵੇਗੀ।
ਇਹ ਵੀ ਪੜ੍ਹੋ: 1300 ਸਾਲ ਤੋਂ ਪਾਣੀ ’ਚ ਤੈਰ ਰਿਹੈ ਪਿੰਡ, ਜ਼ਮੀਨ ’ਤੇ ਪੈਰ ਨਹੀਂ ਰੱਖਦੇ ਇਥੋਂ ਦੇ ਲੋਕ
ਜਾਨਸਨ ਨੇ ਕਰੀਬ 2 ਮਹੀਨੇ ਪਹਿਲਾਂ ਪਾਰਟੀ ਦੇ ਨਵੇਂ ਨੇਤਾ ਦੀ ਚੋਣ ਤੋਂ ਬਾਅਦ ਆਪਣੇ ਅਸਤੀਫੇ ਦਾ ਐਲਾਨ ਕੀਤਾ ਸੀ। ਜਾਨਸਨ ਨੇ ਸਕਾਟਲੈਂਡ ਦੇ ਬਾਲਮੋਰਾਲ ਵਿੱਚ ਮਹਾਰਾਣੀ ਨੂੰ ਆਪਣਾ ਅਸਤੀਫ਼ਾ ਸੌਂਪਿਆ। ਜ਼ਿਕਰਯੋਗ ਹੈ ਕਿ ਪਹਿਲੀ ਵਾਰ ਸੱਤਾ ਦੇ ਤਬਾਦਲੇ ਦੀ ਪ੍ਰਕਿਰਿਆ ਲੰਡਨ ਦੇ ਬਕਿੰਘਮ ਪੈਲੇਸ ਦੀ ਬਜਾਏ ਐਬਰਡੀਨਸ਼ਾਇਰ ਵਿੱਚ ਸ਼ਾਹੀ ਪਰਿਵਾਰ ਦੇ ਗਰਮੀਆਂ ਦੇ ਨਿਵਾਸ ਬਾਲਮੋਰਾਲ ਕੈਸਲ ਵਿੱਚ ਹੋ ਰਹੀ ਹੈ।
ਮਹਾਰਾਣੀ ਦੀ ਉਮਰ 96 ਸਾਲ ਹੈ ਅਤੇ ਅਜਿਹੇ 'ਚ ਉਨ੍ਹਾਂ ਨੂੰ ਕਿਤੇ ਵੀ ਆਉਣ-ਜਾਣ 'ਚ ਕਾਫੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਮਹਿਲ ਪ੍ਰਬੰਧਕਾਂ ਨੂੰ ਉਨ੍ਹਾਂ ਦੀ ਰੋਜ਼ਾਨਾ ਯਾਤਰਾ ਦੇ ਬਾਰੇ ਵਿਚ ਫ਼ੈਸਲਾ ਬਹੁਤ ਸੋਚ-ਸਮਝ ਕੇ ਲੈਣੇ ਪੈਂਦੇ ਹਨ। ਜਾਨਸਨ (58) ਨੇ ਕਰੀਬ ਤਿੰਨ ਸਾਲ ਪਹਿਲਾਂ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਿਆ ਸੀ, ਪਰ ਕਈ ਵਿਵਾਦਾਂ ਵਿੱਚ ਉਲਝਣ ਤੋਂ ਬਾਅਦ, ਉਨ੍ਹਾਂਨੇ ਜੁਲਾਈ ਵਿੱਚ ਅਹੁਦਾ ਛੱਡਣ ਦਾ ਐਲਾਨ ਕੀਤਾ ਸੀ।
ਇਹ ਵੀ ਪੜ੍ਹੋ: UK ’ਚ ਵੀ ਮਸ਼ਹੂਰ ਹੋਇਆ ਭਾਰਤੀ ਪਕਵਾਨ, ਬੱਚੇ ਦਾ ਨਾਂ ਰੱਖਿਆ ‘ਪਕੌੜਾ’
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।