ਜੀ-20 ਸੰਮੇਲਨ ਲਈ ਦਿੱਲੀ ਪਹੁੰਚੇ ਬ੍ਰਿਟੇਨ ਦੇ PM ਰਿਸ਼ੀ ਸੁਨਕ, ਹੋਇਆ ਸ਼ਾਨਦਾਰ ਸਵਾਗਤ

Friday, Sep 08, 2023 - 03:25 PM (IST)

ਜੀ-20 ਸੰਮੇਲਨ ਲਈ ਦਿੱਲੀ ਪਹੁੰਚੇ ਬ੍ਰਿਟੇਨ ਦੇ PM ਰਿਸ਼ੀ ਸੁਨਕ, ਹੋਇਆ ਸ਼ਾਨਦਾਰ ਸਵਾਗਤ

ਨਵੀਂ ਦਿੱਲੀ (ਭਾਸ਼ਾ)- ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਸ਼ਨੀਵਾਰ ਤੋਂ ਸ਼ੁਰੂ ਹੋ ਰਹੇ ਜੀ-20 ਸੰਮੇਲਨ ਲਈ ਸ਼ੁੱਕਰਵਾਰ ਨੂੰ ਇੱਥੇ ਪਹੁੰਚੇ। ਪਤਨੀ ਅਕਸ਼ਾ ਮੂਰਤੀ ਦੇ ਨਾਲ ਸੁਨਕ ਦਾ ਹਵਾਈ ਅੱਡੇ 'ਤੇ ਕੇਂਦਰੀ ਮੰਤਰੀ ਅਸ਼ਵਨੀ ਚੌਬੇ, ਭਾਰਤ ਵਿਚ ਬ੍ਰਿਟਿਸ਼ ਹਾਈ ਕਮਿਸ਼ਨਰ ਐਲੇਕਸ ਐਲਿਸ ਅਤੇ ਸੀਨੀਅਰ ਡਿਪਲੋਮੈਟਾਂ ਨੇ ਸਵਾਗਤ ਕੀਤਾ। ਮਹਿਮਾਨਾਂ ਨੇ ਇੱਥੇ ਹਵਾਈ ਅੱਡੇ 'ਤੇ ਉਨ੍ਹਾਂ ਦੇ ਸਨਮਾਨ 'ਚ ਕਰਵਾਏ ਗਏ ਰਵਾਇਤੀ ਨਾਚ ਦੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ: ਖਾਲਿਸਤਾਨੀ ਜਨਮਤ ਸੰਗ੍ਰਹਿ ਤੋਂ ਪਹਿਲਾਂ ਕੈਨੇਡਾ 'ਚ ਇੱਕ ਹੋਰ ਹਿੰਦੂ ਮੰਦਰ ਨੂੰ ਬਣਾਇਆ ਗਿਆ ਨਿਸ਼ਾਨਾ

PunjabKesari

ਆਪਣੇ ਤਿੰਨ ਦਿਨਾਂ ਦੌਰੇ ਦੌਰਾਨ ਸੁਨਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਕਰਨਗੇ। ਇਸ ਹਫਤੇ ਦੇ ਸ਼ੁਰੂ ਵਿੱਚ ਇੱਕ ਇੰਟਰਵਿਊ ਵਿੱਚ, ਬ੍ਰਿਟੇਨ ਦੇ ਪਹਿਲੇ ਭਾਰਤੀ ਮੂਲ ਦੇ ਪ੍ਰਧਾਨ ਮੰਤਰੀ ਸੁਨਕ ਨੇ ਕਿਹਾ ਸੀ ਕਿ ਬ੍ਰਿਟੇਨ ਅਤੇ ਭਾਰਤ ਵਿਚਾਲੇ ਰਿਸ਼ਤੇ ਦੋਵਾਂ ਦੇਸ਼ਾਂ ਦੇ ਭਵਿੱਖ ਨੂੰ ਪਰਿਭਾਸ਼ਿਤ ਕਰਨਗੇ।

PunjabKesari

ਇਹ ਵੀ ਪੜ੍ਹੋ: 20 ਸਾਲਾਂ 'ਚ ਬਣ ਕੇ ਤਿਆਰ ਹੋਇਆ ਜਰਮਨੀ ਦਾ ਵੱਡਾ ਹਿੰਦੂ ਮੰਦਰ, ਦੀਵਾਲੀ 'ਤੇ ਖੁੱਲ੍ਹਣਗੇ ਕਪਾਟ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


author

cherry

Content Editor

Related News