ਵੱਡੀ ਖ਼ਬਰ : ਬ੍ਰਿਟਿਸ਼ ਸਿੱਖ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ

Friday, Aug 01, 2025 - 11:20 AM (IST)

ਵੱਡੀ ਖ਼ਬਰ : ਬ੍ਰਿਟਿਸ਼ ਸਿੱਖ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ

ਲੰਡਨ (ਭਾਸ਼ਾ)- ਯੂ.ਕੇ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਪੂਰਬੀ ਲੰਡਨ ਵਿੱਚ ਇੱਕ 30 ਸਾਲਾ ਬ੍ਰਿਟਿਸ਼ ਸਿੱਖ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਬ੍ਰਿਟਿਸ਼ ਪੁਲਿਸ ਦਾ ਮੰਨਣਾ ਹੈ ਕਿ ਇਸ ਕਤਲ ਵਿੱਚ ਸ਼ਾਮਲ ਲੋਕ ਅਤੇ ਪੀੜਤ ਇੱਕ ਦੂਜੇ ਨੂੰ ਪਹਿਲਾਂ ਤੋਂ ਜਾਣਦੇ ਸਨ। ਗੁਰਮੁਖ ਸਿੰਘ ਉਰਫ ਗੈਰੀ ਦੀ ਮੌਤ ਪਿਛਲੇ ਹਫ਼ਤੇ ਪੂਰਬੀ ਲੰਡਨ ਦੇ ਇਲਫੋਰਡ ਦੇ ਫੇਲਬ੍ਰਿਜ ਰੋਡ ਵਿੱਚ ਹੋਈ। 

ਪੁਲਿਸ ਨੇ ਕਿਹਾ ਕਿ ਉਸਦੇ ਅਧਿਕਾਰੀਆਂ ਨੇ 23 ਜੁਲਾਈ ਨੂੰ ਕਤਲ ਦੇ ਸ਼ੱਕ ਵਿੱਚ 27 ਸਾਲਾ ਅਮਰਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ 'ਤੇ ਕਤਲ ਦਾ ਦੋਸ਼ ਲਗਾਇਆ ਗਿਆ ਹੈ ਅਤੇ ਉਹ 5 ਜਨਵਰੀ, 2026 ਨੂੰ ਲੰਡਨ ਦੇ ਓਲਡ ਬੇਲੀ ਵਿਖੇ ਉਸਦੀ ਅਗਲੀ ਅਦਾਲਤ ਵਿੱਚ ਪੇਸ਼ੀ ਤੱਕ ਹਿਰਾਸਤ ਵਿੱਚ ਰਹੇਗਾ। ਮੈਟ ਪੁਲਿਸ ਦੇ ਬਿਆਨ ਵਿੱਚ ਕਿਹਾ ਗਿਆ ਹੈ, "ਲੰਡਨ ਐਂਬੂਲੈਂਸ ਸੇਵਾ ਨੇ ਇੱਕ ਰਿਹਾਇਸ਼ੀ ਪਤੇ 'ਤੇ ਲੜਾਈ ਦੀਆਂ ਰਿਪੋਰਟਾਂ ਤੋਂ ਬਾਅਦ ਪੁਲਿਸ ਨੂੰ ਘਟਨਾ ਬਾਰੇ ਸੂਚਿਤ ਕੀਤਾ।" 

ਪੜ੍ਹੋ ਇਹ ਅਹਿਮ ਖ਼ਬਰ-Turbulence ਕਾਰਨ ਵਧੇ ਹਵਾਈ ਹਾਦਸੇ! ਵਜ੍ਹਾ ਆਈ ਸਾਹਮਣੇ

ਬਿਆਨ ਵਿੱਚ ਅੱਗੇ ਕਿਹਾ ਗਿਆ ਹੈ, "ਉੱਥੇ ਮੌਜੂਦ ਅਧਿਕਾਰੀਆਂ ਨੇ ਗੈਰੀ ਨੂੰ ਚਾਕੂ ਦੇ ਹਮਲੇ ਨਾਲ ਜ਼ਖਮੀ ਹੋਣ 'ਤੇ ਮੁੱਢਲੀ ਸਹਾਇਤਾ ਦਿੱਤੀ। ਹਾਲਾਂਕਿ ਸਾਰੀਆਂ ਸੰਭਵ ਕੋਸ਼ਿਸ਼ਾਂ ਦੇ ਬਾਵਜੂਦ ਬਦਕਿਸਮਤੀ ਨਾਲ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ।" ਪੁਲਿਸ ਅਧਿਕਾਰੀਆਂ ਨੇ ਇਸ ਸਬੰਧ ਵਿੱਚ ਇੱਕ 29 ਸਾਲਾ ਵਿਅਕਤੀ ਅਤੇ ਤਿੰਨ ਔਰਤਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਵਿੱਚ ਪੁਲਿਸ ਜਾਂਚ ਜਾਰੀ ਹੈ। ਹਾਲਾਂਕਿ ਸਾਰਿਆਂ ਨੂੰ ਅਕਤੂਬਰ ਤੱਕ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।


author

Vandana

Content Editor

Related News