ਕਤਲ ਦੇ ਖ਼ਤਰੇ ਦੀ ਚਿਤਾਵਨੀ ਤੋਂ ਬਾਅਦ ਬ੍ਰਿਟੇਨ ’ਚ ਘਬਰਾਏ ਖਾਲਿਸਤਾਨੀ ਸਮਰਥਕ

01/18/2024 9:53:42 AM

ਜਲੰਧਰ (ਇੰਟ.) : ਬ੍ਰਿਟੇਨ ਦੀ ਪੁਲਸ ਨੇ ਖਾਲਿਸਤਾਨੀ ਸਿੱਖ ਸਮਰਥਕਾਂ ਨੂੰ ਕਤਲ ਦੇ ਖ਼ਤਰੇ ਦੀ ਚਿਤਾਵਨੀ ਦਿੱਤੀ ਹੈ। ਇਸ ਤੋਂ ਬਾਅਦ ਜਿਨ੍ਹਾਂ ਲੋਕਾਂ ਨੂੰ ਇਹ ਚਿਤਾਵਨੀ ਦਿੱਤੀ ਗਈ ਹੈ, ਉਹ ਇਸ ਪਿੱਛੇ ਭਾਰਤ ਦਾ ਹੱਥ ਹੋਣ ਦਾ ਖਦਸ਼ਾ ਵੀ ਪ੍ਰਗਟਾ ਰਹੇ ਹਨ। ਬ੍ਰਿਟਿਸ਼ ਪੁਲਸ ਦੀ ਇਸ ਚਿਤਾਵਨੀ ਨੂੰ ਉਸਮਾਨ ਚਿਤਾਵਨੀ ਵੀ ਕਿਹਾ ਜਾ ਰਿਹਾ ਹੈ, ਕਿਉਂਕਿ ਅਜਿਹੀ ਖੁਫੀਆ ਜਾਣਕਾਰੀ ਤੋਂ ਬਾਅਦ ਪੁਲਸ ਬਿਨਾਂ ਸਬੂਤ ਦੇ ਕਿਸੇ ਵਿਅਕਤੀ ਨੂੰ ਗ੍ਰਿਫ਼ਤਾਰ ਨਹੀਂ ਕਰ ਸਕਦੀ। ਫੈੱਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ (ਐੱਫ.ਐੱਸ.ਓ.) ਨੇ ਇਸ ਘਟਨਾ ਸਬੰਧੀ ਬ੍ਰਿਟਿਸ਼ ਸਰਕਾਰ ਦੀ ਆਲੋਚਨਾ ਕੀਤੀ ਹੈ।

ਇਹ ਵੀ ਪੜ੍ਹੋ: ਆਪਣੇ ਹੀ ਦੇਸ਼ ਦੀ ਸੰਸਦ 'ਚ ਘਿਰੇ ਬ੍ਰਿਟਿਸ਼ PM ਸੁਨਕ, ਕਰਨਾ ਪਿਆ ਬਗਾਵਤ ਦਾ ਸਾਹਮਣਾ

ਸ਼ਖਸ ਨੂੰ ਭਾਰਤ ’ਤੇ ਕਿਉਂ ਹੈ ਸ਼ੱਕ?

ਇਕ ਸਿੱਖ ਸ਼ਖਸੀਅਤ, ਜਿਸ ਦੇ ਭਰਾ ਅਤੇ ਪਿਤਾ ਨੂੰ ਉਸਮਾਨ ਨੋਟਿਸ ਮਿਲਿਆ ਹੈ। ਉਸ ਨੇ ਯੂ. ਕੇ. ਟਾਈਮਜ਼ ਨੂੰ ਦੱਸਿਆ ਕਿ ਸ਼ੁਰੂਆਤੀ ਤੌਰ ’ਤੇ ਇਹ ਚਿਤਾਵਨੀ ਵੈਸਟ ਮਿਡਲੈਂਡਜ਼ ਦੇ ਕਿਸੇ ਧਾਰਮਿਕ ਕੱਟੜਪੰਥੀ ਵੱਲੋਂ ਭੇਜੀ ਗਈ ਜਾਪਦੀ ਸੀ ਪਰ ਇਹ ਅੱਤਵਾਦੀ ਨਿੱਝਰ ਅਤੇ ਪੰਨੂ ਦੇ ਮਾਮਲਿਆਂ ਨਾਲ ਜੁੜਿਆ ਮਾਮਲਾ ਹੈ। ਇਸ ਦੇ ਨਾਲ ਹੀ ਲੱਗਦਾ ਹੈ ਕਿ ਇਹ ਮਾਮਲਾ ਖਾਲਿਸਤਾਨੀ ਸਮਰਥਕ ਅਵਤਾਰ ਸਿੰਘ ਖੰਡਾ ਨੂੰ ਜ਼ਹਿਰ ਦੇਣ ਨਾਲ ਵੀ ਜੁੜਿਆ ਹੋਇਆ ਹੈ। ਉਕਤ ਸ਼ਖਸ ਨੇ ਦੋਸ਼ ਲਾਇਆ ਕਿ ਇਸ ਵਿਚ ਭਾਰਤ ਸਰਕਾਰ ਦਾ ਹੱਥ ਹੋ ਸਕਦਾ ਹੈ।

ਇਹ ਵੀ ਪੜ੍ਹੋ: CM ਮਾਨ ਤੇ DGP ਨੂੰ ਧਮਕੀ ਮਿਲਣ ਦਾ ਮਾਮਲਾ, ਜਾਖੜ ਨੇ US ਤੋਂ ਪੰਨੂ ਖ਼ਿਲਾਫ਼ ਸਖ਼ਤ ਐਕਸ਼ਨ ਦੀ ਕੀਤੀ ਅਪੀਲ

ਭਾਰਤ ਨੇ ਸ਼ਮੂਲੀਅਤ ਤੋਂ ਕੀਤਾ ਇਨਕਾਰ

ਇਕ ਸਿੱਖ ਆਗੂ ਦਾ ਮੰਨਣਾ ਹੈ ਕਿ ਇਹ ਧਮਕੀਆਂ ਬ੍ਰਿਟੇਨ ਦੇ ਇਕ ਕੱਟੜਪੰਥੀ ਸਿੱਖ ਸੰਗਠਨ ਵੱਲੋਂ ਆਈਆਂ ਸਨ ਅਤੇ ਭਾਰਤ ਸਰਕਾਰ ਦੀ ਇਸ ਵਿਚ ਕੋਈ ਸ਼ਮੂਲੀਅਤ ਨਹੀਂ ਸੀ। ਬੀਤੇ ਐਤਵਾਰ ਨੂੰ ਐੱਫ. ਐੱਸ. ਓ. ਦੀ ਇਕ ਬੈਠਕ ’ਚ ਮਤਾ ਪਾਸ ਕੀਤਾ ਗਿਆ, ਜਿਸ ਵਿਚ ਬ੍ਰਿਟੇਨ ਵਿਖੇ ਸਿੱਖ ਕਾਰਕੁਨਾਂ ਦੀ ਸੁਰੱਖਿਆ ਯਕੀਨੀ ਬਣਾਉਣ ’ਚ ਨਾਕਾਮ ਰਹਿਣ ਦਾ ਦੋਸ਼ ਲਗਾਇਆ ਗਿਆ ਹੈ। ਭਾਰਤ ਸਰਕਾਰ ਵੱਲੋਂ ਜਨਤਕ ਤੌਰ ’ਤੇ ਸਿੱਖਾਂ ਦੇ ਅੰਤਰਰਾਸ਼ਟਰੀ ਜਬਰ ਦੀ ਨਿੰਦਾ ਨਾ ਕਰਨ ਲਈ ਵੀ ਯੂ. ਕੇ. ਸਰਕਾਰ ਦੀ ਆਲੋਚਨਾ ਕੀਤੀ ਹੈ। ਇਕ ਹੋਰ ਮਤਾ ਪਾਸ ਕੀਤਾ ਗਿਆ, ਜਿਸ ਵਿਚ ਸਿੱਖ ਆਗੂਆਂ ਨੂੰ ਬੇਨਤੀ ਕੀਤੀ ਗਈ ਕਿ ਉਹ ਬ੍ਰਿਟੇਨ ਦੇ ਸਿਆਸਤਦਾਨਾਂ ਨੂੰ ਗੁਰਦੁਆਰਿਆਂ ’ਚ ਬੋਲਣ ਦੀ ਇਜਾਜ਼ਤ ਨਾ ਦੇਣ ਜਦੋਂ ਤੱਕ ਕਿ ਉਹ ਪ੍ਰਵਾਸੀਆਂ ’ਚ ਸਿੱਖ ਕਾਰਕੁਨਾਂ ’ਤੇ ਭਾਰਤ ਸਰਕਾਰ ਵੱਲੋਂ ਕੀਤੇ ਜਾ ਰਹੇ ਅੰਤਰਰਾਸ਼ਟਰੀ ਦਮਨ ਦੀ ਜਨਤਕ ਤੌਰ ’ਤੇ ਨਿੰਦਾ ਨਹੀਂ ਕਰਦੇ।

ਇਹ ਵੀ ਪੜ੍ਹੋ: UK 'ਚ ਭਾਰਤੀ ਮੂਲ ਦੀ ਡਾਕਟਰ ਨੂੰ ਸਕੂਲੀ ਵਿਦਿਆਰਥਣ ਨੂੰ ਦੇਣਾ ਪਵੇਗਾ 1.41 ਕਰੋੜ ਰੁਪਏ ਹਰਜਾਨਾ, ਜਾਣੋ ਵਜ੍ਹਾ

ਅਦਾਲਤ ’ਚ ਹੈ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਦਾ ਮਾਮਲਾ

ਦੱਸ ਦੇਈਏ ਕਿ ਖਾਲਿਸਤਾਨੀ ਅੱਤਵਾਦੀ ਗੁਰਪਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਮਾਮਲੇ ’ਚ ਭਾਰਤੀ ਮੂਲ ਦੇ ਨਾਗਰਿਕ ਨਿਖਿਲ ਗੁਪਤਾ ਖਿਲਾਫ ਅਮਰੀਕੀ ਅਦਾਲਤ ’ਚ ਕੇਸ ਚੱਲ ਰਿਹਾ ਹੈ। ਇਸ ਦੇ ਨਾਲ ਹੀ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦਾਅਵਾ ਕੀਤਾ ਸੀ ਕਿ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਪਿੱਛੇ ਭਾਰਤ ਸਰਕਾਰ ਦੇ ਜਾਸੂਸਾਂ ਦਾ ਹੱਥ ਹੈ। ਉਨ੍ਹਾਂ ਦਾ ਦੋਸ਼ ਸੀ ਕਿ ਭਾਰਤ ਸਰਕਾਰ ਨੇ ਹਰਦੀਪ ਸਿੰਘ ਨਿੱਝਰ ਦੇ ਕਤਲ ਲਈ ਜਾਸੂਸ ਭਰਤੀ ਕੀਤੇ ਸਨ।

ਇਹ ਵੀ ਪੜ੍ਹੋ: ਸਿੰਗਾਪੁਰ 'ਚ ਮੋਟਰਸਾਈਕਲ ਨਾਲ ਟੱਕਰ ਮਗਰੋਂ ਬੱਸ ਨੂੰ ਲੱਗੀ ਅੱਗ, 17 ਸਾਲਾ ਭਾਰਤੀ ਕੁੜੀ ਦੀ ਮੌਤ

ਉਸਮਾਨ ਚਿਤਾਵਨੀ ਕੀ ਹੈ?

ਦੱਸ ਦਈਏ ਕਿ ਉਸਮਾਨ ਚਿਤਾਵਨੀ ਪੁਲਸ ਵੱਲੋਂ ਜਾਨੋਂ ਮਾਰਨ ਦੀ ਧਮਕੀ ਦੇ ਬਾਅਦ ਦਿੱਤੀ ਜਾਂਦੀ ਹੈ। ਇਹ ਉਦੋਂ ਦਿੱਤੀ ਜਾਂਦੀ ਹੈ ਜਦੋਂ ਇਸ ਮਾਮਲੇ ਬਾਰੇ ਖੁਫੀਆ ਜਾਣਕਾਰੀ ਹੁੰਦੀ ਹੈ ਪਰ ਕਿਸੇ ਨੂੰ ਗ੍ਰਿਫ਼ਤਾਰ ਕਰਨ ਲਈ ਕੋਈ ਪੁਖਤਾ ਸਬੂਤ ਨਹੀਂ ਹੁੰਦਾ। ਇਹ ਨਾਂ ਉਸਮਾਨ ਪਰਿਵਾਰ ਤੋਂ ਆਇਆ ਸੀ। ਅਲੀ ਉਸਮਾਨ ਇਕ ਵਪਾਰੀ ਸੀ, ਜਿਸ ਨੂੰ ਗੋਲੀ ਮਾਰ ਦਿੱਤੀ ਗਈ ਸੀ। ਪੁਲਸ ਨੇ ਉਸ ਦੇ ਜੀਵਨ ਦੇ ਅਧਿਕਾਰ ਦੀ ਉਲੰਘਣਾ ਕੀਤੀ ਕਿਉਂਕਿ ਉਨ੍ਹਾਂ ਕੋਲ ਧਮਕੀ ਨਾਲ ਨਜਿੱਠਣ ਲਈ ਲੋੜੀਂਦੀ ਜਾਣਕਾਰੀ ਸੀ।

ਇਹ ਵੀ ਪੜ੍ਹੋ: ਕੈਨੇਡਾ ਦੀ ਅਲਗੋਮਾ ਯੂਨੀਵਰਸਿਟੀ ਨੇ 132 ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਕੀਤਾ ਫੇਲ੍ਹ, ਪੀੜਤਾਂ 'ਚ ਵਧੇਰੇ ਪੰਜਾਬੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।


cherry

Content Editor

Related News