ਨੌਵੀਂ ਜਮਾਤ ’ਚ ਫੇਲ੍ਹ ਹੋਣ ’ਤੇ ਭਰਾ ਨੇ ਭੈਣ ਦਾ ਕੀਤਾ ਬੇਰਹਿਮੀ ਨਾਲ ਕਤਲ

Monday, Aug 12, 2024 - 06:40 PM (IST)

ਨੌਵੀਂ ਜਮਾਤ ’ਚ ਫੇਲ੍ਹ ਹੋਣ ’ਤੇ ਭਰਾ ਨੇ ਭੈਣ ਦਾ ਕੀਤਾ ਬੇਰਹਿਮੀ ਨਾਲ ਕਤਲ

ਗੁਰਦਾਸਪੁਰ/ਪਾਕਿਸਤਾਨ (ਵਿਨੋਦ) : ਪ੍ਰੀਖਿਆ ਵਿਚ ਫੇਲ੍ਹ ਹੋਣਾ ਪਾਕਿਸਤਾਨ ਵਿਚ ਇਕ ਕੁੜੀ ਦੀ ਮੌਤ ਦਾ ਕਾਰਨ ਬਣ ਗਿਆ। ਜਿਥੇ ਪਾਕਿਸਤਾਨ ਦੇ ਓਕਾਰਾ ਜ਼ਿਲ੍ਹੇ ਦੀ ਦੇਪਾਲਪੁਰ ਤਹਿਸੀਲ ਦੇ ਹੁਜਰਾ ਸ਼ਾਹ ਮੁਕੀਮ ਕਸਬੇ ਵਿੱਚ ਇੱਕ ਭਰਾ ਨੇ ਆਪਣੀ ਭੈਣ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ

ਇਹ ਵੀ ਪੜ੍ਹੋ- ਪੰਜਾਬ ਦੇ ਇਸ ਹੋਟਲ ਵਿਚ ਪੁਲਸ ਨੇ ਮਾਰਿਆ ਛਾਪਾ, ਇਤਰਾਜ਼ਯੋਗ ਹਾਲਤ 'ਚ ਫੜੇ ਮੁੰਡੇ-ਕੁੜੀਆਂ

ਸਰਹੱਦ ਪਾਰਲੇ ਸੂਤਰਾਂ ਅਨੁਸਾਰ 9ਵੀਂ ਜਮਾਤ ਦੀ ਪ੍ਰੀਖਿਆ ’ਚ ਫੇਲ ਹੋਣ ’ਤੇ ਭਰਾ ਨੇ ਆਪਣੀ ਭੈਣ ਦੀ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਿਆ। ਜਾਣਕਾਰੀ ਮੁਤਾਬਕ ਪੀੜਤਾ ਦੀ ਮਾਂ ਦੀ ਸ਼ਿਕਾਇਤ ਦੇ ਆਧਾਰ ’ਤੇ ਅਧਿਕਾਰੀਆਂ ਨੇ ਸ਼ੱਕੀ ਨੂੰ ਗ੍ਰਿਫ਼ਤਾਰ ਕਰਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ ਅਤੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਸ ਅਨੁਸਾਰ ਜਦੋਂ ਕੁੜੀ ਅਫਸਾਨਾ 9ਵੀਂ ਜਮਾਤ ਵਿੱਚ ਫੇਲ੍ਹ ਹੋ ਗਈ ਤਾਂ ਉਸ ਦੇ ਭਰਾ ਆਫਤਾਬ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ।

ਇਹ ਵੀ ਪੜ੍ਹੋ- ਭਣੇਵੀਂ ਨਾਲ ਮਾਮੇ ਨੇ ਕਈ ਵਾਰ ਟੱਪੀਆਂ ਬੇਸ਼ਰਮੀ ਦੀਆਂ ਹੱਦਾ, ਜਦੋਂ ਹੋਈ ਗਰਭਵਤੀ ਤਾਂ ਕਰ 'ਤਾ ਵੱਡਾ ਕਾਂਡ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News