ਕਾਹਿਰਾ ’ਚ ਇਮਾਰਤ ਢਹਿ-ਢੇਰੀ, 5 ਮਰੇ ਤੇ 24 ਜ਼ਖ਼ਮੀ

Saturday, Mar 27, 2021 - 04:40 PM (IST)

ਕਾਹਿਰਾ (ਏ. ਪੀ.) : ਮਿਸਰ ਦੀ ਰਾਜਧਾਨੀ ਕਾਹਿਰਾ ’ਚ ਸ਼ਨੀਵਾਰ ਤੜਕੇ ਇਕ 9 ਮੰਜ਼ਿਲਾ ਅਪਾਰਟਮੈਂਟ ਦੀ ਇਮਾਰਤ ਢਹਿ-ਢੇਰੀ ਹੋਣ ਨਾਲ 5 ਲੋਕਾਂ ਦੀ ਮੌਤ ਹੋ ਗਈ ਅਤੇ 24 ਦੇ ਕਰੀਬ ਜ਼ਖਮੀ ਹੋ ਗਏ। ਕਾਹਿਰਾ ਪ੍ਰਸ਼ਾਸਨ ਦੇ ਮੁੱਖ ਅਧਿਕਾਰੀ ਖਾਲਿਦ ਅਬਦੁਲ-ਅਲ ਨੇ ਦੱਸਿਆ ਕਿ ਬਚਾਅ ਕਰਮਚਾਰੀ ਅਲ-ਸਲਾਮ ’ਚ ਇਮਾਰਤ ਦੇ ਮਲਬੇ ’ਚ ਫਸੇ ਲੋਕਾਂ ਦੀ ਭਾਲ ਕਰ ਰਹੇ ਹਨ। ਉਨ੍ਹਾਂ ਇਕ ਬਿਆਨ ’ਚ ਦੱਸਿਆ ਕਿ ਇਸ ਹਾਦਸੇ ’ਚ 24 ਹੋਰ ਵਿਅਕਤੀ ਵੀ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲਾਂ ’ਚ ਦਾਖਲ ਕਰਾਇਆ ਗਿਆ ਹੈ। ਪੁਲਸ ਨੇ ਸਾਰੇ ਖੇਤਰ ਨੂੰ ਘੇਰ ਲਿਆ ਹੈ। ਕਰਮਚਾਰੀ ਮਲਬੇ ਨੂੰ ਹਟਾਉਣ ਲਈ ਬੁਲਡੋਜ਼ਰ ਦੀ ਵਰਤੋਂ ਕਰਦੇ ਦੇਖੇ ਗਏ। ਅਬਦੁਲ- ਅਲ ਨੇ ਦੱਸਿਆ ਕਿ ਇਮਾਰਤ ਢਹਿ-ਢੇਰੀ ਹੋਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗਾ ਹੈ।

ਜ਼ਿਕਰਯੋਗ ਹੈ ਕਿ ਸਰਕਾਰ ਨੇ ਹਾਲ ਹੀ ’ਚ ਦੇਸ਼ ਭਰ ’ਚ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਕਾਰਵਾਈ ਸ਼ੁਰੂ ਕੀਤੀ ਹੋਈ ਹੈ ਅਤੇ ਉਲੰਘਣਾ ਕਰਨ ਵਾਲਿਆਂ ਨੂੰ ਜੇਲ ਭੇਜਿਆ ਜਾ ਰਿਹਾ ਹੈ। ਸਰਕਾਰ ਨੇ ਕਈ ਮਾਮਲਿਆਂ ’ਚ ਇਮਾਰਤਾਂ ਢਾਹੁਣ ਦੀ ਕਾਰਵਾਈ ਵੀ ਸ਼ੁਰੂ ਕੀਤੀ ਹੈ। 


Anuradha

Content Editor

Related News