ਤੁਰਕੀ ''ਚ ਭੂਚਾਲ ਦੇ ਛੇ ਦਿਨਾਂ ਬਾਅਦ ਬਿਲਡਿੰਗ ਠੇਕੇਦਾਰ ਕੀਤੇ ਗਏ ਗ੍ਰਿਫ਼ਤਾਰ

02/12/2023 6:20:11 PM

ਅੰਕਾਰਾ (ਏਜੰਸੀ): ਦੱਖਣ-ਪੂਰਬੀ ਤੁਰਕੀ ਅਤੇ ਉੱਤਰੀ ਸੀਰੀਆ ਵਿੱਚ ਆਏ ਭਿਆਨਕ ਭੂਚਾਲ ਆਉਣ ਦੇ ਛੇ ਦਿਨ ਬਾਅਦ ਅਧਿਕਾਰੀਆਂ ਨੇ ਉਹਨਾਂ 131 ਲੋਕਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਜਾਂ ਉਹਨਾਂ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ, ਜੋ ਭੂਚਾਲ ਨਾਲ ਤਬਾਹ ਹੋਈਆਂ ਇਮਾਰਤਾਂ ਦੇ ਨਿਰਮਾਣ ਵਿੱਚ ਸ਼ਾਮਲ ਹਨ। ਉੱਧਰ ਮਲਬੇ ਵਿੱਚੋਂ ਕੁਝ ਬਚੇ ਹੋਏ ਲੋਕਾਂ ਨੂੰ ਬਾਹਰ ਕੱਢਣ ਦਾ ਕੰਮ ਜਾਰੀ ਹੈ। ਤੁਰਕੀ ਅਤੇ ਸੀਰੀਆ 'ਚ ਸੋਮਵਾਰ ਨੂੰ ਆਏ ਭੂਚਾਲ 'ਚ ਮਰਨ ਵਾਲਿਆਂ ਦੀ ਗਿਣਤੀ 28,000 ਨੂੰ ਪਾਰ ਕਰ ਗਈ ਹੈ, ਜਦਕਿ ਘੱਟੋ-ਘੱਟ 80,000 ਲੋਕ ਜ਼ਖਮੀ ਹੋਏ ਹਨ। ਬਚਾਅ ਕਾਰਜ ਅਜੇ ਵੀ ਜਾਰੀ ਹੈ। 

ਪੜ੍ਹੋ ਇਹ ਅਹਿਮ ਖ਼ਬਰ- ਤੁਰਕੀ 'ਚ ਜ਼ਿੰਦਗੀ ਨੇ ਫਿਰ ਜਿੱਤੀ ਜੰਗ, 147 ਘੰਟਿਆਂ ਬਾਅਦ ਮਲਬੇ 'ਚੋਂ ਜ਼ਿੰਦਾ ਨਿਕਲੀ 10 ਸਾਲਾ ਬੱਚੀ 

ਪਿਛਲੇ ਪੰਜ ਦਿਨਾਂ ਤੋਂ ਬਚਾਅ ਕਰਮਚਾਰੀ ਕੜਾਕੇ ਦੀ ਠੰਢ ਵਿੱਚ ਮਲਬੇ ਹੇਠ ਦੱਬੇ ਲੋਕਾਂ ਨੂੰ ਕੱਢਣ ਲਈ ਲਗਾਤਾਰ ਕੰਮ ਕਰ ਰਹੇ ਹਨ। ਤੁਰਕੀ ਦੇ ਉਪ ਰਾਸ਼ਟਰਪਤੀ ਫੁਆਤ ਓਕਤੇ ਨੇ ਸ਼ਨੀਵਾਰ ਦੇਰ ਰਾਤ ਕਿਹਾ ਕਿ ਇਮਾਰਤ ਡਿੱਗਣ ਲਈ ਜ਼ਿੰਮੇਵਾਰ ਉਹਨਾਂ 131 ਲੋਕਾਂ ਲਈ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਗਏ ਹਨ, ਜਿਹਨਾਂ 'ਤੇ ਇਮਾਰਤਾਂ ਦੇ ਢਹਿ-ਢੇਰੀ ਹੋਣ ਲਈ ਜ਼ਿੰਮੇਵਾਰ ਹੋਣ ਦਾ ਸ਼ੱਕ ਹੈ। ਤੁਰਕੀ ਦੇ ਨਿਆਂ ਮੰਤਰੀ ਨੇ ਕਿਹਾ ਕਿ ਇਮਾਰਤਾਂ ਦੇ ਢਹਿਣ ਲਈ ਜ਼ਿੰਮੇਵਾਰ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਸਰਕਾਰੀ ਵਕੀਲਾਂ ਨੇ ਉਸਾਰੀ ਵਿੱਚ ਵਰਤੀ ਗਈ ਸਮੱਗਰੀ ਬਾਰੇ ਸਬੂਤ ਲਈ ਇਮਾਰਤ ਦੇ ਮਲਬੇ ਦੇ ਨਮੂਨੇ ਇਕੱਠੇ ਕਰਨੇ ਸ਼ੁਰੂ ਕਰ ਦਿੱਤੇ ਹਨ। ਸਰਕਾਰੀ ਅਨਾਦੋਲੂ ਨਿਊਜ਼ ਏਜੰਸੀ ਨੇ ਰਿਪੋਰਟ ਦਿੱਤੀ ਹੈ ਕਿ ਅਧਿਕਾਰੀਆਂ ਨੇ ਐਤਵਾਰ ਨੂੰ ਗਾਜ਼ੀਅਨਟੇਪ ਪ੍ਰਾਂਤ ਵਿੱਚ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਿਨ੍ਹਾਂ ਉੱਤੇ ਇੱਕ ਇਮਾਰਤ ਵਿੱਚ ਵਾਧੂ ਕਮਰਾ ਬਣਾਉਣ ਲਈ ਇੱਕ ਥੰਮ੍ਹ ਨੂੰ ਕੱਟਣ ਦਾ ਸ਼ੱਕ ਹੈ।

ਪੜ੍ਹੋ ਇਹ ਅਹਿਮ ਖ਼ਬਰ- ਨਿਊਜ਼ੀਲੈਂਡ 'ਚ ਚੱਕਰਵਾਤ 'ਗੈਬਰੀਏਲ' ਦਾ ਕਹਿਰ, ਉਡਾਣਾਂ ਰੱਦ ਤੇ ਜਨਜੀਵਨ ਪ੍ਰਭਾਵਿਤ (ਤਸਵੀਰਾਂ)

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News