ਦੱਖਣੀ ਕੋਰੀਆ 'ਚ ਇਮਾਰਤ ਨੂੰ ਅੱਗ ਲੱਗਣ ਕਾਰਨ 7 ਮੌਤਾਂ
Thursday, Jun 09, 2022 - 12:51 PM (IST)
ਸਿਓਲ (ਏਜੰਸੀ)- ਦੱਖਣੀ ਕੋਰੀਆ ਦੇ ਦੇਗੂ ਸ਼ਹਿਰ ਵਿਚ ਵੀਰਵਾਰ ਨੂੰ ਇਕ ਦਫ਼ਤਰ ਦੀ ਇਮਾਰਤ ਵਿਚ ਅੱਗ ਲੱਗਣ ਨਾਲ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਸਥਾਨਕ ਫਾਇਰ ਵਿਭਾਗ ਅਤੇ ਪੁਲਸ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਦੇਗੂ ਫਾਇਰ ਵਿਭਾਗ ਦੇ ਅਧਿਕਾਰੀ ਸ਼ਿਨ ਜੁ-ਹਾਨ ਨੇ ਕਿਹਾ ਕਿ ਸ਼ਹਿਰ ਦੀ ਜ਼ਿਲ੍ਹਾ ਅਦਾਲਤ ਦੇ ਪਿੱਛੇ ਇਕ ਦਫ਼ਤਰ ਦੀ ਇਮਾਰਤ ਦੀ ਦੂਜੀ ਮੰਜ਼ਲ ਵਿਚ ਲੱਗੀ ਅੱਗ ਨੂੰ ਬੁਝਾਉਣ ਲਈ ਦਰਜਨਾਂ ਫਾਇਰਫਾਈਟਰਾਂ ਅਤੇ ਗੱਡੀਆਂ ਤਾਇਨਾਤ ਕੀਤੀਆਂ ਗਈਆਂ।
ਇਹ ਵੀ ਪੜ੍ਹੋ: ਵਿਵਾਦਤ ਬਿਆਨ ਦੇ ਮੁੱਦੇ 'ਤੇ ਭਾਰਤ ਨਾਲੋਂ ਸਬੰਧ ਤੋੜੇ ਪਾਕਿਸਤਾਨ ਸਰਕਾਰ: ਇਮਰਾਨ ਖਾਨ
ਉਨ੍ਹਾਂ ਕਿਹਾ ਕਿ ਅੱਗ ਦੀ ਇਸ ਘਟਨਾ ਵਿਚ ਹੁਣ ਤੱਕ 7 ਲੋਕਾਂ ਦੀ ਮੌਤ ਹੋਣ ਅਤੇ 35 ਹੋਰ ਲੋਕਾਂ ਦੇ ਜ਼ਖ਼ਮੀ ਹੋਣ ਦੀ ਪੁਸ਼ਟੀ ਹੋਈ ਹੈ। ਦੱਖਣੀ ਕੋਰੀਆਈ ਮੀਡੀਆ ਨੇ ਹਾਦਸੇ ਦੀਆਂ ਕੁੱਝ ਤਸਵੀਰਾਂ ਨੂੰ ਪ੍ਰਕਾਸ਼ਿਤ ਕੀਤਾ ਹੈ, ਜਿਸ ਵਿਚ ਇਮਾਰਤ ਵਿਚੋਂ ਧੂੰਆਂ ਨਿਕਲਦਾ ਦਿਖਾਈ ਦੇ ਰਿਹਾ ਹੈ। ਇਸ ਤੋਂ ਇਲਾਵਾ ਤਸਵੀਰਾਂ ਵਿਚ ਰਾਹਤ ਅਤੇ ਬਚਾਅ ਦੀਆਂ ਕੋਸ਼ਿਸ਼ਾਂ ਵਿਚ ਲੱਗੇ ਐਮਰਜੈਂਸੀ ਵਿਭਾਗ ਦੇ ਕਰਮਚਾਰੀਆਂ ਨੂੰ ਵੀ ਦੇਖਿਆ ਜਾ ਸਕਦਾ ਹੈ। ਅਧਿਕਾਰੀ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ।
ਇਹ ਵੀ ਪੜ੍ਹੋ: EU ਨੇ ਲਿਆ ਵੱਡਾ ਫੈਸਲਾ, ਹੁਣ ਹਰ ਇਲੈਕਟ੍ਰਾਨਿਕ ਡਿਵਾਈਸ ਲਈ ਨਹੀਂ ਖ਼ਰੀਦਣਾ ਪਵੇਗਾ ਵੱਖਰਾ ਚਾਰਜਰ