ਸੁਖਪਾਲ ਖਹਿਰਾ ਦੇ ਘਰ ਬੁਲਡੋਜ਼ਰ ਚਲਾਉਣਾ ਮਾਨ ਸਰਕਾਰ ਦੀ ਸਿਆਸੀ ਬਦਲਾਖੋਰੀ : ਸੁਰਿੰਦਰ ਰਾਣਾ

Monday, Feb 23, 2026 - 09:21 PM (IST)

ਸੁਖਪਾਲ ਖਹਿਰਾ ਦੇ ਘਰ ਬੁਲਡੋਜ਼ਰ ਚਲਾਉਣਾ ਮਾਨ ਸਰਕਾਰ ਦੀ ਸਿਆਸੀ ਬਦਲਾਖੋਰੀ : ਸੁਰਿੰਦਰ ਰਾਣਾ

ਰੋਮ (ਕੈਂਥ): ਯੂਰਪ ਦੇ ਉੱਘੇ ਸਮਾਜ ਸੇਵੀ ਅਤੇ ਇੰਡੀਅਨ ਓਵਰਸੀਜ਼ ਕਾਂਗਰਸ ਯੂਰਪ ਦੇ ਸੀਨੀਅਰ ਆਗੂ ਸੁਰਿੰਦਰ ਸਿੰਘ ਰਾਣਾ ਹਾਲੈਂਡ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਘਰ ਦੀ ਕੰਧ ਦਾ ਪਿੱਲਰ ਢਾਹੇ ਜਾਣ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਇਸ ਕਾਰਵਾਈ ਨੂੰ ਮਾਨ ਸਰਕਾਰ ਦੀ 'ਸਿਆਸੀ ਬਦਲਾਖੋਰੀ' ਅਤੇ 'ਹਿੱਟਲਰਸ਼ਾਹੀ ਨੀਤੀ' ਕਰਾਰ ਦਿੱਤਾ ਹੈ।

ਸੁਰਿੰਦਰ ਰਾਣਾ ਨੇ 'ਜਗਬਾਣੀ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਾਨ ਸਰਕਾਰ ਉਨ੍ਹਾਂ ਲੋਕਾਂ ਦੀ ਆਵਾਜ਼ ਨੂੰ ਦਬਾਉਣ ਲਈ ਹਰ ਹਰਬਾ ਵਰਤ ਰਹੀ ਹੈ, ਜੋ ਸਰਕਾਰ ਦੀਆਂ ਲੋਕ ਵਿਰੋਧੀ ਕਾਰਵਾਈਆਂ ਖ਼ਿਲਾਫ਼ ਬੋਲਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਦਿਨ-ਦਿਹਾੜੇ ਹੋ ਰਹੇ ਕਤਲ ਤਾਂ ਸਰਕਾਰ ਨੂੰ ਦਿਖਾਈ ਨਹੀਂ ਦੇ ਰਹੇ, ਪਰ ਨਜਾਇਜ਼ ਕਬਜ਼ਿਆਂ ਦੀ ਆੜ ਵਿੱਚ ਵਿਰੋਧੀ ਲੀਡਰਾਂ ਦੇ ਘਰ ਢਾਹੁਣ ਵਿੱਚ ਸਰਕਾਰ ਪੂਰੀ ਸਰਗਰਮੀ ਦਿਖਾ ਰਹੀ ਹੈ।

ਰਾਣਾ ਨੇ ਦੱਸਿਆ ਕਿ ਸੁਖਪਾਲ ਖਹਿਰਾ ਦੇ ਘਰ ਦਾ ਪਿੱਲਰ ਢਾਹੁਣ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਨਾ ਤਾਂ ਖਹਿਰਾ ਨੂੰ ਅਤੇ ਨਾ ਹੀ ਸਥਾਨਕ ਗ੍ਰਾਮ ਪੰਚਾਇਤ ਨੂੰ ਕੋਈ ਨੋਟਿਸ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਇੱਕ ਸਿਆਸੀ ਸਾਜ਼ਿਸ਼ ਤਹਿਤ ਕੀਤਾ ਜਾ ਰਿਹਾ ਹੈ ਕਿਉਂਕਿ ਖਹਿਰਾ ਸੱਚ ਬੋਲਣ ਅਤੇ ਲੋਕਾਂ ਦੇ ਹੱਕਾਂ ਲਈ ਖੜ੍ਹਨ ਦਾ ਹਰਜਾਨਾ ਭੁਗਤ ਰਹੇ ਹਨ।

ਇੰਡੀਅਨ ਓਵਰਸੀਜ਼ ਕਾਂਗਰਸ ਯੂਰਪ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੁਚੇਤ ਕਰਦਿਆਂ ਕਿਹਾ ਕਿ ਜੇਕਰ ਲੋਕਾਂ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਦੀ ਕੁਰਸੀ 'ਤੇ ਬਿਠਾਇਆ ਹੈ, ਤਾਂ ਉਹ ਲੋਕਾਂ ਦੇ ਭਲੇ ਲਈ ਕੰਮ ਕਰਨ ਨਾ ਕਿ ਬਦਲਾਖੋਰੀ ਦੀ ਭਾਵਨਾ ਨਾਲ ਸਿਆਸੀ ਲੀਡਰਾਂ ਦੇ ਘਰ ਢਾਹੁਣ ਦੀਆਂ ਖੇਡਾਂ ਖੇਡਣ। ਉਨ੍ਹਾਂ ਚੇਤਾਵਨੀ ਦਿੱਤੀ ਕਿ ਪੰਜਾਬ ਦੇ ਲੋਕ ਮਾਨ ਸਰਕਾਰ ਦੀ ਇਸ ਧੱਕੇਸ਼ਾਹੀ ਨੂੰ ਹੁਣ ਹੋਰ ਬਰਦਾਸ਼ਤ ਨਹੀਂ ਕਰਨਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Baljit Singh

Content Editor

Related News