ਇਮਰਾਨ ਖ਼ਾਨ ਦੀ ਰਿਹਾਇਸ਼ ’ਤੇ ਪਹੁੰਚਿਆ ਬੁਲੇਟ ਪਰੂਫ਼ ਗੇਟ, ਫਿਟ ਕਰਨ ਦੀ ਕੀਤੀ ਜਾ ਰਹੀ ਤਿਆਰੀ

Thursday, Apr 20, 2023 - 11:23 AM (IST)

ਇਮਰਾਨ ਖ਼ਾਨ ਦੀ ਰਿਹਾਇਸ਼ ’ਤੇ ਪਹੁੰਚਿਆ ਬੁਲੇਟ ਪਰੂਫ਼ ਗੇਟ, ਫਿਟ ਕਰਨ ਦੀ ਕੀਤੀ ਜਾ ਰਹੀ ਤਿਆਰੀ

ਗੁਰਦਾਸਪੁਰ (ਵਿਨੋਦ)- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਲਾਹੌਰ ਜਮਾਨ ਪਾਰਕ ਸਥਿਤ ਰਿਹਾਇਸ਼ ’ਤੇ ਬੁਲੇਟ ਪਰੂਫ਼ ਗੇਟ ਪਹੁੰਚਾਇਆ ਗਿਆ ਹੈ। ਸੂਤਰਾਂ ਅਨੁਸਾਰ ਇਹ ਬੁਲੇਟ ਪਰੂਫ ਗੇਟ 16 ਫੁੱਟ ਚੌੜਾ 10 ਫੁੱਟ ਉੱਚਾ ਹੈ। 

ਇਹ ਵੀ ਪੜ੍ਹੋ- ਨੌਜਵਾਨਾਂ ਲਈ ਮਿਸਾਲ ਬਣਿਆ ਗੁਰਦਾਸਪੁਰ ਦਾ ਅੰਮ੍ਰਿਤਬੀਰ ਸਿੰਘ, ਚੜ੍ਹਦੀ ਜਵਾਨੀ ਮਾਰੀਆਂ ਵੱਡੀਆਂ ਮੱਲ੍ਹਾਂ

ਪੁਲਸ ਕਾਰਵਾਈ ਦੌਰਾਨ ਇਮਰਾਨ ਖ਼ਾਨ ਦੀ ਰਿਹਾਇਸ਼ ’ਤੇ ਲੱਗੇ ਗੇਟ ਨੂੰ ਤੋੜ ਦਿੱਤਾ ਗਿਆ ਹੈ ਅਤੇ ਸੁਰੱਖਿਆਂ ਦੀ ਦ੍ਰਿਸ਼ਟੀ ਨਾਲ ਹੁਣ ਉੱਥੇ ਨਵਾਂ ਬੁਲੇਟ ਪਰੂਫ਼ ਗੇਟ ਲਗਾਇਆ ਜਾ ਰਿਹਾ ਹੈ, ਜਿਸ ’ਤੇ ਲਗਭਗ 15 ਲੱਖ ਰੁਪਏ ਖ਼ਰਚ ਆਵੇਗਾ। ਇਸ ਸਬੰਧੀ ਇਹ ਗੇਟ ਉਨ੍ਹਾਂ ਦੇ ਨਿਵਾਸ ’ਤੇ ਪਹੁੰਚ ਗਿਆ ਹੈ ਅਤੇ ਉਸ ਨੂੰ ਫ਼ਿਟ ਕਰਨ ਦੀ ਤਿਆਰੀ ਹੋ ਰਹੀ ਹੈ।

ਇਹ ਵੀ ਪੜ੍ਹੋ- ਕੁੜੀ ਨੂੰ ਦਰਸ਼ਨ ਕਰਨ ਜਾਣ ਤੋਂ ਰੋਕਣ ਦੀ ਵਾਇਰਲ ਵੀਡੀਓ 'ਤੇ ਸ਼੍ਰੋਮਣੀ ਕਮੇਟੀ ਨੇ ਦਿੱਤਾ ਸਪੱਸ਼ਟੀਕਰਨ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News