ਕੈਨੇਡਾ ''ਚ ਹਰਦੀਪ ਨਿੱਝਰ ਦੇ ਸਾਥੀ ਸਿਮਰਨਜੀਤ ਸਿੰਘ ਦੇ ਘਰ ''ਤੇ ਚੱਲੀਆਂ ਗੋਲੀਆਂ

Friday, Feb 02, 2024 - 06:45 PM (IST)

ਸਰੀ - ਬ੍ਰਿਟਿਸ਼ ਕੋਲੰਬੀਆ ਦੇ ਸਰੀ ਕਸਬੇ ਵਿੱਚ 18 ਜੂਨ ਨੂੰ ਮਾਰੇ ਗਏ ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਇੱਕ ਸਾਥੀ ਦੇ ਘਰ 'ਤੇ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਕੈਨੇਡੀਅਨ ਪੁਲਸ ਦਾ ਕਹਿਣਾ ਹੈ ਕਿ ਉਹ ਸਾਊਥ ਸਰੀ ਇਲਾਕੇ ਦੇ ਇੱਕ ਘਰ ਵਿੱਚ ਰਾਤ ਦੇ ਸਮੇਂ ਹੋਈ ਗੋਲੀਬਾਰੀ ਦੀ ਜਾਂਚ ਕਰ ਰਹੀ ਹੈ, ਜਿਸ ਬਾਰੇ ਸਥਾਨਕ ਭਾਈਚਾਰੇ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਇਹ ਇੱਕ ਪ੍ਰਮੁੱਖ ਸਿੱਖ ਕਾਰਕੁਨ ਦਾ ਘਰ ਹੈ।

ਇਹ ਵੀ ਪੜ੍ਹੋ: ਪ੍ਰੇਮਿਕਾ ਦੇ ਕਹਿਣ 'ਤੇ ਪਿਤਾ ਨੇ 15ਵੀਂ ਮੰਜ਼ਿਲ ਤੋਂ ਸੁੱਟੇ ਸੀ 2 ਬੱਚੇ, ਹੁਣ ਜੋੜੇ ਨੂੰ ਦਿੱਤੀ ਗਈ ਸਜ਼ਾ-ਏ-ਮੌਤ

PunjabKesari

ਕੈਨੇਡੀਅਨ ਬਰਾਡਕਾਸਟਿੰਗ ਕਾਰਪੋਰੇਸ਼ਨ (ਸੀਬੀਸੀ) ਮੁਤਾਬਕ ਸਰੀ ਰਾਇਲ ਕੈਨੇਡੀਅਨ ਮਾਊਂਟਿਡ ਪੁਲਸ ਨੇ ਕਿਹਾ ਕਿ ਉਨ੍ਹਾਂ ਨੂੰ ਵੀਰਵਾਰ ਦੇਰ ਰਾਤ 1:20 ਵਜੇ 154ਵੀਂ ਸਟਰੀਟ ਦੇ 2800 ਬਲਾਕ ਦੇ ਨੇੜੇ ਇੱਕ ਘਰ ਵਿੱਚ ਗੋਲੀਆਂ ਚੱਲਣ ਦੀ ਰਿਪੋਰਟ ਮਿਲੀ ਸੀ। ਬੀ.ਸੀ. ਗੁਰਦੁਆਰਾ ਕੌਂਸਲ ਦੇ ਬੁਲਾਰੇ ਮੁਤਾਬਕ ਇਹ ਘਰ ਸਿਮਰਨਜੀਤ ਸਿੰਘ ਦਾ ਹੈ, ਜੋ ਮਾਰੇ ਗਏ ਖਾਲਿਸਤਾਨ ਸਮਰਥਕ ਕਾਰਕੁਨ ਹਰਦੀਪ ਸਿੰਘ ਨਿੱਝਰ ਦਾ ਦੋਸਤ ਸੀ। ਖਾਲਿਸਤਾਨੀ ਵੱਖਵਾਦੀ ਨਿੱਝਰ ਦੀ ਜੂਨ ਵਿੱਚ ਸਰੀ ਵਿੱਚ ਹੱਤਿਆ ਕਰ ਦਿੱਤੀ ਗਈ ਸੀ, ਜਿਸ ਨਾਲ ਭਾਰਤ ਅਤੇ ਕੈਨੇਡਾ ਵਿਚਾਲੇ ਕੂਟਨੀਤਕ ਵਿਵਾਦ ਪੈਦਾ ਹੋ ਗਿਆ ਸੀ।

ਇਹ ਵੀ ਪੜ੍ਹੋ: ਚਿੰਤਾਜਨਕ; ਅਮਰੀਕਾ 'ਚ ਹੁਣ ਇੱਕ ਹੋਰ ਭਾਰਤੀ ਵਿਦਿਆਰਥੀ ਦੀ ਮੌਤ, ਇੱਕ ਮਹੀਨੇ 'ਚ ਅਜਿਹਾ ਚੌਥਾ ਮਾਮਲਾ

PunjabKesari

ਕਾਰਪੋਰਲ ਸਰਬਜੀਤ ਸੰਘਾ ਨੇ ਦੱਸਿਆ ਕਿ ਅਧਿਕਾਰੀਆਂ ਨੇ ਇਲਾਕੇ ਦੇ ਸਥਾਨਕ ਲੋਕਾਂ ਨਾਲ ਗੱਲ ਕੀਤੀ ਅਤੇ ਘਟਨਾ ਬਾਰੇ ਹੋਰ ਜਾਣਕਾਰੀ ਹਾਸਲ ਕਰਨ ਲਈ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਚਸ਼ਮਦੀਦਾਂ ਮੁਤਾਬਕ ਘਰ ਦੇ ਨਾਲ-ਨਾਲ ਘਰ ਵਿਚ ਖੜ੍ਹੀ ਕਾਰ ਨੂੰ ਵੀ ਗੋਲੀਆਂ ਨਾਲ ਭੁੰਨ ਦਿੱਤਾ ਗਿਆ। ਸੰਘਾ ਨੇ ਕਿਹਾ, "ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਜੋ ਅਜੇ ਸ਼ੁਰੂਆਤੀ ਪੜਾਅ ਵਿਚ ਹੈ, ਇਸ ਲਈ ਗੋਲੀਬਾਰੀ ਦੇ ਪਿੱਛੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।" ਆਰ.ਸੀ.ਐੱਮ.ਪੀ. ਨੇ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਕਿ ਵੀਰਵਾਰ ਰਾਤ ਨੂੰ ਘਰ ਵਿੱਚ ਕਿੰਨੀਆਂ ਗੋਲੀਆਂ ਚਲਾਈਆਂ ਗਈਆਂ।

ਇਹ ਵੀ ਪੜ੍ਹੋ: ਭਾਰਤੀ ਕਾਮੇ ਨੂੰ ਬੰਦੀ ਬਣਾਉਣ ਵਾਲੇ ਇਟਾਲੀਅਨ ਮਾਲਕ ਨੂੰ ਹੋਈ ਜੇੇਲ੍ਹ, ਜੁਰਮਾਨੇ ਵਜੋਂ ਦੇਣੇ ਪੈਣਗੇ 12 ਹਜ਼ਾਰ ਯੂਰੋ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


cherry

Content Editor

Related News