ਬੁਰਜ ਖਲੀਫ਼ਾ ''ਤੇ ਵੀ ਹੋਇਆ ਹਮਲਾ ! ਜ਼ਬਰਦਸਤ ਧਮਾਕੇ ਕਾਰਨ ਕੰਬ ਗਿਆ ਪੂਰਾ ਇਲਾਕਾ

Sunday, Mar 01, 2026 - 10:29 AM (IST)

ਬੁਰਜ ਖਲੀਫ਼ਾ ''ਤੇ ਵੀ ਹੋਇਆ ਹਮਲਾ ! ਜ਼ਬਰਦਸਤ ਧਮਾਕੇ ਕਾਰਨ ਕੰਬ ਗਿਆ ਪੂਰਾ ਇਲਾਕਾ

ਇੰਟਰਨੈਸ਼ਨਲ ਡੈਸਕ- ਇਰਾਨ ਅਤੇ ਅਮਰੀਕਾ-ਇਜ਼ਰਾਈਲ ਵਿਚਾਲੇ ਵਧਦੇ ਟਕਰਾਅ ਦੀ ਅੱਗ ਹੁਣ ਦੁਬਈ ਤੱਕ ਪਹੁੰਚ ਗਈ ਹੈ। ਸ਼ਨੀਵਾਰ ਦੇਰ ਰਾਤ ਅਤੇ ਐਤਵਾਰ ਸਵੇਰੇ ਇਰਾਨ ਵੱਲੋਂ ਕੀਤੇ ਗਏ ਜਵਾਬੀ ਹਮਲਿਆਂ ਵਿੱਚ ਦੁਬਈ ਦੀਆਂ ਕਈ ਮਸ਼ਹੂਰ ਬਿਲਡਿੰਗਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ।

ਦੁਨੀਆ ਦੀ ਸਭ ਤੋਂ ਉੱਚੀ ਇਮਾਰਤ ਬੁਰਜ ਖਲੀਫਾ ਵੀ ਇਨ੍ਹਾਂ ਹਮਲਿਆਂ ਤੋਂ ਬਚੀ ਨਹੀਂ ਰਹੀ ਹੈ। ਹਾਲਾਂਕਿ ਇਸ 'ਤੇ ਸਿੱਧੇ ਹਮਲੇ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ, ਪਰ ਇਮਾਰਤ ਦੇ ਨੇੜਲੇ ਇਲਾਕੇ ਵਿੱਚ ਜ਼ੋਰਦਾਰ ਧਮਾਕੇ ਸੁਣੇ ਗਏ ਹਨ। ਸੁਰੱਖਿਆ ਦੇ ਮੱਦੇਨਜ਼ਰ ਬੁਰਜ ਖਲੀਫਾ ਨੂੰ ਖਾਲੀ ਕਰਵਾ ਲਿਆ ਗਿਆ ਸੀ।

ਇਸੇ ਦੌਰਾਨ ਇਕ ਮਿਜ਼ਾਈਲ ਦੇ ਬੁਰਜ ਖਲੀਫਾ ਵੱਲ ਵਧਦੇ ਆਉਣ ਅਤੇ ਉਸ ਦੇ ਏਅਰ ਡਿਫੈਂਸ ਸਿਸਟਮ ਵੱਲੋਂ ਹਵਾ 'ਚ ਹੀ ਤਬਾਹ ਕੀਤੇ ਜਾਣ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਇੰਟਰਸੈਪਸ਼ਨ ਮਗਰੋਂ ਜ਼ਬਰਦਸਤ ਧਮਾਕਾ ਹੋਇਆ, ਜਿਸ ਨਾਲ ਪੂਰਾ ਇਲਾਕਾ ਕੰਬ ਗਿਆ।

ਇਨ੍ਹਾਂ ਹਮਲਿਆਂ ਦੌਰਾਨ ਦੁਬਈ ਦੇ ਮਸ਼ਹੂਰ 'ਬੁਰਜ ਅਲ ਅਰਬ' ਹੋਟਲ 'ਤੇ ਇੱਕ ਡਰੋਨ ਦਾ ਮਲਬਾ ਡਿੱਗਣ ਕਾਰਨ ਇਮਾਰਤ ਦੇ ਬਾਹਰਲੇ ਹਿੱਸੇ ਵਿੱਚ ਮਾਮੂਲੀ ਅੱਗ ਲੱਗ ਗਈ। ਦੁਬਈ ਮੀਡੀਆ ਆਫਿਸ ਅਨੁਸਾਰ ਸਿਵਲ ਡਿਫੈਂਸ ਟੀਮਾਂ ਨੇ ਤੁਰੰਤ ਅੱਗ 'ਤੇ ਕਾਬੂ ਪਾ ਲਿਆ ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

Breaking 🚨 WATCH: Footage shows an Iranian drone being intercepted right near the Burj Khalifa in Dubai.

pic.twitter.com/TgGfbz83vU

— 𝐑 (@brad_jii) March 1, 2026

ਇਹ ਵੀ ਪੜ੍ਹੋ- 'ਤਾਂ ਮਾਰਿਆ ਜਾਣਾ ਸੀ ਪਾਕਿਸਤਾਨ ਦਾ PM..!' ਇਰਾਨ ਨਾਲ ਜੰਗ ਦੀ ਤਿਆਰੀ 'ਚ ਬੈਠੇ ਟਰੰਪ ਨੇ ਦੇ'ਤਾ ਵੱਡਾ ਬਿਆਨ

ਇਸ ਤੋਂ ਇਲਾਵਾ ਦੁਬਈ ਦੇ ਇਸ ਮਸ਼ਹੂਰ ਟਾਪੂ 'ਤੇ ਸਥਿਤ ਇੱਕ ਹੋਟਲ ਦੇ ਨੇੜੇ ਮਿਜ਼ਾਈਲ ਡਿੱਗਣ ਕਾਰਨ ਭਾਰੀ ਅੱਗ ਲੱਗਣ ਦੀ ਖ਼ਬਰ ਹੈ। ਇਸ ਘਟਨਾ ਵਿੱਚ 4 ਲੋਕਾਂ ਦੇ ਜ਼ਖਮੀ ਹੋਣ ਦੀ ਰਿਪੋਰਟ ਹੈ। ਹਮਲੇ ਕਾਰਨ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਇੱਕ ਹਿੱਸੇ ਨੂੰ ਮਾਮੂਲੀ ਨੁਕਸਾਨ ਪਹੁੰਚਿਆ ਹੈ ਤੇ ਹਵਾਈ ਅੱਡੇ 'ਤੇ ਕੰਮ ਕਰਦੇ 4 ਕਰਮਚਾਰੀ ਜ਼ਖਮੀ ਹੋਏ ਹਨ। ਸੁਰੱਖਿਆ ਕਾਰਨਾਂ ਕਰਕੇ ਦੁਬਈ ਦੇ ਸਾਰੇ ਹਵਾਈ ਅੱਡੇ ਬੰਦ ਕਰ ਦਿੱਤੇ ਗਏ ਹਨ ਅਤੇ ਸੈਂਕੜੇ ਉਡਾਣਾਂ ਰੱਦ ਹਨ।

ਇਸ ਜੰਗ ਦੇ ਤਣਾਅ ਵਿਚਾਲੇ ਯੂ.ਏ.ਈ. ਦੇ ਰੱਖਿਆ ਮੰਤਰਾਲੇ ਨੇ ਕਿਹਾ ਹੈ ਕਿ ਉਨ੍ਹਾਂ ਦੇ ਹਵਾਈ ਰੱਖਿਆ ਪ੍ਰਣਾਲੀ ਨੇ ਇਰਾਨ ਵੱਲੋਂ ਦਾਗੀਆਂ ਗਈਆਂ ਜ਼ਿਆਦਾਤਰ ਮਿਜ਼ਾਈਲਾਂ ਅਤੇ ਡਰੋਨਾਂ ਨੂੰ ਹਵਾ ਵਿੱਚ ਹੀ ਨਸ਼ਟ ਕਰ ਦਿੱਤਾ ਹੈ। ਹਾਲਾਂਕਿ, ਅਬੂ ਧਾਬੀ ਵਿੱਚ ਮਿਜ਼ਾਈਲ ਦਾ ਮਲਬਾ ਡਿੱਗਣ ਕਾਰਨ ਇੱਕ ਏਸ਼ੀਆਈ ਨਾਗਰਿਕ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਹੈ।

ਸੁਰੱਖਿਆ ਦੇ ਮੱਦੇਨਜ਼ਰ ਦੁਬਈ ਵਿੱਚ ਐਮਰਜੈਂਸੀ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਸਲਾਹ ਦਿੱਤੀ ਗਈ ਹੈ। ਭਾਰਤੀ ਦੂਤਾਵਾਸ ਨੇ ਵੀ ਦੁਬਈ ਵਿੱਚ ਰਹਿ ਰਹੇ ਭਾਰਤੀਆਂ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ- ਜਹਾਜ਼ 'ਚ ਸਫ਼ਰ ਦਾ ਬਣਾ ਰਹੇ ਹੋ ਪਲਾਨ ਤਾਂ ਪੜ੍ਹ ਲਓ ਇਹ ਅਹਿਮ ਖ਼ਬਰ ! ਕਿਤੇ ਪੈ ਨਾ ਜਾਏ 'ਪੰਗਾ'

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News