ਪੇਰੂ ’ਚ ਵਾਪਰਿਆ ਭਿਆਨਕ ਸੜਕ ਹਾਦਸਾ, 20 ਲੋਕਾਂ ਦੀ ਮੌਤ
Tuesday, Apr 13, 2021 - 09:28 AM (IST)
ਲੀਮਾ (ਵਾਰਤਾ) : ਮੱਧ ਪੇਰੂ ਵਿਚ ਸੜਕ ਹਾਦਸੇ ਵਿਚ ਘੱਟ ਤੋਂ ਘੱਟ 20 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਲੋਕ ਜ਼ਖ਼ਮੀ ਹੋਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਸੋਮਵਾਰ ਨੂੰ ਉਸ ਸਮੇਂ ਵਾਪਰੀ, ਜਦੋਂ ਇਕ ਬੱਸ ਪਰੋਬਮਬਾ ਵਿਚ ਸੜਕ ’ਤੇ ਅਚਾਨਕ ਪਲਟ ਗਈ।
ਅਧਿਕਾਰੀਆਂ ਨੇ ਦੱਸਿਆ ਹੈ ਕਿ ਇਸ ਹਾਦਸੇ ਵਿਚ 18 ਯਾਤਰੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ ਅਤੇ 2 ਲੋਕਾਂ ਨੇ ਹਸਪਤਾਲ ਲਿਜਾਂਦੇ ਸਮੇਂ ਦਮ ਤੋੜ ਦਿੱਤਾ। ਅਧਿਕਾਰੀਆਂ ਮੁਤਾਬਕ ਇਸ ਘਟਨਾ ਵਿਚ 14 ਹੋਰ ਲੋਕ ਜ਼ਖ਼ਮੀ ਹੋਏ ਹਨ। ਇਹ ਘਟਨਾ ਸਥਾਨਕ ਸਮੇਂ ਮੁਤਾਬਕ ਸਵੇਰੇ ਲੱਗਭਗ 7 ਵਜੇ ਦੇ ਕਰੀਬ ਵਾਪਰੀ।