ਪਾਕਿਸਤਾਨ ਵਿੱਚ ਵਾਪਰਿਆ ਭਿਆਨਕ ਬੱਸ ਹਾਦਸਾ, ਮ੍ਰਿਤਕ ਲੋਕਾਂ ਦੀ ਗਿਣਤੀ 20 ਹੋਈ

05/03/2024 12:48:51 PM

ਪੇਸ਼ਾਵਰ (ਭਾਸ਼ਾ) - ਉੱਤਰ-ਪੱਛਮੀ ਪਾਕਿਸਤਾਨ 'ਚ ਸ਼ੁੱਕਰਵਾਰ ਨੂੰ ਯਾਤਰੀਆਂ ਨਾਲ ਭਰੀ ਇਕ ਬੱਸ ਫਿਸਲ ਜਾਣ ਕਾਰਨ ਡੂੰਘੀ ਖੱਡ 'ਚ ਡਿੱਗ ਗਈ, ਜਿਸ ਵਿਚ ਮਰਨ ਵਾਲੇ ਲੋਕਾਂ ਦੀ ਗਿਣਤੀ ਹੁਣ ਘੱਟੋ-ਘੱਟ 20 ਹੋ ਗਈ ਹੈ। ਇਸ ਗੱਲ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ। ਇਸ ਮਾਮਲੇ ਦੀ ਸੂਚਨਾ ਦਿੰਦੇ ਹੋਏ ਇੱਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਗਿਲਗਿਤ-ਬਾਲਟਿਸਤਾਨ ਖੇਤਰ ਦੇ ਦਿਆਮੇਰ ਜ਼ਿਲ੍ਹੇ ਵਿੱਚ ਕਾਰਾਕੋਰਮ ਹਾਈਵੇਅ 'ਤੇ ਵਾਪਰੀ ਹੈ। 

ਇਹ ਵੀ ਪੜ੍ਹੋ - 'ਮੋਟਾ' ਹੋਣ ਕਾਰਨ ਪਿਓ ਨੇ 6 ਸਾਲਾ ਪੁੱਤ ਨੂੰ ਟ੍ਰੈਡਮਿਲ 'ਤੇ ਦੌੜਨ ਲਈ ਕੀਤਾ ਮਜ਼ਬੂਰ, ਹੋਈ ਮੌਤ, ਦੇਖੋ ਦਰਦਨਾਕ ਵੀਡੀਓ

ਉਹਨਾਂ ਨੇ ਦੱਸਿਆ ਕਿ ਹਾਦਸੇ ਦਾ ਸ਼ਿਕਾਰ ਹੋਈ ਬੱਸ ਰਾਵਲਪਿੰਡੀ ਤੋਂ ਹੁੰਜ਼ਾ ਜਾ ਰਹੀ ਸੀ। ਇਸ ਦੌਰਾਨ ਡਰਾਈਵਰ ਬੱਸ ਦਾ ਕੰਟਰੋਲ ਗੁਆ ਬੈਠਾ। ਅਧਿਕਾਰੀ ਨੇ ਕਿਹਾ ਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਰਿਹਾ ਕਿ ਬੱਸ ਵਿੱਚ ਕਿੰਨੇ ਯਾਤਰੀ ਸਵਾਰ ਸਨ। ਇਸ ਹਾਦਸੇ ਵਿੱਚ ਘੱਟੋ-ਘੱਟ 15 ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਨੇੜਲੇ ਹਸਪਤਾਲ ਇਲਾਜ ਲਈ ਲਿਜਾਇਆ ਗਿਆ ਹੈ। 

ਇਹ ਵੀ ਪੜ੍ਹੋ - LPG ਗੈਸ ਸਿਲੰਡਰ ਤੋਂ ਲੈ ਕੇ ਬੈਂਕ ਖਾਤਿਆਂ ਦੇ ਨਿਯਮਾਂ 'ਚ 1 ਮਈ ਤੋਂ ਹੋਣ ਜਾ ਰਿਹਾ ਬਦਲਾਅ, ਜੇਬ 'ਤੇ ਪਵੇਗਾ ਅਸਰ

ਅਧਿਕਾਰੀ ਨੇ ਦੱਸਿਆ ਕਿ ਬਚਾਅ ਕਾਰਜ ਜਾਰੀ ਹਨ। ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਹਸਪਤਾਲ ਲਿਜਾਇਆ ਜਾ ਰਿਹਾ ਹੈ। ਹਸਪਤਾਲ ਦੇ ਇੱਕ ਸੂਤਰ ਨੇ ਦੱਸਿਆ ਕਿ ਮਰਨ ਵਾਲਿਆਂ ਵਿੱਚ ਤਿੰਨ ਔਰਤਾਂ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਮਰਨ ਵਾਲਿਆਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ, ਕਿਉਂਕਿ ਕਈ ਜ਼ਖਮੀਆਂ ਦੀ ਹਾਲਤ ਨਾਜ਼ੁਕ ਹੈ। ਗਿਲਗਿਤ-ਬਾਲਟਿਸਤਾਨ ਦੇ ਮੁੱਖ ਮੰਤਰੀ ਹਾਜੀ ਗੁਲਬਰ ਖਾਨ ਨੇ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਪ੍ਰਸ਼ਾਸਨ ਨੂੰ ਜ਼ਖਮੀਆਂ ਨੂੰ ਤੁਰੰਤ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ - ਸੋਨੇ ਦੀਆਂ ਕੀਮਤਾਂ 'ਚ ਗਿਰਾਵਟ, ਚਾਂਦੀ ਵੀ ਹੋਈ ਸਸਤੀ, ਖਰੀਦਦਾਰੀ ਤੋਂ ਪਹਿਲਾਂ ਚੈੱਕ ਕਰੋ ਅੱਜ ਦਾ ਰੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News