ਤੜਕਸਾਰ ਵਾਪਰਿਆ ਬੱਸ ਹਾਦਸਾ, 8 ਲੋਕਾਂ ਦੀ ਦਰਦਨਾਕ ਮੌਤ

Sunday, May 11, 2025 - 09:44 AM (IST)

ਤੜਕਸਾਰ ਵਾਪਰਿਆ ਬੱਸ ਹਾਦਸਾ, 8 ਲੋਕਾਂ ਦੀ ਦਰਦਨਾਕ ਮੌਤ

ਕੋਲੰਬੋ (ਯੂ.ਐਨ.ਆਈ.)- ਸ਼੍ਰੀਲੰਕਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਸ਼੍ਰੀਲੰਕਾ ਦੇ ਕੇਂਦਰੀ ਸੂਬੇ ਦੇ ਕੋਟਮਾਲੇ ਵਿੱਚ ਐਤਵਾਰ ਸਵੇਰੇ ਇੱਕ ਬੱਸ ਹਾਦਸਾ ਵਾਪਰਿਆ। ਇਸ ਬੱਸ ਹਾਦਸੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ ਅਤੇ 30 ਤੋਂ ਵੱਧ ਜ਼ਖਮੀ ਹੋ ਗਏ। 

ਪੜ੍ਹੋ ਇਹ ਅਹਿਮ ਖ਼ਬਰ-ਪੁਲਸ ਨੂੰ ਵੱਡੀ ਸਫਲਤਾ, ਇੱਕ ਟਨ ਕੋਕੀਨ ਸਮੇਤ ਪੰਜ ਗ੍ਰਿਫ਼ਤਾਰ

ਪੁਲਸ ਨੇ ਦੱਸਿਆ ਕਿ ਮ੍ਰਿਤਕਾਂ ਵਿੱਚੋਂ ਪੰਜ ਪੁਰਸ਼ ਸਨ ਅਤੇ ਬਾਕੀ ਔਰਤਾਂ ਸਨ। ਪੁਲਸ ਨੇ ਦੱਸਿਆ ਕਿ ਜ਼ਖਮੀਆਂ ਨੂੰ ਇਲਾਜ ਲਈ ਖੇਤਰੀ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਸ ਨੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਗੌਰਤਲਬ ਹੈ ਕਿ ਸ਼੍ਰੀਲੰਕਾ ਵਿੱਚ ਸੜਕ ਹਾਦਸੇ ਅਕਸਰ ਵਾਪਰਦੇ ਰਹਿੰਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।


author

Vandana

Content Editor

Related News