ਚੀਨ ’ਚ ਬੱਸ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ

Thursday, Dec 02, 2021 - 02:49 PM (IST)

ਚੀਨ ’ਚ ਬੱਸ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ

ਹੇਫੇਈ (ਵਾਰਤਾ): ਪੂਰਬੀ ਚੀਨ ਵਿਚ ਅਨਹੁਈ ਸੂਬੇ ਦੇ ਕਿਆਨਸ਼ਾਨ ਸ਼ਹਿਰ ਵਿਚ ਵੀਰਵਾਰ ਨੂੰ ਬੱਸ ਅਤੇ ਟਰੱਕ ਦੀ ਟੱਕਰ ਵਿਚ 8 ਲੋਕਾਂ ਦੀ ਮੌਤ ਹੋ ਗਈ ਹੈ ਅਤੇ 3 ਹੋਰ ਜ਼ਖ਼ਮੀ ਹੋ ਗਏ। ਸਥਾਨਕ ਪੁਲਸ ਨੇ ਕਿਹਾ, ‘ਇਹ ਹਾਦਸਾ ਸਵੇਰੇ ਕਰੀਬ 10 ਵਜੇ ਇਕ ਹਾਈਵੇ ’ਤੇ ਵਾਪਰਿਆ।’

ਇਹ ਵੀ ਪੜ੍ਹੋ : 23 ਦੇਸ਼ਾਂ ’ਚ ਫੈਲ ਚੁੱਕਾ ਹੈ ਕੋਰੋਨਾ ਦਾ ਓਮੀਕਰੋਨ ਵੇਰੀਐਂਟ, WHO ਮੁਖੀ ਨੇ ਦਿੱਤੀ ਇਹ ਚਿਤਾਵਨੀ

ਹਾਦਸੇ ਵਿਚ ਜ਼ਖ਼ਮੀ ਹੋਏ ਲੋਕਾਂ ਨੂੰ ਇਲਾਜ ਲਈ ਇਕ ਸਥਾਨਕ ਹਸਪਤਾਲ ਵਿਚ ਲਿਜਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਪੁਲਸ ਨੇ ਕਿਹਾ ਕਿ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।


author

cherry

Content Editor

Related News