ਬੱਸ-ਕਾਰ ਦੀ ਟੱਕਰ, ਬੱਚਿਆਂ ਸਮੇਤ 6 ਲੋਕਾਂ ਦੀ ਮੌਤ

Monday, Aug 12, 2024 - 04:01 PM (IST)

ਬੱਸ-ਕਾਰ ਦੀ ਟੱਕਰ, ਬੱਚਿਆਂ ਸਮੇਤ 6 ਲੋਕਾਂ ਦੀ ਮੌਤ

ਇਸਲਾਮਾਬਾਦ (ਯੂ.ਐਨ.ਆਈ.)- ਪਾਕਿਸਤਾਨ ਦੇ ਪੂਰਬੀ ਪੰਜਾਬ ਸੂਬੇ ਦੇ ਭਾਕਰ ਜ਼ਿਲੇ ਵਿਚ ਐਤਵਾਰ ਨੂੰ ਇਕ ਕਾਰ ਅਤੇ ਬੱਸ ਵਿਚਾਲੇ ਟੱਕਰ ਹੋ ਗਈ। ਇਸ ਟੱਕਰ ਵਿਚ ਘੱਟੋ-ਘੱਟ 6 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ ਜ਼ਖਮੀ ਹੋ ਗਿਆ। ਬਚਾਅ ਸਰਵਿਸ ਨੇ ਇਹ ਜਾਣਕਾਰੀ ਦਿੱਤੀ। ਮ੍ਰਿਤਕਾਂ ਵਿੱਚ ਤਿੰਨ ਬੱਚੇ ਸ਼ਾਮਲ ਹਨ ਅਤੇ ਇੱਕ ਜ਼ਖਮੀ ਔਰਤ ਹੈ ਜਿਸ ਦੇ ਸਿਰ ਵਿੱਚ ਸੱਟ ਲੱਗੀ ਹੈ।

ਪੜ੍ਹੋ ਇਹ ਅਹਿਮ ਖ਼ਬਰ-400 ਲੋਕਾਂ ਨਾਲ ਭਰੇ ਹੋਟਲ ਦੀ ਛੱਤ 'ਤੇ ਡਿੱਗਿਆ ਹੈਲੀਕਾਪਟਰ, ਪਾਇਲਟ ਦੀ ਮੌਤ

ਇਹ ਹਾਦਸਾ ਜ਼ਿਲੇ ਦੇ ਮਾਨਕੇਰਾ ਇਲਾਕੇ 'ਚ ਝਾਂਗ ਰੋਡ 'ਤੇ ਸ਼ਾਮ ਨੂੰ ਉਸ ਸਮੇਂ ਵਾਪਰਿਆ, ਜਦੋਂ ਇਕ ਕਰਾਸਿੰਗ ਤੋਂ ਲੰਘਦੇ ਸਮੇਂ ਉਲਟ ਦਿਸ਼ਾ ਤੋਂ ਆ ਰਹੇ ਦੋ ਵਾਹਨ ਆਪਸ 'ਚ ਟਕਰਾ ਗਏ, ਜਿਸ ਕਾਰਨ ਕਾਰ 'ਚ ਸਵਾਰ 6 ਲੋਕਾਂ ਦੀ ਮੌਤ ਹੋ ਗਈ। ਬਚਾਅ ਕਰਮਚਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਜ਼ਖਮੀਆਂ ਨੂੰ ਸਥਾਨਕ ਹਸਪਤਾਲ 'ਚ ਦਾਖਲ ਕਰਵਾਇਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News