ਮਾਤਮ ''ਚ ਬਦਲੀਆਂ ਵਿਆਹ ਦੀਆਂ ਖੁਸ਼ੀਆਂ ! ਲੋਧਰਾਂ ''ਚ ਪਲਟ ਗਈ ਬਰਾਤੀਆਂ ਨਾਲ ਭਰੀ ਬੱਸ, 4 ਦੀ ਮੌਤ

Monday, Feb 02, 2026 - 11:00 AM (IST)

ਮਾਤਮ ''ਚ ਬਦਲੀਆਂ ਵਿਆਹ ਦੀਆਂ ਖੁਸ਼ੀਆਂ ! ਲੋਧਰਾਂ ''ਚ ਪਲਟ ਗਈ ਬਰਾਤੀਆਂ ਨਾਲ ਭਰੀ ਬੱਸ, 4 ਦੀ ਮੌਤ

ਲੋਧਰਾਂ (ਏਜੰਸੀ) : ਪਾਕਿਸਤਾਨ ਦੇ ਪੰਜਾਬ ਸੂਬੇ ਦੇ ਲੋਧਰਾਂ ਜ਼ਿਲ੍ਹੇ ਵਿੱਚ ਖ਼ੁਸ਼ੀਆਂ ਵਾਲਾ ਮਾਹੌਲ ਉਸ ਵੇਲੇ ਮਾਤਮ ਵਿੱਚ ਬਦਲ ਗਿਆ, ਜਦੋਂ ਵਿਆਹ ਦੇ ਮਹਿਮਾਨਾਂ ਨਾਲ ਭਰੀ ਇੱਕ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਲੋਧਰਾਂ ਦੇ ਮੰਧਾਲੀ ਮੋੜ ਇਲਾਕੇ ਵਿੱਚ ਇੱਕ ਤੇਜ਼ ਰਫ਼ਤਾਰ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ, ਜਿਸ ਕਾਰਨ ਬੱਸ ਪਲਟ ਗਈ। ਇਸ ਦਰਦਨਾਕ ਹਾਦਸੇ ਵਿੱਚ ਇੱਕ ਬੱਚੇ ਅਤੇ ਇੱਕ ਔਰਤ ਸਮੇਤ 4 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 28 ਹੋਰ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ: ਦਲਾਈ ਲਾਮਾ ਨੇ ਰਚਿਆ ਇਤਿਹਾਸ; ਪਹਿਲੀ ਵਾਰ ਜਿੱਤਿਆ ਵੱਕਾਰੀ 'ਗ੍ਰੈਮੀ ਐਵਾਰਡ'

ਓਵਰਲੋਡਿਡ ਟਰੱਕ ਕਾਰਨ ਵਾਪਰਿਆ ਹਾਦਸਾ

ਬਚਾਅ ਕਾਰਜ ਕਰਨ ਵਾਲੀ ਸੰਸਥਾ 'ਰੈਸਕਿਊ 1122' ਮੁਤਾਬਕ, ਇਹ ਹਾਦਸਾ ਐਤਵਾਰ ਨੂੰ ਉਸ ਸਮੇਂ ਵਾਪਰਿਆ ਜਦੋਂ ਇੱਕ ਓਵਰਲੋਡਿਡ ਟਰੱਕ ਦੇ ਸਾਹਮਣਿਓਂ ਲੰਘਦੇ ਹੋਏ ਤੇਜ਼ ਰਫ਼ਤਾਰ ਬੱਸ ਸੰਤੁਲਨ ਵਿਗੜਨ ਕਾਰਨ ਪਲਟ ਗਈ। ਮ੍ਰਿਤਕਾਂ ਵਿੱਚ ਦੋ ਪੁਰਸ਼, ਇੱਕ ਔਰਤ ਅਤੇ ਇੱਕ ਮਾਸੂਮ ਬੱਚਾ ਸ਼ਾਮਲ ਹੈ।

ਇਹ ਵੀ ਪੜ੍ਹੋ: ਗਿਰਾਵਟ 'ਤੇ ਲੱਗੀ ਬਰੇਕ, ਮੁੜ ਵਧ ਗਏ Gold ਦੇ ਭਾਅ

ਜ਼ਖ਼ਮੀਆਂ ਦੀ ਹਾਲਤ ਗੰਭੀਰ

ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਬਚਾਅ ਟੀਮਾਂ ਮੌਕੇ 'ਤੇ ਪਹੁੰਚੀਆਂ। 27 ਗੰਭੀਰ ਜ਼ਖ਼ਮੀਆਂ ਨੂੰ ਤੁਰੰਤ ਲੋਧਰਾਂ ਜ਼ਿਲ੍ਹਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਦਕਿ ਇੱਕ ਵਿਅਕਤੀ ਨੂੰ ਮੌਕੇ 'ਤੇ ਹੀ ਮੁੱਢਲੀ ਸਹਾਇਤਾ ਦਿੱਤੀ ਗਈ। ਲੋਧਰਾਂ ਦੇ ਜ਼ਿਲ੍ਹਾ ਪੁਲਸ ਅਧਿਕਾਰੀ (DPO) ਅਲੀ ਬਿਨ ਤਾਰਿਕ ਨੇ ਦੱਸਿਆ ਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਲਾਪਰਵਾਹੀ ਵਰਤਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: 5 ਲੱਖ ਤੋਂ ਵੱਧ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ PR ਦੇਵੇਗਾ ਇਹ ਯੂਰਪੀ ਦੇਸ਼ ! PM ਨੇ ਖੁਦ ਕੀਤਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

cherry

Content Editor

Related News