ਨਦੀ ''ਚ ਜਾ ਡਿੱਗੀ ਸਵਾਰੀਆਂ ਨਾਲ ਭਰੀ ਬੱਸ ! 18 ਲੋਕਾਂ ਦੀ ਦਰਦਨਾਕ ਮੌਤ, ਕਈ ਵਿਦੇਸ਼ੀ ਟੂਰਿਸਟ ਵੀ...

Monday, Feb 23, 2026 - 01:16 PM (IST)

ਨਦੀ ''ਚ ਜਾ ਡਿੱਗੀ ਸਵਾਰੀਆਂ ਨਾਲ ਭਰੀ ਬੱਸ ! 18 ਲੋਕਾਂ ਦੀ ਦਰਦਨਾਕ ਮੌਤ, ਕਈ ਵਿਦੇਸ਼ੀ ਟੂਰਿਸਟ ਵੀ...

ਇੰਟਰਨੈਸ਼ਨਲ ਡੈਸਕ- ਭਾਰਤ ਦੇ ਗੁਆਂਢੀ ਮੁਲਕ ਨੇਪਾਲ ਤੋਂ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਧਾਡਿੰਗ ਜ਼ਿਲ੍ਹੇ ਵਿੱਚ ਪਿਥਵੀ ਨੈਸ਼ਨਲ ਹਾਈਵੇ 'ਤੇ ਸਵਾਰੀਆਂ ਨਾਲ ਭਰੀ ਇਕ ਬੱਸ ਬੇਕਾਬੂ ਹੋ ਕੇ ਤ੍ਰਿਸ਼ੂਲੀ ਨਦੀ ਵਿੱਚ ਜਾ ਡਿੱਗੀ, ਜਿਸ ਕਾਰ ਘੱਟੋ-ਘੱਟ 18 ਲੋਕਾਂ ਦੀ ਜਾਨ ਚਲੀ ਗਈ ਹੈ ਅਤੇ 25 ਤੋਂ ਵੱਧ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ।

ਜਾਣਕਾਰੀ ਅਨੁਸਾਰ ਇਹ ਹਾਦਸਾ ਸੋਮਵਾਰ ਰਾਤ ਲਗਭਗ 1:15 ਤੋਂ 1:30 ਵਜੇ ਦੇ ਵਿਚਕਾਰ ਵਾਪਰਿਆ। ਬੱਸ ਪੋਖਰਾ ਤੋਂ ਰਾਜਧਾਨੀ ਕਾਠਮੰਡੂ ਜਾ ਰਹੀ ਸੀ, ਜਦੋਂ ਬੇਣੀਘਾਟ ਰੋਰੰਗ ਪੇਂਡੂ ਨਗਰਪਾਲਿਕਾ ਦੇ ਚਿਨਾਧਾਰਾ ਨੇੜੇ ਇਹ ਡਰਾਈਵਰ ਦੇ ਕਾਬੂ 'ਚੋਂ ਅਚਾਨਕ ਬਾਹਰ ਹੋ ਗਈ ਤੇ ਨਦੀ ਵਿੱਚ ਜਾ ਡਿੱਗੀ।

PunjabKesari

ਇਹ ਵੀ ਪੜ੍ਹੋ- ਕਰੋੜਾਂ ਲੋਕਾਂ ਸਿਰ ਮੰਡਰਾਇਆ ਵੱਡਾ ਖ਼ਤਰਾ ! ਰੱਦ ਹੋਈਆਂ ਫਲਾਈਟਾਂ, US 'ਚ ਬਣੇ Emergency ਵਰਗੇ ਹਾਲਾਤ

 

ਇਸ ਹਾਦਸੇ 'ਚ ਕੁੱਲ 18 ਲੋਕ ਮਾਰੇ ਗਏ ਹਨ, ਜਿਨ੍ਹਾਂ 'ਚ 6 ਔਰਤਾਂ ਵੀ ਸ਼ਾਮਲ ਸ਼ਾਮਲ ਹਨ। ਪੁਲਸ ਅਨੁਸਾਰ ਇੱਕ ਮ੍ਰਿਤਕਾਂ 'ਚੋਂ ਇਕ ਨਿਊਜ਼ੀਲੈਂਡ ਦਾ ਨਾਗਰਿਕ ਵੀ ਹੈ। ਇਸ ਤੋਂ ਇਲਾਵਾ 2 ਦਰਜਨ ਤੋਂ ਵੱਧ ਲੋਕ ਜ਼ਖ਼ਮੀ ਵੀ ਹੋਏ ਹਨ, ਜਿਨ੍ਹਾਂ ਨੂੰ ਰੈਸਕਿਊ ਕਰ ਕੇ ਹਸਪਤਾਲ ਪਹੁੰਚਾਇਆ ਗਿਆ ਹੈ। ਜ਼ਖਮੀਆਂ ਵਿੱਚ ਜਾਪਾਨ, ਹਾਲੈਂਡ ਅਤੇ ਚੀਨ ਦੇ ਸੈਲਾਨੀ ਵੀ ਸ਼ਾਮਲ ਦੱਸੇ ਜਾ ਰਹੇ ਹਨ। ਇਨ੍ਹਾਂ 'ਚੋਂ ਕਈਆਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਮ੍ਰਿਤਕਾਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ।

ਨੇਪਾਲੀ ਸੈਨਾ, ਹਥਿਆਰਬੰਦ ਪੁਲਸ ਬਲ ਅਤੇ ਸਥਾਨਕ ਲੋਕਾਂ ਨੇ ਰਾਤ ਦੇ ਹਨੇਰੇ ਵਿੱਚ ਬਚਾਅ ਮੁਹਿੰਮ ਚਲਾਈ। ਪਾਣੀ ਦੇ ਤੇਜ਼ ਵਹਾਅ ਅਤੇ ਖਰਾਬ ਰਸਤੇ ਕਾਰਨ ਬਚਾਅ ਕਾਰਜ ਵਿੱਚ ਕਾਫੀ ਦਿੱਕਤਾਂ ਆਈਆਂ, ਪਰ ਅੰਤ ਲੋਕਾਂ ਨੂੰ ਬਾਹਰ ਕੱਢਣ 'ਚ ਸਫ਼ਲਤਾ ਮਿਲੀ। ਮੁੱਢਲੀ ਜਾਂਚ ਵਿੱਚ ਬੱਸ ਦੀ ਤੇਜ਼ ਰਫ਼ਤਾਰ ਨੂੰ ਹਾਦਸੇ ਦਾ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ, ਪਰ ਇਸ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ ਤੇ ਹਰਿਆਣਾ ਦੇ ਨੌਜਵਾਨਾਂ ਨੂੰ ਨਹੀਂ ਮਿਲੇਗਾ UK ਦਾ ਵੀਜ਼ਾ ! ਵਜ੍ਹਾ ਜਾਣ ਰਹਿ ਜਾਓਗੇ ਹੈਰਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News