ਯਾਤਰੀਆਂ ਨਾਲ ਭਰੀ ਬੱਸ ਨੱਦੀ 'ਚ ਡਿੱਗੀ, 14 ਲਾਸ਼ਾਂ ਬਰਾਮਦ

Friday, Aug 23, 2024 - 12:56 PM (IST)

ਕਾਠਮੰਡੂ (ਭਾਸ਼ਾ) ਨੇਪਾਲ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਨੇਪਾਲ ਦੇ ਤਨਹੁਨ ਜ਼ਿਲ੍ਹੇ ਦੇ ਅਬੂਖੈਰੇਨੀ ਇਲਾਕੇ ਵਿੱਚ ਇੱਕ ਭਾਰਤੀ ਯਾਤਰੀ ਬੱਸ ਮਰਯਾਂਗਦੀ ਨਦੀ ਵਿੱਚ ਡਿੱਗ ਗਈ ਹੈ। ਨੇਪਾਲ ਪੁਲਸ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਜ਼ਿਲ੍ਹਾ ਪੁਲਿਸ ਦਫ਼ਤਰ ਤਨਹੂਨ ਦੇ ਡੀ.ਐਸ.ਪੀ ਦੀਪ ਕੁਮਾਰ ਰਾਏ ਨੇ ਦੱਸਿਆ ਕਿ ਨੰਬਰ ਪਲੇਟ ਯੂਪੀ ਐਫਟੀ 7623 ਵਾਲੀ ਬੱਸ ਨਦੀ ਵਿੱਚ ਡਿੱਗ ਗਈ ਅਤੇ ਹੁਣ ਨਦੀ ਦੇ ਕੰਢੇ ਪਈ ਹੈ।

ਹਾਦਸੇ ਤੋਂ ਬਾਅਦ ਰਾਹਤ ਅਤੇ ਬਚਾਅ ਕਾਰਜਾਂ 'ਚ 14 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ ਅਤੇ 16 ਜ਼ਖਮੀ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਇਹ ਬੱਸ ਪੋਖਰਾ ਦੇ ਮਾਝੇਰੀ ਰਿਜ਼ੋਰਟ 'ਚ ਰੁਕੇ ਭਾਰਤੀ ਯਾਤਰੀਆਂ ਨੂੰ ਲੈ ਕੇ ਕਾਠਮੰਡੂ ਲਈ ਰਵਾਨਾ ਹੋਈ ਸੀ। ਹਾਦਸੇ ਦੇ ਸਮੇਂ ਬੱਸ ਵਿੱਚ ਭਾਰਤੀ ਯਾਤਰੀ ਸਵਾਰ ਸਨ।

ਸਥਾਨਕ ਪੁਲਸ ਅਤੇ ਬਚਾਅ ਟੀਮਾਂ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕੀਤੇ ਅਤੇ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ 'ਚ ਪਹੁੰਚਾਇਆ। ਮੁੱਢਲੀਆਂ ਰਿਪੋਰਟਾਂ ਅਨੁਸਾਰ ਬੱਸ ਦੇ ਨਦੀ ਵਿੱਚ ਡਿੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਸਾਰੇ ਲੋੜੀਂਦੇ ਕਦਮ ਚੁੱਕੇ ਹਨ ਅਤੇ ਰਾਹਤ ਕਾਰਜਾਂ ਨੂੰ ਪਹਿਲ ਦਿੱਤੀ ਹੈ।

ਪੜ੍ਹੋ ਇਹ ਅਹਿਮ ਖ਼ਬਰ-2 ਸਾਲ ਦੀ ਬੱਚੀ ਦੇ ਹੱਥ ਆਈ 'ਪਿਸਤੌਲ', ਮਾਂ ਦੇ ਪ੍ਰੇਮੀ ਨੂੰ ਮਾਰੀ ਗੋਲੀ

ਇਸ ਦੁਖਦਾਈ ਘਟਨਾ ਨੇ ਸਥਾਨਕ ਭਾਈਚਾਰੇ ਅਤੇ ਯਾਤਰੀਆਂ ਵਿੱਚ ਚਿੰਤਾ ਅਤੇ ਸੋਗ ਦੀ ਲਹਿਰ ਪੈਦਾ ਕਰ ਦਿੱਤੀ ਹੈ। ਪ੍ਰਸ਼ਾਸਨ ਅਤੇ ਬਚਾਅ ਟੀਮਾਂ ਇਸ ਹਾਦਸੇ ਦੇ ਸਾਰੇ ਹਾਲਾਤਾਂ ਦੀ ਡੂੰਘਾਈ ਨਾਲ ਜਾਂਚ ਕਰ ਰਹੀਆਂ ਹਨ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News