ਵੱਡਾ ਹਾਦਸਾ: ਖੱਡ ''ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 25 ਲੋਕਾਂ ਦੀ ਹੋਈ ਦਰਦਨਾਕ ਮੌਤ
Tuesday, Apr 30, 2024 - 09:27 PM (IST)

ਪੇਰੂ — ਦੱਖਣੀ ਅਮਰੀਕੀ ਦੇਸ਼ ਪੇਰੂ 'ਚ ਸੋਮਵਾਰ ਨੂੰ ਇਕ ਬੱਸ ਦੇ ਖੱਡ 'ਚ ਡਿੱਗਣ ਕਾਰਨ ਘੱਟੋ-ਘੱਟ 25 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਅਤੇ ਇੱਕ ਦਰਜਨ ਤੋਂ ਵੱਧ ਜ਼ਖਮੀ ਹੋ ਗਏ। ਬੱਸ ਵਿੱਚ 50 ਤੋਂ ਵੱਧ ਲੋਕ ਸਵਾਰ ਸਨ। ਮੀਡੀਆ ਰਿਪੋਰਟਾਂ ਮੁਤਾਬਕ ਬੱਸ ਕਰੀਬ 200 ਮੀਟਰ (ਲਗਭਗ 650 ਫੁੱਟ) ਡੂੰਘੀ ਖੱਡ ਵਿੱਚ ਡਿੱਗ ਗਈ। ਹੇਠਾਂ ਇੱਕ ਨਦੀ ਸੀ। ਕਈ ਯਾਤਰੀ ਨਦੀ ਵਿੱਚ ਹੀ ਵਹਿ ਗਏ ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਟਰੱਕ ਤੇ ਬੱਸ ਦੀ ਹੋਈ ਜ਼ਬਰਦਸਤ ਟੱਕਰ, 4 ਯਾਤਰੀਆਂ ਦੀ ਮੌਤ ਤੇ 34 ਜ਼ਖ਼ਮੀ
ਬਚਾਅ ਕਰਮਚਾਰੀ ਅਤੇ ਅੱਗ ਬੁਝਾਊ ਕਰਮਚਾਰੀ ਮੌਕੇ 'ਤੇ ਮੌਜੂਦ ਹਨ। ਸਾਰੇ ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਸਥਾਨਕ ਪ੍ਰਸ਼ਾਸਨ ਨੇ ਇਲਾਕੇ ਵਿੱਚ ਦੋ ਦਿਨਾਂ ਸੋਗ ਦਾ ਐਲਾਨ ਕੀਤਾ ਹੈ। ਅਧਿਕਾਰੀ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ।
ਜ਼ਿਕਰਯੋਗ ਹੈ ਕਿ ਪੇਰੂ ਦੀਆਂ ਸੜਕਾਂ 'ਤੇ ਤੇਜ਼ ਰਫ਼ਤਾਰ, ਸੜਕ ਦੀ ਮਾੜੀ ਸਥਿਤੀ, ਸੰਕੇਤਾਂ ਦੀ ਘਾਟ ਅਤੇ ਟ੍ਰੈਫਿਕ ਨਿਯਮਾਂ ਦੀ ਮਾੜੀ ਪਾਲਣਾ ਕਾਰਨ ਅਕਸਰ ਹਾਦਸੇ ਹੁੰਦੇ ਰਹਿੰਦੇ ਹਨ। ਪਿਛਲੇ ਸਾਲ, ਦੇਸ਼ ਵਿੱਚ ਟ੍ਰੈਫਿਕ ਹਾਦਸਿਆਂ ਵਿੱਚ 3,100 ਤੋਂ ਵੱਧ ਮੌਤਾਂ ਦਰਜ ਕੀਤੀਆਂ ਗਈਆਂ ਸਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e