ਕੈਨੇਡਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 15 ਲੋਕਾਂ ਦੀ ਦਰਦਨਾਕ ਮੌਤ

Friday, Jun 16, 2023 - 08:37 AM (IST)

ਕੈਨੇਡਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 15 ਲੋਕਾਂ ਦੀ ਦਰਦਨਾਕ ਮੌਤ

ਟੋਰਾਂਟੋ (ਏਜੰਸੀ)- ਕੈਨੇਡੀਅਨ ਸੂਬੇ ਮੈਨੀਟੋਬਾ ਦੇ ਇੱਕ ਦਿਹਾਤੀ ਇਲਾਕੇ ਵਿੱਚ ਵੀਰਵਾਰ ਨੂੰ ਇੱਕ ਹਾਈਵੇਅ ਚੌਰਾਹੇ ਉੱਤੇ ਬਜ਼ੁਰਗਾਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਸੈਮੀ-ਟ੍ਰੇਲਰ ਟਰੱਕ ਨਾਲ ਟਕਰਾ ਗਈ, ਜਿਸ ਵਿੱਚ 15 ਲੋਕਾਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ: ਡੌਂਕੀ ਲਗਾ ਕੇ ਯੂਰਪ ਜਾ ਰਹੇ ਪ੍ਰਵਾਸੀਆਂ ਨਾਲ ਵਾਪਰਿਆ ਭਾਣਾ, 79 ਲੋਕਾਂ ਦੀ ਮੌਤ, ਸੈਂਕੜੇ ਲਾਪਤਾ

PunjabKesari

ਮੈਨੀਟੋਬਾ ਰਾਇਲ ਕੈਨੇਡੀਅਨ ਮਾਉਂਟਿਡ ਪੁਲਸ ਦੇ ਕਮਾਂਡਿੰਗ ਅਫਸਰ ਰੌਬ ਹਿੱਲ ਨੇ ਕਿਹਾ ਕਿ ਬੱਸ ਵਿੱਚ 25 ਲੋਕ ਸਵਾਰ ਸਨ। 10 ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਰੌਬ ਨੇ ਕਿਹਾ ਕਿ ਇਹ ਬਹੁਤ ਦੁੱਖ ਦਾ ਦਿਨ ਹੈ, ਇਸ ਦਿਨ ਨੂੰ ਕੈਨੇਡਾ ਭਰ ਵਿੱਚ ਇੱਕ ਵੱਡੇ ਹਾਦਸੇ ਵਜੋਂ ਕੋਈ ਨਹੀਂ ਭੁੱਲ ਸਕਦਾ। ਪੁਲਸ ਨੇ ਅੱਗੇ ਦੱਸਿਆ ਕਿ ਇਹ ਘਟਨਾ ਵਿਨੀਪੈਗ ਦੇ ਪੱਛਮ ਵਿਚ ਕਾਰਬੇਰੀ ਕਸਬੇ ਦੇ ਨੇੜੇ ਵਾਪਰੀ, ਜਦੋਂ ਡਾਉਫਿਨ ਸ਼ਹਿਰ ਤੋਂ ਸੀਨੀਅਰ ਨਾਗਰਿਕਾਂ ਨੂੰ ਲੈ ਕੇ ਜਾ ਰਹੀ ਬੱਸ ਨੂੰ ਹਾਈਵੇਅ 'ਤੇ ਲੇਨ ਪਾਰ ਕਰਦੇ ਸਮੇਂ ਟਰੱਕ ਨੇ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ: ਲੰਡਨ 'ਚ ਭਾਰਤੀ ਹਾਈ ਕਮਿਸ਼ਨ ਦੀ ਭੰਨਤੋੜ ਦਾ ਮਾਮਲਾ: NIA ਨੇ 45 ਲੋਕਾਂ ਦੀਆਂ ਤਸਵੀਰਾਂ ਕੀਤੀਆਂ ਜਾਰੀ

PunjabKesari


author

cherry

Content Editor

Related News