ਹਾਈਵੇ ''ਤੇ ਪਲਟ ਗਈ ਯੂਨੀਵਰਸਿਟੀ ਨੂੰ ਜਾਂਦੀ ਬੱਸ, 7 ਵਿਦਿਆਰਥੀਆਂ ਦੀ ਹੋ ਗਈ ਮੌਤ
Saturday, Apr 05, 2025 - 10:29 AM (IST)

ਇੰਟਰਨੈਸ਼ਨਲ ਡੈਸਕ- ਦੱਖਣੀ ਅਮਰੀਕਾ ਮਹਾਂਦੀਪ ਦੇ ਬ੍ਰਾਜ਼ੀਲ ਦੇਸ਼ ਤੋਂ ਇਕ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇਕ ਯੂਨੀਵਰਸਿਟੀ ਦੇ ਵਿਦਿਆਰਥੀ ਤੇ ਅਧਿਆਪਕਾਂ ਨਾਲ ਭਰੀ ਇਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਕਾਰਨ 7 ਲੋਕਾਂ ਦੀ ਮੌਤ ਤੇ ਕਈ ਹੋਰ ਜ਼ਖ਼ਮੀ ਹੋ ਗਏ ਹਨ।
ਜਾਣਕਾਰੀ ਅਨੁਸਾਰ ਇਹ ਬੱਸ ਜਦੋਂ ਯੂਨੀਵਰਸਿਟੀ ਵੱਲ ਜਾ ਰਹੀ ਸੀ ਤਾਂ ਹਾਈਵੇ 'ਤੇ ਇਸ ਦਾ ਸੰਤੁਲਨ ਵਿਗੜ ਗਿਆ ਤੇ ਇਹ ਹਾਈਵੇ ਤੋਂ ਹੇਠਾਂ ਉਤਰ ਗਈ, ਜਿਸ ਕਾਰਨ ਬੱਸ ਪਲਟ ਗਈ ਤੇ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ, ਜਦਕਿ 20 ਦੇ ਕਰੀਬ ਲੋਕ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ- ਕੀ ਬਣੂੰ ਦੁਨੀਆ ਦਾ....! ਮਾਸੀ ਨੇ ਪੈਸਿਆਂ ਖ਼ਾਤਰ ਆਪਣੀ ਹੀ ਭਾਣਜੀ ਦਾ ਕਰ ਲਿਆ 'ਸੌਦਾ'
ਅਧਿਕਾਰੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਹ ਹਾਦਸਾ ਅਰਜਨਟਿਨਾ ਤੇ ਉਰੁਗਵੇ ਦੀ ਸਰਹੱਦ ਦੇ ਨੇੜੇ ਸਥਿਤ ਰਿਓ ਗ੍ਰਾਂਡੇ ਡੋ ਸੁਲ ਦੇ ਇਮੀਗ੍ਰਾਂਟੇ ਸ਼ਹਿਰ 'ਚ ਵਾਪਰੀ। ਇਸ ਹਾਦਸੇ ਦੌਰਾਨ ਜ਼ਖ਼ਮੀ ਹੋਏ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਟਿਊਟੋਨੀਆ ਦੇ ਇਕ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਫਿਲਹਾਲ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e