ਬੁਸ਼ਰਾ ਬੀਬੀ ਦੇ ਸਾਬਕਾ ਪਤੀ ''ਤੇ ਇਮਰਾਨ ਖ਼ਾਨ ਦੇ ਵਕੀਲ ਨੇ ਕੀਤਾ ਹਮਲਾ
Wednesday, May 29, 2024 - 06:12 PM (IST)
ਇਸਲਾਮਾਬਾਦ (ਭਾਸ਼ਾ): ਇਮਰਾਨ ਖ਼ਾਨ ਦੀ ਤੀਜੀ ਪਤਨੀ ਬੁਸ਼ਰਾ ਬੀਬੀ ਦੇ ਸਾਬਕਾ ਪਤੀ 'ਤੇ ਇਸਲਾਮਾਬਾਦ ਦੀ ਇਕ ਅਦਾਲਤ ਦੇ ਬਾਹਰ ਸਾਬਕਾ ਪ੍ਰਧਾਨ ਮੰਤਰੀ ਖ਼ਾਨ ਦੇ ਇਕ ਵਕੀਲ ਨੇ ਹਮਲਾ ਕੀਤਾ। ਇਹ ਹਮਲਾ ਉਦੋਂ ਹੋਇਆ, ਜਦੋਂ ਉਹ ਗ਼ੈਰ-ਇਸਲਾਮਿਕ ਵਿਆਹ ਮਾਮਲੇ ਵਿਚ ਜੋੜੇ ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਸੁਣਵਾਈ ਲਈ ਹਾਜ਼ਰ ਹੋਏ ਸਨ। ਖ਼ਾਨ (71) ਅਤੇ ਬੀਬੀ (49) ਨੂੰ 3 ਫਰਵਰੀ ਨੂੰ ਇਕ ਹੇਠਲੀ ਅਦਾਲਤ ਨੇ 'ਇੱਦਤ' ਦੌਰਾਨ ਵਿਆਹ ਕਰਨ ਲਈ 7-7 ਸਾਲ ਜੇਲ੍ਹ ਦੀ ਸਜ਼ਾ ਸੁਣਾਈ ਸੀ।
ਇਸਲਾਮ ਵਿਚ 'ਇੱਦਤ' ਇਕ ਔਰਤ ਲਈ ਆਪਣੇ ਪਤੀ ਦੀ ਮੌਤ ਜਾਂ ਤਲਾਕ ਤੋਂ ਬਾਅਦ ਮੁੜ ਵਿਆਹ ਕਰਨ ਤੋਂ ਪਹਿਲਾਂ ਇੰਤਜ਼ਾਰ ਕਰਨ ਦਾ ਲਾਜ਼ਮੀ ਸਮਾਂ ਹੈ। ਬੁਸ਼ਰਾ ਦੇ ਸਾਬਕਾ ਪਤੀ ਖਵਾਰ ਮੇਨਕਾ ਨੇ ਨਵੰਬਰ 2023 ਵਿਚ ਜੋੜੇ ਵਿਰੁੱਧ ਕੇਸ ਦਾਇਰ ਕੀਤਾ ਸੀ, ਜਿਸ ਵਿਚ ਦੋਸ਼ ਲਾਇਆ ਗਿਆ ਸੀ ਕਿ ਉਨ੍ਹਾਂ ਨੇ 'ਇੱਦਤ' ਦੇ ਲਾਜ਼ਮੀ ਇੰਤਜ਼ਾਰ ਤੋਂ ਬਾਅਦ ਬੁਸ਼ਰਾ ਤੋਂ ਬਿਨਾਂ ਵਿਆਹ ਕਰਵਾ ਲਿਆ ਸੀ। ਉਸ ਨੇ ਅਦਾਲਤ ਨੂੰ ਬੇਨਤੀ ਕੀਤੀ ਸੀ ਕਿ ਵਿਆਹ ਨੂੰ ਰੱਦ ਕੀਤਾ ਜਾਵੇ। ਅਦਾਲਤ ਨੇ 23 ਮਈ ਨੂੰ ਅਪੀਲ 'ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ, ਜੋ ਬੁੱਧਵਾਰ ਨੂੰ ਸੁਣਾਇਆ ਜਾਣਾ ਸੀ।
ਪੜ੍ਹੋ ਇਹ ਅਹਿਮ ਖ਼ਬਰ-ਸੁਨਹਿਰੇ ਭਵਿੱਖ ਦੀ ਆਸ 'ਚ ਕੈਨੇਡਾ ਗਏ 2 ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ
ਬੁਸ਼ਰਾ ਅਤੇ ਉਸ ਦੇ ਪਤੀ (ਇਮਰਾਨ ਖ਼ਾਨ) ਵੱਲੋਂ ਮਾਮਲੇ ਵਿਚ ਸਜ਼ਾ ਸੁਣਾਏ ਜਾਣ ਖ਼ਿਲਾਫ਼ ਦਾਇਰ ਅਪੀਲ ਦੀ ਸੁਣਵਾਈ ਦੌਰਾਨ ਇਸਲਾਮਾਬਾਦ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼ਾਹਰੁਖ ਅਰਜੁਮੰਦ ਫ਼ੈਸਲਾ ਸੁਣਾਏ ਬਿਨਾਂ ਹੀ ਆਪਣੇ ਚੈਂਬਰ ਵਿਚ ਚਲੇ ਗਏ। ਇਸ ਘਟਨਾ ਤੋਂ ਬਾਅਦ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਵਕੀਲਾਂ ਨੇ ਕੋਰਟ ਰੂਮ 'ਚ ਬੋਤਲਾਂ ਸੁੱਟ ਦਿੱਤੀਆਂ, ਜਿਸ ਤੋਂ ਬਾਅਦ ਖਵਾਰ ਦੇ ਵਕੀਲ ਉਨ੍ਹਾਂ ਨੂੰ ਬਾਹਰ ਲੈ ਗਏ। ਹਾਲਾਂਕਿ, ਬਾਹਰ ਕੱਢਦੇ ਸਮੇਂ 'ਪੀ.ਟੀ.ਆਈ' ਦੇ ਵਕੀਲ ਨੇ ਅਦਾਲਤ ਦੇ ਕੰਪਲੈਕਸ ਵਿਚ ਖਵਾਰ 'ਤੇ ਹਮਲਾ ਕਰ ਦਿੱਤਾ, ਜਿਸ ਨਾਲ ਉਹ ਜ਼ਮੀਨ 'ਤੇ ਡਿੱਗ ਪਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।