ਬੁਸ਼ਰਾ ਬੀਬੀ ਨੂੰ ਨਹੀਂ ਮਿਲੀ ਇਮਰਾਨ ਦੇ ਕੋਲ ਅਦਿਆਲਾ ਜੇਲ੍ਹ ’ਚ ਸ਼ਿਫਟ ਹੋਣ ਦੀ ਇਜਾਜ਼ਤ

04/17/2024 2:30:32 PM

ਇਸਲਾਮਾਬਾਦ (ਏ. ਐੱਨ. ਆਈ.)- ਇਸਲਾਮਾਬਾਦ ਹਾਈ ਕੋਰਟ ਨੇ ਮੰਗਲਵਾਰ ਨੂੰ ਪਾਕਿਸਤਾਨ ਦੀ ਸਾਬਕਾ ਪਹਿਲੀ ਮਹਿਲਾ ਬੁਸ਼ਰਾ ਬੀਬੀ ਵੱਲੋਂ ਦਾਇਰ ਰਿੱਟ ਖਾਰਿਜ ਕਰ ਦਿੱਤੀ, ਜਿਸ ਵਿਚ ਉਨ੍ਹਾਂ ਨੇ ਖੁਦ ਨੂੰ ‘ਬਾਨੀ ਗਾਲਾ’ ਸਬ-ਜੇਲ੍ਹ ਤੋਂ ਅਦਿਆਲਾ ਜੇਲ੍ਹ ’ਚ ਤਬਦੀਲ ਕਰਨ ਦੀ ਮੰਗ ਕੀਤੀ ਸੀ। ਅਦਿਆਲਾ ਜੇਲ੍ਹ ’ਚ ਉਨ੍ਹਾਂ ਦੇ ਸਾਬਕਾ ਪ੍ਰਧਾਨ ਮੰਤਰੀ ਪਤੀ ਇਮਰਾਨ ਖਾਨ ਬੰਦ ਹਨ। ਇਸਲਾਮਾਬਾਦ ਜਵਾਬਦੇਹੀ ਅਦਾਲਤ ਵੱਲੋਂ ਤੋਸ਼ਾਖਾਨਾ ਮਾਮਲੇ ’ਚ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨੂੰ 31 ਜਨਵਰੀ ਨੂੰ 14 ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾਈ ਸੀ।

ਇਹ ਵੀ ਪੜ੍ਹੋ: ਗੁਆਂਢੀ ਮੁਲਕ 'ਚ ਤੇਲ ਦੀਆਂ ਕੀਮਤਾਂ ਨੂੰ ਲੱਗੀ ਅੱਗ, 293.94 ਰੁਪਏ ਪ੍ਰਤੀ ਲੀਟਰ ਹੋਈ ਪੈਟਰੋਲ ਦੀ ਕੀਮਤ

1 ਅਪ੍ਰੈਲ ਨੂੰ ਹਾਈਕੋਰਟ ਨੇ ਤੋਸ਼ਾਖਾਨਾ ਮਾਮਲੇ ’ਚ ਬੁਸ਼ਰਾ ਬੀਬੀ ਦੀ ਸਜ਼ਾ ਮੁਅੱਤਲ ਕਰ ਦਿੱਤੀ ਸੀ ਪਰ ਉਹ ਇਦਤ ਮਾਮਲੇ ’ਚ ਹਿਰਾਸਤ ’ਚ ਹਨ। ਉਨ੍ਹਾਂ ਨੂੰ ‘ਬਾਨੀ ਗਾਲਾ’ ਸਥਿਤ ਉਨ੍ਹਾਂ ਦੇ ਘਰ ਵਿਚ ਰੱਖਿਆ ਗਿਆ ਹੈ। ਬੁਸ਼ਰਾ ਬੀਬੀ ਨੇ ਇਸਲਾਮਾਬਾਦ ਹਾਈ ਕੋਰਟ ਨੂੰ ਬੇਨਤੀ ਕੀਤੀ ਸੀ ਕਿ ਉਸ ਨੂੰ ਉਨ੍ਹਾਂ ਦੇ ਪਤੀ ਇਮਰਾਨ ਦੇ ਨਾਲ ਆਪਣੀ ਸਜ਼ਾ ‘ਬਾਨੀ ਗਾਲਾ’ ਦੀ ਬਜਾਏ ਅਦਿਆਲਾ ਜੇਲ੍ਹ ਵਿਚ ਪੂਰੀ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਅਦਿਆਲਾ ਜੇਲ੍ਹ ਪ੍ਰਸ਼ਾਸਨ ਨੇ ਬੁਸ਼ਰਾ ਬੀਬੀ ਦੀ ਪਟੀਸ਼ਨ ਦਾ ਵਿਰੋਧ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਕਾਰਣ ਭੀੜ-ਭੜੱਕੇ ਨਾਲ ਸੁਰੱਖਿਆ ਨੂੰ ਖ਼ਤਰਾ ਹੋ ਸਕਦਾ ਹੈ।

ਇਹ ਵੀ ਪੜ੍ਹੋ: ਬੱਸ ਅਤੇ ਟਰੱਕ ਵਿਚਾਲੇ ਹੋਈ ਆਹਮੋ-ਸਾਹਮਣੇ ਟੱਕਰ, ਇਕੋ ਪਰਿਵਾਰ ਦੇ 5 ਜੀਆਂ ਸਣੇ 14 ਲੋਕਾਂ ਦੀ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8 

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


cherry

Content Editor

Related News