ਬੁਸ਼ਰਾ ਬੀਬੀ ਨੇ ਅਦਾਲਤ ਨੂੰ ਇਮਰਾਨ ਦੀ ਵਿਗੜਦੀ ਸਿਹਤ ''ਤੇ ਗੰਭੀਰਤਾ ਨਾਲ ਨੋਟਿਸ ਲੈਣ ਦੀ ਕੀਤੀ ਅਪੀਲ
Saturday, Aug 26, 2023 - 02:23 PM (IST)
ਇਸਲਾਮਾਬਾਦ (ਭਾਸ਼ਾ)- ਜੇਲ੍ਹ ਵਿਚ ਬੰਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦੇ ਪਤੀ ਦੀ ਵਿਗੜਦੀ ਸਿਹਤ 'ਤੇ ਗੰਭੀਰਤਾ ਨਾਲ ਨੋਟਿਸ ਲੈਣ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਪਾਰਟੀ ਦੇ 70 ਸਾਲਾ ਚੇਅਰਮੈਨ ਇਸ ਮਹੀਨੇ ਦੇ ਸ਼ੁਰੂ ਵਿਚ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਪੰਜਾਬ ਸੂਬੇ ਦੀ ਅਟਕ ਜ਼ਿਲ੍ਹਾ ਜੇਲ੍ਹ ਵਿਚ ਬੰਦ ਹਨ।
ਬੁਸ਼ਰਾ ਨੇ ਮੰਗਲਵਾਰ ਨੂੰ ਇਮਰਾਨ ਨਾਲ ਜੇਲ੍ਹ 'ਚ ਮੁਲਾਕਾਤ ਤੋਂ ਬਾਅਦ ਸੁਪਰੀਮ ਕੋਰਟ ਦਾ ਰੁਖ ਕੀਤਾ। ਬੁਸ਼ਰਾ ਨੇ ਆਪਣੇ ਵਕੀਲ ਰਿਫਾਕਤ ਹੁਸੈਨ ਸ਼ਾਹ ਰਾਹੀਂ ਸੁਪਰੀਮ ਕੋਰਟ ਨੂੰ ਹਲਫਨਾਮਾ ਸੌਂਪ ਕੇ ਇਮਰਾਨ ਖਾਨ ਦੀ ਸਿਹਤ ਦੇ ਮੱਦੇਨਜ਼ਰ ਦਖ਼ਲ ਦੇਣ ਦੀ ਬੇਨਤੀ ਕੀਤੀ ਹੈ।