ਕੈਬਨਿਟ ਮੰਤਰੀ ਖੁੱਡੀਆਂ ਦਾ ਅੱਜ ਹੋਵੇਗਾ ਸਨਮਾਨ, ਪੰਜਾਬੀ ਭਾਈਚਾਰੇ ਦੀਆਂ ਉੱਘੀਆਂ ਸਖਸ਼ੀਅਤਾਂ ਕਰਨਗੀਆਂ ਸ਼ਿਰਕਤ

Thursday, Aug 22, 2024 - 12:34 AM (IST)

ਕੈਬਨਿਟ ਮੰਤਰੀ ਖੁੱਡੀਆਂ ਦਾ ਅੱਜ ਹੋਵੇਗਾ ਸਨਮਾਨ, ਪੰਜਾਬੀ ਭਾਈਚਾਰੇ ਦੀਆਂ ਉੱਘੀਆਂ ਸਖਸ਼ੀਅਤਾਂ ਕਰਨਗੀਆਂ ਸ਼ਿਰਕਤ

ਵੈਨਕੂਵਰ (ਮਲਕੀਤ ਸਿੰਘ)- ‘ਫਰੈਂਡਸ ਆਫ਼ ਕੈਨੇਡਾ-ਇੰਡੀਆ ਫਾਊਂਡੇਸ਼ਨ’ ਵੱਲੋਂ ਪੰਜਾਬੀ ਭਾਈਚਾਰੇ ਦੇ ਸਹਿਯੋਗ ਸਦਕਾ ਸਰੀ ਸਥਿਤ ਯੂਲਟੀਮੇਟ ਬੈਂਕੁਇੰਟ ਹਾਲ ’ਚ ਪੰਜਾਬ ਤੋਂ ਕੈਨੇਡਾ ਪੁੱਜੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਸਨਮਾਨ ਕਰਨ ਲਈ ਇੱਕ ਸਮਾਗਮ ਕਰਵਾਇਆ ਜਾਵੇਗਾ।

‘ਰੇਡੀਉ ਇੰਡੀਆ’ ਦੇ ਸੰਚਾਲਕ ਮਨਿੰਦਰ ਸਿੰਘ ਗਿੱਲ ਨੇ ਉਕਤ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 22 ਅਗਸਤ ਦਿਨ ਵੀਰਵਾਰ ਸ਼ਾਮ 7 ਵਜੇ ਤੋਂ ਰਾਤ 9 ਵਜੇ ਤੱਕ ਆਯੋਜਿਤ ਕਰਵਾਏ ਜਾਣ ਵਾਲੇ ਇਸ ਸਮਾਗਮ ‘ਚ ਪੰਜਾਬੀ ਭਾਈਚਾਰੇ ਦੀਆਂ ਪ੍ਰਮੁੱਖ ਸਖਸ਼ੀਅਤਾਂ ਹਾਜ਼ਰੀ ਭਰਨਗੀਆਂ।


author

Inder Prajapati

Content Editor

Related News