ਕੈਲੀਫੋਰਨੀਆ : ਫਰਿਜ਼ਨੋ ''ਚ ਹੋਇਆ ਇਸ ਸਾਲ ਦਾ 46ਵਾਂ ਕਤਲ

Tuesday, Aug 10, 2021 - 01:47 AM (IST)

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ)- ਕੈਲੀਫੋਰਨੀਆ ਦੇ ਸ਼ਹਿਰ ਫਰਿਜ਼ਨੋ 'ਚ ਐਤਵਾਰ 8 ਅਗਸਤ ਨੂੰ ਇਕ ਵਿਅਕਤੀ ਦਾ ਗੋਲੀ ਮਾਰ ਕੇ ਕਤਲ ਕੀਤਾ ਗਿਆ ਹੈ। ਫਰਿਜ਼ਨੋ ਪੁਲਸ ਨੇ ਇਸ ਕਤਲ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਕ 20 ਸਾਲਾਂ ਦੇ ਵਿਅਕਤੀ ਨੂੰ ਐਤਵਾਰ ਸਵੇਰੇ ਫਰਿਜ਼ਨੋ ਸਟੇਟ ਯੂਨੀਵਰਸਿਟੀ ਦੇ ਨਜ਼ਦੀਕ ਟੋਪਾਂਗਾ ਰਿਜ ਅਪਾਰਟਮੈਂਟਸ ਦੇ ਬਾਹਰ ਕਈ ਵਾਰ ਗੋਲੀ ਮਾਰੀ ਗਈ, ਜਿਸ ਨਾਲ ਉਸਦੀ ਮੌਤ ਹੋ ਗਈ।

ਇਹ ਖ਼ਬਰ ਪੜ੍ਹੋ- ਅਫਗਾਨਿਸਤਾਨ ਟੀਮ ਨੂੰ AUS ਦਾ ਇਹ ਤੇਜ਼ ਗੇਂਦਬਾਜ਼ ਦੇਵੇਗਾ ਕੋਚਿੰਗ


ਪੁਲਸ ਅਨੁਸਾਰ ਫਰਿਜ਼ਨੋ 'ਚ ਇਹ ਕਤਲ ਇਸ ਸਾਲ ਦਾ 46ਵਾਂ ਕਤਲ ਹੈ। ਇਸ ਘਟਨਾ ਦੇ ਸਬੰਧ 'ਚ ਫਰਿਜ਼ਨੋ ਪੁਲਸ ਨੇ ਸੂਚਨਾ ਮਿਲਣ ਉਪਰੰਤ ਮੈਪਲ ਤੇ ਸੈਨ ਗੈਬਰੀਅਲ ਐਵੇਨਿਊਜ਼ ਦੇ ਚੌਰਾਹੇ 'ਤੇ ਸਵੇਰੇ 12:30 ਵਜੇ ਦੇ ਕਰੀਬ ਕਾਰਵਾਈ ਕੀਤੀ ਅਤੇ ਪੀੜਤ ਦੇ ਸਰੀਰ ਦੇ ਉਪਰਲੇ ਹਿੱਸੇ 'ਤੇ ਕਈ ਗੋਲੀਆਂ ਲੱਗੀਆਂ ਸਨ। ਇਸ ਵਿਅਕਤੀ ਨੂੰ ਕਮਿਊਨਿਟੀ ਰੀਜਨਲ ਮੈਡੀਕਲ ਸੈਂਟਰ ਲਿਜਾਇਆ ਗਿਆ, ਜਿੱਥੇ ਉਸਨੂੰ ਦੁਪਹਿਰ 1 ਵਜੇ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਪੁਲਸ ਦੁਆਰਾ ਮ੍ਰਿਤਕ ਦੀ ਪਛਾਣ ਬਾਰੇ ਫਿਲਹਾਲ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ ਅਤੇ ਪੁਲਸ ਦੁਆਰਾ ਇਸ ਕਤਲ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਖ਼ਬਰ ਪੜ੍ਹੋ- ਦਿੱਲੀ ਦੇ ਅਸ਼ੋਕ ਹੋਟਲ 'ਚ ਓਲੰਪਿਕ ਤਮਗਾ ਜੇਤੂਆਂ ਨੂੰ ਕੀਤਾ ਗਿਆ ਸਨਮਾਨਿਤ

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


Gurdeep Singh

Content Editor

Related News