ਕੈਲੀਫੋਰਨੀਆ ’ਚ ਵੀ ਦੀਵਾਲੀ ’ਤੇ ਸਰਕਾਰੀ ਛੁੱਟੀ ਦਾ ਐਲਾਨ
Sunday, Sep 21, 2025 - 02:07 AM (IST)

ਨਿਊਯਾਰਕ (ਰਾਜ ਗੋਗਨਾ) – ਅਮਰੀਕਾ ਦੇ ਸੂਬੇ ਕੈਲੀਫੋਰਨੀਆ ਨੇ ਵੀ ਅਧਿਕਾਰਤ ਤੌਰ ’ਤੇ ਦੀਵਾਲੀ ’ਤੇ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ ਜੋ ਕਿ ਸੂਬੇ ਵਿਚ ਭਾਰਤੀ ਭਾਈਚਾਰੇ ਲਈ ਇਤਿਹਾਸਕ ਪਲ ਹੈ। ਦੀਵਾਲੀ ਦਾ ਤਿਉਹਾਰ ਰੋਸ਼ਨੀ ਦੇ ਤਿਉਹਾਰ ਵਜੋਂ ਮਨਾਇਆ ਜਾਂਦਾ ਹੈ। ਕੈਲੀਫੋਰਨੀਆ ਵਿਚ ਭਾਰਤੀ ਪ੍ਰਵਾਸੀਆਂ ਵਿਚ ਤੇਜ਼ੀ ਨਾਲ ਵਾਧਾ ਹੋਇਆ ਹੈ, ਜਿਸ ਦਾ ਮੁੱਖ ਕਾਰਨ ਸਿਲੀਕਾਨ ਵੈਲੀ ਦਾ ਤਕਨੀਕੀ ਉਦਯੋਗ ਹੈ। ਕੈਲੀਫੋਰਨੀਆ ਹੁਣ ਕਈ ਅਮਰੀਕੀ ਸੂਬਿਆਂ ਵਿਚ ਸ਼ਾਮਲ ਹੋ ਗਿਆ ਹੈ ਜਿਨ੍ਹਾਂ ਨੇ ਅਧਿਕਾਰਤ ਤੌਰ ’ਤੇ ਦੀਵਾਲੀ ਨੂੰ ਛੁੱਟੀ ਵਜੋਂ ਮਾਨਤਾ ਦਿੱਤੀ ਹੈ।