ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ ਅੱਗ ਦਾ ਕਹਿਰ ਅਜੇ ਵੀ ਜਾਰੀ, ਮ੍ਰਿਤਕਾਂ ਦੀ ਗਿਣਤੀ ਹੋਈ 31

10/13/2017 11:43:03 AM

ਸੇਂਟਾ ਰੋਜਾ/ਅਮਰੀਕਾ(ਭਾਸ਼ਾ)— ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 31 ਹੋ ਗਈ ਹੈ। ਬਚਾਅ ਅਤੇ ਰਾਹਤ ਦਲ ਮ੍ਰਿਤਕਾਂ ਦਾ ਪਤਾ ਲਗਾਉਣ ਲਈ ਖੋਜੀ ਕੁੱਤਿਆਂ ਦਾ ਇਸਤੇਮਾਲ ਕਰ ਰਹੇ ਹਨ। ਇਸ ਅੱਗ ਨਾਲ 1,90,000 ਏਕੜ ਵਿਚ ਵੱਸੇ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। ਦੱਸਣਯੋਗ ਹੈ ਕਿ ਇਹ ਅੱਗ ਇਥੇ ਐਤਵਾਰ ਨੂੰ ਲੱਗੀ ਸੀ। ਵੀਰਵਾਰ ਨੂੰ ਤੇਜ਼ ਹਵਾਵਾਂ ਕਾਰਨ ਇਥੇ ਅੱਗ ਬੁਝਾਉਣ ਵਿਚ ਲੱਗੇ 8,000 ਫਾਇਰ ਬਿਗ੍ਰੇਡ ਕਰਮਚਾਰੀਆਂ ਦੀਆਂ ਕੋਸ਼ਿਸ਼ ਵਿਚ ਰੁਕਾਵਟ ਆਈ। ਸ਼ੁੱਕਰਵਾਰ ਨੂੰ ਵੀ ਮੌਸਮ ਵਿਚ ਸੁਧਾਰ ਦੀ ਕੋਈ ਸੰਭਾਵਨਾ ਨਹੀਂ ਹੈ।


Related News