ਕੈਲੀਫੋਰਨੀਆ ਦੇ ਜੰਗਲ ''ਚ ਫੈਲੀ ਭਿਆਨਕ ਅੱਗ, 10 ਲੋਕਾਂ ਦੀ ਮੌਤ

Tuesday, Oct 10, 2017 - 12:08 PM (IST)

ਵਾਸ਼ਿੰਗਟਨ,(ਭਾਸ਼ਾ)— ਅਮਰੀਕਾ ਦੇ ਸੂਬੇ ਕੈਲੀਫੋਰਨੀਆ ਦੇ ਜੰਗਲ 'ਚ ਭਿਆਨਕ ਅੱਗ ਲੱਗਣ ਕਾਰਨ ਹੁਣ ਤਕ 10 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅੱਗ ਤੇਜ਼ੀ ਨਾਲ ਜੰਗਲ 'ਚ ਫੈਲ ਰਹੀ ਹੈ। ਕੈਲੀਫੋਰਨੀਆ ਦੇ ਗਵਰਨਰ ਜੈਰੀ ਬ੍ਰਾਨ ਦੇ ਹਵਾਲੇ ਤੋਂ ਦੱਸਿਆ ਗਿਆ ਕਿ ਨਾਪਾ, ਸੋਨੋਮਾ ਅਤੇ ਯੂਬਾ 'ਚ ਐਮਰਜੈਂਸੀ ਦੀ ਘੋਸ਼ਣਾ ਕਰਵਾ ਦਿੱਤੀ ਗਈ ਹੈ। ਇਨ੍ਹਾਂ ਖੇਤਰਾਂ ਤੋਂ ਤਕਰੀਬਨ 20 ਹਜ਼ਾਰ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ।

PunjabKesariਫਾਇਰ ਬ੍ਰਿਗੇਡ ਵਿਭਾਗ ਦੇ ਮੁਖੀ ਕਿਮ ਪਿਮਲੋਟ ਦਾ ਕਹਿਣਾ ਹੈ ਕਿ ਅੱਗ ਲੱਗਣ ਕਾਰਨ ਲਗਭਗ 1500 ਇਮਾਰਤਾਂ ਬਰਬਾਦ ਹੋ ਚੁੱਕੀਆਂ ਹਨ। ਹੁਣ ਤਕ ਇਹ ਪਤਾ ਨਹੀਂ ਲੱਗ ਸਕਿਆ ਕਿ ਐਤਵਾਰ ਰਾਤ ਨੂੰ ਇੱਥੇ ਅੱਗ ਕਿਵੇਂ ਲੱਗੀ। ਉਨ੍ਹਾਂ ਨੇ ਕਿਹਾ,''ਸਾਡਾ ਪੂਰਾ ਧਿਆਨ ਲੋਕਾਂ ਦੀ ਜਾਨ ਬਚਾਉਣ 'ਤੇ ਹੈ। ਇਹ ਸਾਡੀ ਪਹਿਲ ਹੈ। ਅੱਗ 'ਤੇ ਕਾਬੂ ਪਾਉਣ ਲਈ ਸਾਰੇ ਉਪਕਰਣ ਇੱਥੇ ਮੌਜੂਦ ਹਨ। ਅਸੀਂ ਇੱਥੋਂ ਲੋਕਾਂ ਨੂੰ ਸੁਰੱਖਿਅਤ ਕੱਢਣ ਦੀ ਕੋਸ਼ਿਸ਼ ਕਰ ਰਹੇ ਹਾਂ।''

PunjabKesari

ਰਾਸ਼ਟਰੀ ਮੌਸਮ ਸੇਵਾ ਵਿਭਾਗ ਨੇ ਸੈਨ ਫਰਾਂਸਿਸਕੋ ਤਕ ਅੱਗ ਫੈਲ ਜਾਣ ਦੀ ਚਿਤਾਵਨੀ ਦਿੱਤੀ ਹੈ। ਤੇਜ਼ ਹਵਾਵਾਂ ਅਤੇ ਸੁੱਕੇ ਮੌਸਮ ਕਾਰਣ ਅੱਗ ਤੇਜ਼ੀ ਨਾਲ ਫੈਲ ਰਹੀ ਹੈ। ਸੋਨੋਮਾ ਕਾਊਂਟੀ ਦੇ ਸ਼ੈਰਿਫ ਨੇ ਟਵੀਟ ਕਰਕੇ ਕਿਹਾ ਕਿ ਉਨ੍ਹਾਂ ਦਾ ਦਫਤਰ ਅੱਗ ਲੱਗਣ ਨਾਲ ਮਰਨ ਵਾਲਿਆਂ ਦੇ ਪਰਿਵਾਰ ਵਾਲਿਆਂ ਨਾਲ ਦੁੱਖ ਸਾਂਝਾ ਕਰਦਾ ਹੈ। ਇੱਥੇ ਕੁੱਲ 10 ਲੋਕਾਂ ਦੀ ਮੌਤ ਹੋ ਚੁੱਕੀ ਹੈ।


Related News