ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਭਾਸ਼ਾ 'ਚ ਕਰਵਾਉਣ ਲਈ ਮਤਾ ਪੇਸ਼

04/25/2019 8:07:33 AM

ਸੈਕਰਾਮੈਂਟੋ, (ਰਾਜ ਗੋਗਨਾ )- ਸੈਕਰਾਮੈਂਟੋ ਕਾਊਂਟੀ ਵੱਲੋਂ ਵੋਟਰ ਚੁਆਇਸ ਐਕਟ ਕਮਿਊਨਿਟੀ ਐਡਵਾਇਜ਼ਰੀ ਕਮੇਟੀ ਦੀ ਇਕ ਮੀਟਿੰਗ ਹੋਈ। ਇਸ ਮੀਟਿੰਗ ਵਿਚ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦੇ ਐਡਵਾਇਜ਼ਰੀ ਕਮੇਟੀ ਮੈਂਬਰ ਗੁਰਜਤਿੰਦਰ ਸਿੰਘ ਰੰਧਾਵਾ ਨੂੰ ਵਿਸ਼ੇਸ਼ ਸੱਦਾ ਦਿੱਤਾ ਗਿਆ। ਇਸ ਦੌਰਾਨ ਵੋਟਰਾਂ ਨੂੰ ਆਉਂਦੀਆਂ ਵੱਖ-ਵੱਖ ਮੁਸ਼ਕਿਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।

ਸ. ਰੰਧਾਵਾ ਵੱਲੋਂ ਪੰਜਾਬੀ ਭਾਈਚਾਰੇ ਵੱਲੋਂ ਇਕ ਮਤਾ ਪੇਸ਼ ਕੀਤਾ ਗਿਆ, ਜਿਸ ਅਨੁਸਾਰ ਉਨ੍ਹਾਂ ਸੁਝਾਅ ਦਿੱਤਾ ਕਿ ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਵੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਕੈਲੀਫੋਰਨੀਆ ਵਿਚ ਪੰਜਾਬੀਆਂ ਦੀ ਆਬਾਦੀ ਕਾਫੀ ਵੱਧ ਗਈ ਹੈ ਤੇ ਉਨ੍ਹਾਂ ਵਿਚੋਂ ਬਹੁਤ ਸਾਰਿਆਂ ਨੂੰ ਹਾਲੇ ਅੰਗਰੇਜ਼ੀ ਵਿਚ ਬਹੁਤੀ ਮੁਹਾਰਤ ਨਹੀਂ ਹੈ, ਜਿਸ ਕਰਕੇ ਸ. ਰੰਧਾਵਾ ਨੇ ਮੰਗ ਕੀਤੀ ਕਿ ਵੋਟਰ ਬੈਲਟ ਪੇਪਰ ਪੰਜਾਬੀ ਜ਼ੁਬਾਨ ਵਿਚ ਵੀ ਹੋਣਾ ਚਾਹੀਦਾ ਹੈ। ਕਮੇਟੀ ਨੇ ਇਸ ਨੂੰ ਗੰਭੀਰਤਾ ਨਾਲ ਲਿਆ ਅਤੇ ਆਉਣ ਵਾਲੀਆਂ ਮੀਟਿੰਗਾਂ ਵਿਚ ਇਸ ਬਾਰੇ ਠੋਸ ਕਦਮ ਚੁੱਕੇ ਜਾਣ ਦੀ ਸੰਭਾਵਨਾ ਹੈ। ਜੇ ਅਜਿਹਾ ਹੋ ਜਾਂਦਾ ਹੈ, ਤਾਂ ਇਹ ਇਕ ਬਹੁਤ ਵੱਡੀ ਪ੍ਰਾਪਤੀ ਹੋਵੇਗੀ।


Related News