ਕੈਨੇਡਾ ''ਚ ਕੋਰੋਨਾ ਪੀੜਤਾਂ ਦੀ ਗਿਣਤੀ ਪੁੱਜੀ 8 ਲੱਖ ਦੇ ਨੇੜੇ, ਮਾਹਰਾਂ ਦੀ ਵਧੀ ਚਿੰਤਾ
Saturday, Feb 06, 2021 - 10:50 AM (IST)
ਓਟਾਵਾ- ਕੈਨੇਡਾ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 8 ਲੱਖ ਦੇ ਨੇੜੇ ਪੁੱਜ ਗਈ ਹੈ ਤੇ ਇੱਥੇ ਮਰਨ ਵਾਲਿਆਂ ਦੀ ਗਿਣਤੀ 20 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ। ਸ਼ੁੱਕਰਵਾਰ ਨੂੰ ਜਾਰੀ ਹੋਏ ਅੰਕੜਿਆਂ ਮੁਤਾਬਕ ਸੂਬੇ ਵਿਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ ਨਵੇਂ 4,022 ਮਾਮਲੇ ਦਰਜ ਕੀਤੇ ਗਏ ਹਨ।
ਹੁਣ ਤੱਕ ਕੈਨੇਡਾ ਵਿਚ 7,97,760 ਲੋਕ ਕੋਰੋਨਾ ਵਾਇਰਸ ਦੇ ਸ਼ਿਕਾਰ ਹੋ ਚੁੱਕੇ ਹਨ ਤੇ 96 ਹੋਰ ਲੋਕਾਂ ਦੀ ਮੌਤ ਹੋਣ ਨਾਲੇ ਮ੍ਰਿਤਕਾਂ ਦੀ ਗਿਣਤੀ 20,609 ਹੋ ਚੁੱਕੀ ਹੈ।
ਰਾਹਤ ਦੀ ਖ਼ਬਰ ਇਹ ਹੈ ਕਿ 7,30,000 ਲੋਕ ਕੋਰੋਨਾ ਵਾਇਰਸ ਨੂੰ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ। ਹੁਣ ਤੱਕ ਕੈਨੇਡਾ ਵਿਚ 2.26 ਮਿਲੀਅਨ ਲੋਕਾਂ ਦਾ ਕੋਰੋਨਾ ਟੈਸਟ ਹੋ ਚੁੱਕਾ ਹੈ ਤੇ ਲਗਭਗ 10,42,776 ਲੋਕਾਂ ਨੂੰ ਕੋਰੋਨਾ ਟੀਕੇ ਦੇਸ਼ ਨੂੰ ਮਿਲ ਚੁੱਕੇ ਹਨ।
ਮਾਹਰਾਂ ਦਾ ਕਹਿਣਾ ਹੈ ਕਿ ਇਸੇ ਵੀਕਐਂਡ ਤੱਕ ਕੋਰੋਨਾ ਪੀੜਤਾਂ ਦੀ ਗਿਣਤੀ 8 ਲੱਖ ਨੂੰ ਪਾਰ ਕਰ ਜਾਵੇਗੀ। ਦੱਸ ਦਈਏ ਕਿ ਕੋਰੋਨਾ ਦੀ ਦੂਜੀ ਲਹਿਰ ਦੌਰਾਨ ਕੈਨੇਡਾ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ ਵਿਚ ਭਾਰੀ ਵਾਧਾ ਹੋਇਆ ਹੈ। ਇਸ ਲਈ ਲੋਕਾਂ ਨੂੰ ਵਾਰ-ਵਾਰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਘਰਾਂ ਵਿਚ ਰਹਿਣ ਤੇ ਵਿਦੇਸ਼ ਯਾਤਰਾ ਤੋਂ ਬਚਾਅ ਕਰਨ। ਕੋਰੋਨਾ ਦੇ ਮਾਮਲੇ ਵਧਣ ਦੇ ਨਾਲ-ਨਾਲ ਮਾਹਰਾਂ ਦੀ ਚਿੰਤਾ ਵੀ ਲਗਾਤਾਰ ਵੱਧਦੀ ਜਾ ਰਹੀ ਹੈ।