ਕੈਨੇਡਾ ਅਤੇ ਜਰਮਨੀ ''ਚ ਕੋਰੋਨਾਵਾਇਰਸ ਦੇ ਪਹਿਲੇ ਮਾਮਲੇ ਦੀ ਪੁਸ਼ਟੀ

01/28/2020 9:57:49 AM

ਟੋਰਾਂਟੋ/ਬਰਲਿਨ (ਵਾਰਤਾ): ਕੈਨੇਡਾ ਅਤੇ ਜਰਮਨੀ ਵਿਚ ਕੋਰੋਨਾਵਾਇਰਸ ਨਾਲ ਪੀੜਤ ਪਹਿਲੇ ਮਾਮਲੇ ਦੀ ਪੁਸ਼ਟੀ ਹੋਈ ਹੈ। ਓਂਟਾਰੀਓ ਦੇ ਮੁੱਖ ਸਿਹਤ ਅਧਿਕਾਰੀ ਤੇ ਕੈਨੈਡਾ ਦੇ ਸਿਹਤ ਮੰਤਰੀ ਪੈਟੀ ਹਾਜਡੁ ਨੇ ਕਿਹਾ ਹੈ ਕਿ ਦੇਸ਼ ਵਿਚ ਕੋਰੋਨਾਵਾਇਰਸ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਹਾਜਡੁ ਨੇ ਕਿਹਾ,''ਹੁਣ ਤੱਕ ਓਂਟਾਰੀਓ ਤੋਂ ਪਹਿਲਾ ਮਾਮਲਾ ਸਾਹਮਣੇ ਆਉਣ ਦੀ ਪੁਸ਼ਟੀ ਹੋਈ ਹੈ ਅਤੇ ਦੂਜੇ ਵਿਅਕਤੀ ਦੀ ਰਿਪੋਰਟ ਆਉਣੀ ਬਾਕੀ ਹੈ।'' ਓਂਟਾਰੀਓ ਵਿਚ ਇਸ ਰੋਗ ਦੇ 19 ਮਾਮਲੇ ਸਾਹਮਣੇ ਆਉਣ ਦੇ ਬਾਅਦ ਜਾਂਚ ਕੀਤੀ ਜਾ ਰਹੀ ਹੈ ਜਿਹਨਾਂ ਵਿਚੋਂ 2 ਲੋਕਾਂ ਵਿਚ ਇਸ ਦੀ ਪੁਸ਼ਟੀ ਕੀਤੀ ਗਈ ਹੈ।

ਇਸ ਤੋਂ ਪਹਿਲਾਂ ਸੋਮਵਾਰ ਨੂੰ ਮੁੱਖ ਸਿਹਤ ਅਧਿਕਾਰੀ ਡਾਕਟਰ ਡੇਵਿਡ ਵਿਲੀਅਮਜ਼ ਨੇ ਇਕ ਵਿਅਕਤੀ 'ਤੇ ਕੋਰੋਨਾਵਾਇਰਸ ਦੀ ਪੁਸ਼ਟੀ ਕੀਤੀ ਸੀ। ਵਿਲੀਅਮਜ਼ ਨੇ ਦੱਸਿਆ ਕਿ ਕੋਰੋਨਾਵਾਇਰਸ ਦੇ ਰੋਗੀ ਨੂੰ ਵੱਖਰਾ ਰੱਖਿਆ ਗਿਆ ਹੈ ਤਾਂ ਜੋ ਇਹ ਬੀਮਾਰੀ ਹੋਰ ਲੋਕਾਂ ਵਿਚ ਨਾ ਫੈਲ ਸਕੇ। ਕੈਨੇਡਾ ਦੇ ਸਿਹਤ ਵਿਭਾਗ ਨੇ ਕਿਹਾ ਕਿ ਕੋਰੋਨਾਵਾਇਰਸ ਨਾਲ ਪੀੜਤ ਵਿਅਕਤੀ ਅਤੇ ਉਸ ਦੀ ਪਤਨੀ 14 ਦਿਨ ਪਹਿਲਾਂ ਚੀਨ ਦੇ ਵੁਹਾਨ ਸ਼ਹਿਰ ਗਏ ਸਨ ਜਿਸ ਦੇ ਬਾਅਦ ਉਹਨਾਂ ਨੂੰ ਇਹ ਸ਼ਿਕਾਇਤ ਹੋਈ। 

ਜਰਮਨੀ ਵਿਚ ਵੀ ਸੋਮਵਾਰ ਦੇਰ ਰਾਤ ਕੋਰੋਨਾਵਾਇਰਸ ਦੇ ਪਹਿਲੇ ਮਾਮਲੇ ਦੀ ਪੁਸ਼ਟੀ ਹੋਈ। ਬਵਾਰਿਯਾ ਦੇ ਸਿਹਤ ਪ੍ਰਸ਼ਾਸਨ ਨੇ ਇਸ ਦੀ ਜਾਣਕਾਰੀ ਦਿੱਤੀ। ਬਾਵਰਿਯਾ ਦੇ ਸਿਹਤ ਪ੍ਰਸ਼ਾਸਨ ਨੇ ਪ੍ਰੈੱਸ ਬਿਆਨ ਜਾਰੀ ਕਰ ਕੇ ਕਿਹਾ ਕਿ ਕੋਰੋਨਾਵਾਇਰਸ ਨਾਲ ਪੀੜਤ ਵਿਅਕਤੀ ਸਟਾਰਨਬਰਗ ਦਾ ਰਹਿਣ ਵਾਲਾ ਹੈ। ਬਵਾਰਿਯਾ ਸਿਹਤ ਅਤੇ ਫੂਡ ਸੇਫਟੀ ਦਫਤਰ ਨੇ ਕਿਹਾ ਕਿ ਮਰੀਜ਼ ਦਾ ਇਲਾਜ ਚੱਲ ਰਿਹਾ ਹੈ ਅਤੇ ਉਸ ਨੂੰ ਏਕਾਂਤ ਵਿਚ ਰੱਖਿਆ ਗਿਆ ਹੈ। ਵਿਅਕਤੀ ਦੇ ਪਰਿਵਾਰ ਵਾਲਿਆਂ ਨੂੰ ਇਸ ਦੀ ਸੂਚਨਾ ਦੇ ਦਿੱਤੀ ਗਈ ਹੈ।


Vandana

Content Editor

Related News