ਕੈਨੇਡਾ ''ਚ ਲੱਗੇ ਭੂਚਾਲ ਦੇ ਝਟਕੇ

Thursday, Jul 04, 2019 - 03:49 PM (IST)

ਕੈਨੇਡਾ ''ਚ ਲੱਗੇ ਭੂਚਾਲ ਦੇ ਝਟਕੇ

ਟੋਰਾਂਟੋ (ਬਿਊਰੋ)— ਕੈਨੇਡਾ ਦੇ ਵੈਨਕੂਵਰ ਟਾਪੂ ਦੇ ਉੱਤਰ-ਪੱਛਮ ਵਿਚ ਵੀਰਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਸੰਯੁਕਤ ਰਾਜ ਦੇ ਭੂ-ਵਿਗਿਆਨ ਸਰਵੇਖਣ (ਯੂ.ਐੱਸ.ਜੀ.ਐੱਸ.) ਮੁਤਾਬਕ ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 6.5 ਮਾਪੀ ਗਈ। ਫਿਲਹਾਲ ਏਜੰਸੀ ਨੇ ਸੁਨਾਮੀ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ। 

ਭੂਚਾਲ ਕਾਰਨ ਹੁਣ ਤੱਕ ਕਿਸੇ ਨੁਕਸਾਨ ਦੀ ਖਬਰ ਨਹੀਂ ਹੈ। ਏਜੰਸੀ ਮੁਤਾਬਕ ਭੂਚਾਲ ਪੋਰਟ ਹਾਰਡੀ ਦੇ 225 ਕਿਲੋਮੀਟਰ (140 ਮੀਲ) ਉੱਤਰ-ਪੱਛਮ ਤੋਂ 10 ਕਿਲੋਮੀਟਰ (6 ਮੀਲ) ਦੀ ਡੂੰਘਾਈ 'ਤੇ ਸੀ।


author

Vandana

Content Editor

Related News