ਕੈਨੇਡਾ ''ਚ ਟਰੱਕ ਹੇਠ ਆਉਣ ਕਾਰਨ ਪੰਜਾਬੀ ਡਰਾਈਵਰ ਦੀ ਮੌਤ

Monday, May 03, 2021 - 09:23 AM (IST)

ਕੈਨੇਡਾ ''ਚ ਟਰੱਕ ਹੇਠ ਆਉਣ ਕਾਰਨ ਪੰਜਾਬੀ ਡਰਾਈਵਰ ਦੀ ਮੌਤ

ਨਿਊਯਾਰਕ/ਬਰੈਂਪਟਨ (ਰਾਜ ਗੋਗਨਾ): ਕੈਨੇਡਾ ਤੋਂ ਇਕ ਮੰਦਭਾਗੀ ਖ਼ਬਰ ਆਈ ਹੈ। ਇੱਥੋਂ ਦੇ ਕੈਲੇਡਨ ਵਿਖੇ ਇਕ ਪੰਜਾਬੀ ਡਰਾਈਵਰ ਦੀ ਟਰੱਕ ਦਾ ਟਾਇਰ ਬਦਲਣ ਸਮੇਂ ਟਰੱਕ ਹੇਠ ਆਉਣ ਕਾਰਨ ਮੌਤ ਹੋ ਗਈ, ਜੋ ਬਰੈਂਪਟਨ ਦਾ ਵਸਨੀਕ ਸੀ।

ਪੰਜਾਬੀ ਨੌਜਵਾਨ ਡਰਾਈਵਰ ਦਾ ਨਾਂ ਜਸਵੰਤ ਸੰਧੂ (ਸੋਨੂੰ) ਸੀ। ਇਸ ਦੁੱਖਦਾਈ ਮੌਤ ਦੀ ਖ਼ਬਰ ਬਾਰੇ ਸੁਣ ਕੇ ਭਾਈਚਾਰੇ ਵਿਚ ਸੋਗ ਦੀ ਲਹਿਰ ਦੌੜ ਗਈ ਅਤੇ ਮਾਤਮ ਛਾ ਗਿਆ।ਦੱਸਿਆ ਜਾਂਦਾ ਹੈ ਕਿ ਇਹ ਨੌਜਵਾਨ ਕ੍ਰਿਕਟ ਦਾ ਚੰਗਾ ਖਿਡਾਰੀ ਰਿਹਾ ਹੈ ਤੇ ਹਾਦਸੇ ਤੋਂ ਇੱਕ ਦਿਨ ਬਾਅਦ ਹੀ ਉਸ ਦਾ ਜਨਮ ਦਿਨ ਸੀ।

ਨੋਟ- ਟਰੱਕ ਹੇਠ ਆਉਣ ਕਾਰਨ ਪੰਜਾਬੀ ਡਰਾਈਵਰ ਦੀ ਮੌਤ, ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News