ਕੈਨੇਡਾ ’ਚ ਕੋਵਿਡ-19 ਦੇ ਮਾਮਲਿਆਂ ਨੇ 19 ਲੱਖ ਦਾ ਅੰਕੜਾ ਕੀਤਾ ਪਾਰ
Saturday, Dec 25, 2021 - 11:20 AM (IST)
 
            
            ਓਟਾਵਾ (ਭਾਸ਼ਾ) : ਕੈਨੇਡਾ ਵਿਚ ਸ਼ੁੱਕਰਵਾਰ ਨੂੰ ਕੋਵਿਡ-19 ਦੇ 11,304 ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ 19,57,058 ਹੋ ਗਈ ਹੈ। ਉਥੇ ਹੀ ਹੁਣ ਤੱਕ 30,139 ਮੌਤਾਂ ਦਰਜ ਕੀਤੀਆਂ ਗਈਆਂ ਹਨ। ਕੈਨੇਡਾ ਵਿਚ ਕੋਵਿਡ-19 ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਜਾਰੀ ਹੈ। ਓਨਟਾਰੀਓ, ਮੈਨੀਟੋਬਾ, ਨਿਊ ਬਰੂਨਸਵਿਕ ਅਤੇ ਪ੍ਰਿੰਸ ਐਡਵਰਡ ਆਈਲੈਂਡ ਵਿਚ ਸ਼ੁੱਕਰਵਾਰ ਨੂੰ ਰਿਕਾਰਡ ਮਾਮਲੇ ਦਰਜ ਕੀਤੇ ਗਏ।
ਇਹ ਵੀ ਪੜ੍ਹੋ : ਮਾਣ ਵਾਲੀ ਗੱਲ, ਦੱਖਣੀ ਅਫਰੀਕਾ ਦੀ ਸਰਵਉੱਚ ਨਿਆਂਇਕ ਬੈਂਚ ’ਚ ਨਿਯੁਕਤ ਹੋਏ ਭਾਰਤੀ ਮੂਲ ਦੇ ਜੱਜ
ਸਭ ਤੋਂ ਵੱਧ ਆਬਾਦੀ ਵਾਲੇ ਸੂਬੇ ਓਨਟਾਰੀਓ ਵਿਚ 9,571 ਕੋਵਿਡ-19 ਦੇ ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਕਿ ਫਰਵਰੀ 2020 ਵਿਚ ਕੋਵਿਡ-19 ਮਹਾਮਾਰੀ ਦੇ ਫੈਲਣ ਤੋਂ ਬਾਅਦ ਇਕ ਦਿਨ ਵਿਚ ਦਰਜ ਕੀਤੀ ਗਈ ਸਭ ਤੋਂ ਵੱਧ ਸੰਖਿਆ ਹੈ। ਮੈਨੀਟੋਬਾ ਵਿਚ 742 ਨਵੇਂ ਮਾਮਲੇ ਦਰਜ ਕੀਤੇ ਗਏ, ਨਿਊ ਬਰੂਨਸਵਿਕ ਵਿਚ 265 ਨਵੇਂ ਮਾਮਲੇ ਸਾਹਮਣੇ ਆਏ ਅਤੇ ਪ੍ਰਿੰਸ ਐਡਵਰਡ ਆਈਲੈਂਡ ਵਿਚ ਹੁਣ ਤੱਕ ਦੇ ਸਭ ਤੋਂ ਵੱਧ 40 ਨਵੇਂ ਰੋਜ਼ਾਨਾ ਮਾਮਲੇ ਦਰਜ ਕੀਤੇ ਗਏ। ਓਮੀਕਰੋਨ ਵੇਰੀਐਂਟ ਦੇ ਤੇਜ਼ੀ ਨਾਲ ਫੈਲਣ ਕਾਰਨ ਪਿਛਲੇ ਦਿਨਾਂ ਵਿਚ ਕੈਨੇਡਾ ਵਿਚ ਕੋਵਿਡ-19 ਦੇ ਮਾਮਲੇ ਵੱਧ ਗਏ ਹਨ।
ਇਹ ਵੀ ਪੜ੍ਹੋ : ਪੇਸ਼ਾਵਰ ਹਾਈ ਕੋਰਟ ਦਾ ਵਿਵਾਦਤ ਫੈਸਲਾ, ‘ਸਿੱਖਾਂ ਨੂੰ ਕਿਹਾ, ਕਿਰਪਾਨ ਰੱਖਣੀ ਹੈ ਤਾਂ ਲਾਇਸੰਸ ਲਓ’
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            