ਕੈਨੇਡਾ ''ਚ ਕੋਰੋਨਾ ਕਾਰਨ ਹੁਣ ਤੱਕ 20 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ

Monday, Feb 01, 2021 - 11:37 AM (IST)

ਟੋਰਾਂਟੋ- ਕੈਨੇਡਾ ਵਿਚ ਕੋਰੋਨਾ ਵਾਇਰਸ ਕਾਰਨ ਮਰਨ ਵਾਲੇ ਲੋਕਾਂ ਦੀ ਗਿਣਤੀ 20,000 ਤੋਂ ਪਾਰ ਹੋ ਗਈ ਹੈ। ਐਤਵਾਰ ਨੂੰ ਕੈਨੇਡਾ ਨੇ ਹਵਾਈ ਯਾਤਰੀਆਂ ਲਈ ਸਖ਼ਤ ਪਾਬੰਦੀਆਂ ਲਾ ਦਿੱਤੀਆਂ ਹਨ। 

ਬੀਤੇ ਦਿਨ ਕਿਊਬਿਕ ਵਿਚ ਕੋਰੋਨਾ ਕਾਰਨ 31 ਲੋਕਾਂ ਦੀ ਮੌਤ ਹੋਈ ਤੇ ਓਂਟਾਰੀਓ ਵਿਚ 43 ਲੋਕਾਂ ਦੀ ਮੌਤ ਹੋਈ। ਬਾਕੀ ਸੂਬਿਆਂ ਨਾਲੋਂ ਵੱਧ ਇਨ੍ਹਾਂ ਸੂਬਿਆਂ ਵਿਚ ਕੋਰੋਨਾ ਦਾ ਕਹਿਰ ਵਧੇਰੇ ਦੇਖਣ ਨੂੰ ਮਿਲਿਆ। ਸਿਹਤ ਅਧਿਕਾਰੀਆਂ ਮੁਤਾਬਕ ਕੈਨੇਡਾ ਵਿਚ ਹੁਣ ਤੱਕ 20,032 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੈਨੇਡਾ ਵਿਚ ਪਿਛਲੇ ਸਾਲ ਮਾਰਚ ਮਹੀਨੇ ਕੋਰੋਨਾ ਕਾਰਨ ਪਹਿਲੀ ਮੌਤ ਹੋਈ ਸੀ ਤੇ ਇਸ ਦੇ ਬਾਅਦ ਇਹ ਸਿਲਸਿਲਾ ਚੱਲਦਾ ਰਿਹਾ। ਹਾਲਾਂਕਿ ਕੋਰੋਨਾ ਦੀ ਪਹਿਲੀ ਲਹਿਰ ਦੌਰਾਨ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ ਕਾਫੀ ਘੱਟ ਰਹੀ ਸੀ ਪਰ ਕੋਰੋਨਾ ਦੀ ਦੂਜੀ ਲਹਿਰ ਦੌਰਾਨ ਕੋਰੋਨਾ ਮਾਮਲਿਆਂ ਦਾ ਵੀ ਹੜ੍ਹ ਆਇਆ ਤੇ ਇਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੀ ਵੱਧ ਰਹੀ।


ਕੈਨੇਡਾ ਦੀ ਮੁੱਖ ਸਿਹਤ ਅਧਿਕਾਰੀ ਡਾਕਟਰ ਥੈਰੇਸਾ ਟਾਮ ਨੇ ਦੱਸਿਆ ਕਿ ਹੁਣ ਕੋਰੋਨਾ ਦੇ ਮਾਮਲਿਆਂ ਵਿਚ ਕੁਝ ਕਮੀ ਦਰਜ ਹੋ ਰਹੀ ਹੈ। ਇਹ ਇਸ ਲਈ ਕਿਉਂਕਿ ਕਈ ਸੂਬਿਆਂ ਵਿਚ ਸਖ਼ਤ ਪਾਬੰਦੀਆਂ ਦਰਜ ਕੀਤੀਆਂ ਗਈਆਂ ਹਨ। 


Lalita Mam

Content Editor

Related News