ਕੈਨੇਡਾ ਦੀ ਮੇਗਨ ਓਲਡਹੈਮ ਨੇ ਫ਼ਰੀਸਟਾਈਲ ਸਕੀਇੰਗ ‘ਚ ਕਾਂਸੀ ਦਾ ਤਮਗਾ ਜਿੱਤਿਆ
Monday, Feb 09, 2026 - 07:42 PM (IST)
ਵੈਨਕੂਵਰ, (ਮਲਕੀਤ ਸਿੰਘ)-ਇਟਲੀ ਦੇ ਮਿਲਾਨੋ-ਕੋਰਟੀਨਾ ਵਿੱਚ ਹੋ ਰਹੀਆਂ ਸਰਦੀਆਂ ਦੀਆਂ ਓਲੰਪਿਕ ਖੇਡਾਂ ਦੌਰਾਨ ਕੈਨੇਡਾ ਦੀ ਖਿਡਾਰਨ ਮੇਗਨ ਓਲਡਹੈਮ ਨੇ ਮਹਿਲਾ ਫ਼ਰੀਸਟਾਈਲ ਸਕੀਇੰਗ ਦੀ ਸਲੋਪਸਟਾਈਲ ਪ੍ਰਤੀਯੋਗਿਤਾ 'ਚ ਕਾਂਸੀ ਦਾ ਤਮਗਾ ਜਿੱਤ ਕੇ ਦੇਸ਼ ਦਾ ਮਾਣ ਵਧਾਇਆ ਹੈ।
ਮੇਗਨ ਓਲਡਹੈਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਤੀਜੀ ਕੋਸ਼ਿਸ਼ ਵਿੱਚ ਉੱਚ ਅੰਕ ਪ੍ਰਾਪਤ ਕੀਤੇ ਅਤੇ ਤੀਜੇ ਸਥਾਨ 'ਤੇ ਰਹਿੰਦਿਆਂ ਤਮਗਾ ਆਪਣੇ ਨਾਮ ਕੀਤਾ। ਇਸ ਮੁਕਾਬਲੇ ਵਿੱਚ ਸਵਿਟਜ਼ਰਲੈਂਡ ਦੀ ਮਾਥਿਲਡ ਗ੍ਰਿਮੌਡ ਨੇ ਸੋਨੇ ਦਾ ਤਮਗਾ ਜਿੱਤ ਕੇ ਆਪਣਾ ਓਲੰਪਿਕ ਖਿਤਾਬ ਕਾਇਮ ਰੱਖਿਆ, ਜਦਕਿ ਦੂਜੇ ਸਥਾਨ 'ਤੇ ਰਹਿੰਦਿਆਂ ਰਜਤ ਤਮਗਾ ਵੀ ਸਵਿਟਜ਼ਰਲੈਂਡ ਦੇ ਹੀ ਹਿੱਸੇ ਆਇਆ।
ਕੈਨੇਡਾ ਦੇ ਖੇਡ ਪ੍ਰੇਮੀਆਂ ਨੇ ਮੇਗਨ ਦੀ ਇਸ ਉਪਲਬਧੀ 'ਤੇ ਖੁਸ਼ੀ ਜਤਾਈ ਹੈ ਅਤੇ ਉਸ ਨੂੰ ਭਵਿੱਖ ਲਈ ਵਧਾਈਆਂ ਦਿੱਤੀਆਂ ਹਨ। ਖੇਡ ਅਧਿਕਾਰੀਆਂ ਮੁਤਾਬਕ ਇਹ ਤਮਗਾ ਕੈਨੇਡਾ ਲਈ ਸਰਦੀਆਂ ਦੀਆਂ ਖੇਡਾਂ ਵਿੱਚ ਇੱਕ ਮਹੱਤਵਪੂਰਨ ਕਾਮਯਾਬੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
