ਕੈਨੇਡਾ : ਸੜਕ ਹਾਦਸੇ ਮਾਮਲੇ ''ਚ ਕਮਲਜੀਤ ਸਿੰਘ ਖ਼ਿਲਾਫ਼ ਵਾਰੰਟ ਜਾਰੀ

Wednesday, Jan 19, 2022 - 09:58 AM (IST)

ਕੈਨੇਡਾ : ਸੜਕ ਹਾਦਸੇ ਮਾਮਲੇ ''ਚ ਕਮਲਜੀਤ ਸਿੰਘ ਖ਼ਿਲਾਫ਼ ਵਾਰੰਟ ਜਾਰੀ

ਨਿਊਯਾਰਕ/ਬਰੈਂਪਟਨ (ਰਾਜ ਗੋਗਨਾ): ਕੈਨੇਡਾ ਵਿਚ ਵਾਪਰੇ ਇਕ ਸੜਕ ਹਾਦਸੇ ਮਾਮਲੇ ਵਿਚ ਪੰਜਾਬੀ ਮੂਲ ਦੇ 25 ਸਾਲਾ ਕਮਲਜੀਤ ਸਿੰਘ ਖ਼ਿਲਾਫ਼ ਪੀਲ ਪੁਲਸ ਨੇ ਵਾਈਡ ਵਾਰੰਟ ਜਾਰੀ ਕੀਤੇ ਹਨ। ਤੁਹਾਡੀ ਜਾਣਕਾਰੀ ਲਈ ਦੱਸ ਦਈਏ ਕਿ ਕੈਨੇਡਾ ਦੇ ਬਰੈਂਪਟਨ ਸ਼ਹਿਰ ਦੀ ਓਂਟਾਰਓ/ਸੈਂਡਲਵੁੱਡ ਪਾਰਕਵੇਅ ਵਿਖੇ ਲੰਘੀ 3 ਜੁਲਾਈ, ਸੰਨ 2021 ਨੂੰ ਇਕ ਸੜਕ ਹਾਦਸਾ ਵਾਪਰਿਆ ਸੀ। ਇਸ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ ਅਤੇ ਇੱਕ ਵਿਅਕਤੀ ਸਖ਼ਤ ਜਖਮੀ ਹੋਇਆ ਸੀ।

PunjabKesari

ਪੜ੍ਹੋ ਇਹ ਅਹਿਮ ਖਬਰ - ਅਮਰੀਕਾ-ਰੂਸ 'ਚ ਵੱਧਦੇ ਤਣਾਅ ਦਰਮਿਆਨ ਬਲਿੰਕਨ ਜਾਣਗੇ ਯੂਕਰੇਨ 

ਇਸ ਘਟਨਾ ਦੇ ਸਬੰਧ ਵਿੱਚ ਕੈਨੇਡਾ ਦੀ ਪੀਲ ਪੁਲਿਸ ਭਗੋੜੇ ਕਮਲਜੀਤ ਸਿੰਘ (25) ਸਾਲ ਦੀ ਭਾਲ ਕਰ ਰਹੀ ਹੈ। ਇਸ ਮਾਮਲੇ ਵਿਚ ਕਮਲਜੀਤ ਸਿੰਘ ਮੌਕੇ ਤੋਂ ਹੀ ਫ਼ਰਾਰ ਹੋ ਗਿਆ ਸੀ ਪਰ ਉਸ ਨੂੰ ਬਾਅਦ ਵਿਚ ਪੁਲਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਕਮਲਜੀਤ ਸਿੰਘ ਇਸ ਮਾਮਲੇ ਵਿਚ ਹੁਣ ਉਹ ਜਮਾਨਤ 'ਤੇ ਸੀ ਪਰ ਜਮਾਨਤ ਦੀਆਂ ਸ਼ਰਤਾਂ ਦੀ ਉਲੰਘਣਾ ਕਰਨ ਕਰਕੇ ਪੁਲਸ ਦੁਬਾਰਾ ਉਸਦੀ ਭਾਲ ਕਰ ਰਹੀ ਹੈ ਅਤੇ ਉਹ ਫਰਾਰ ਦੱਸਿਆ ਜਾ ਰਿਹਾ ਹੈ। ਉਸ ਖ਼ਿਲਾਫ਼ ਹੁਣ ਪੁਲਸ ਵੱਲੋ ਕੈਨੇਡਾ ਵਾਈਡ ਵਾਰੰਟ ਜਾਰੀ ਕੀਤਾ ਗਿਆ ਹੈ।

ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News