ਕੈਨੇਡਾ : ਓਂਟਾਰੀਓ ਸੂਬਾਈ ਚੋਣਾਂ ਲਈ ਇਹ ਪੰਜਾਬੀ ਚੋਣ ਮੈਦਾਨ ‘ਚ ਨਿੱਤਰੇ

05/15/2022 10:43:45 AM

ਨਿਊਯਾਰਕ/ਓਂਟਾਰੀਓ (ਰਾਜ ਗੋਗਨਾ): ਕੈਨੇਡਾ ਵਿੱਚ ਹੋਣ ਵਾਲੀਆਂ ਓਂਟਾਰੀਓ ਸੂਬਾਈ ਦੀਆਂ ਚੋਣਾਂ ਲਈ ਪੰਜਾਬੀ ਮੂਲ ਦੇ 20 ਦੇ ਕਰੀਬ ਉਮੀਦਵਾਰ ਆਪਣੀ ਕਿਸਮਤ ਅਜ਼ਮਾਉਣਗੇ। ਇਹ ਵੋਟਾਂ 2 ਜੂਨ ਨੂੰ ਸਾਰੇ 123 ਹਲਕਿਆਂ ਲਈ ਪੈਣੀਆਂ ਹਨ।ਜਿੰਨਾਂ ਵਿੱਚ ਤਿੰਨ ਵੱਡੀਆਂ ਸਿਆਸੀ ਪਾਰਟੀਆਂ – ਲਿਬਰਲ, ਨੈਸ਼ਨਲ ਡੈਮੋਕਰੇਟਿਕ ਪਾਰਟੀ (ਐਨਡੀਪੀ) ਅਤੇ ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ (ਪੀਸੀ) ਨਾ ਸਿਰਫ਼ ਦੱਖਣੀ ਏਸ਼ੀਆਈ ਲੋਕਾਂ ਅਤੇ ਖ਼ਾਸ ਤੌਰ ‘ਤੇ ਪੰਜਾਬੀਆਂ ‘ਤੇ ਭਾਰੀ ਪੈ ਰਹੀਆਂ ਹਨ ਸਗੋਂ ਉਨ੍ਹਾਂ ਨੇ ਆਪਣੇ ਆਪ ਨੂੰ “ਉਚਿਤ ਪ੍ਰਤੀਨਿਧਤਾ” ਵੀ ਦਿੱਤੀ ਹੈ। 

ਅੰਤਿਮ ਸੂਚੀ ਵਿੱਚ ਲਿਬਰਲ ਪਾਰਟੀ ਅਤੇ ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਨੇ ਛੇ-ਛੇ ਪੰਜਾਬੀ ਉਮੀਦਵਾਰ ਮੈਦਾਨ ਵਿਚ ਉਤਾਰੇ ਹਨ, ਨਿਊ ਡੈਮੋਕ੍ਰੇਟਿਕ ਪਾਰਟੀ ਨੇ ਪੰਜ, ਗ੍ਰੀਨ ਦੋ ਤੇ ਇੱਕ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ। ਜ਼ਿਆਦਾਤਰ ਪੰਜਾਬੀਆਂ ਨੇ ਡਾਇਸਪੋਰਾ ਦੇ ਦਬਦਬੇ ਵਾਲੇ ਟੋਰਾਂਟੋ ਦੇ ਬਰੈਂਪਟਨ ਅਤੇ ਮਿਸੀਸਾਗਾ ਉਪਨਗਰਾਂ ਦੇ 11 ਹਲਕਿਆਂ ਤੋਂ ਚੋਣ ਲੜੀ ਹੈ।ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਨੇ ਬਰੈਂਪਟਨ ਈਸਟ ਤੋਂ ਹਰਦੀਪ ਗਰੇਵਾਲ, ਬਰੈਂਪਟਨ ਵੈਸਟ ਤੋਂ ਅਮਨਜੋਤ ਸੰਧੂ ਅਤੇ ਮਿਸੀਸਾਗਾ ਮਾਲਟਨ ਤੋਂ ਦੀਪਕ ਆਨੰਦ ਨੂੰ ਉਮੀਦਵਾਰ ਬਣਾਇਆ ਹੈ। ਲਿਬਰਲਾਂ ਨੇ ਬਰੈਂਪਟਨ ਈਸਟ ਤੋਂ ਜੰਨਤ ਗਰੇਵਾਲ, ਬਰੈਂਪਟਨ ਨਾਰਥ ਤੋਂ ਹਰਿੰਦਰ ਮੱਲ੍ਹੀ, ਬਰੈਂਪਟਨ ਵੈਸਟ ਤੋਂ ਰਿੰਮੀ ਝੱਜ, ਮਿਸੀਸਾਗਾ ਮਾਲਟਨ ਤੋਂ ਅਮਨ ਗਿੱਲ, ਬਰੈਂਟਫੋਰਡ ਬ੍ਰਾਂਟ ਤੋਂ ਰੂਬੀ ਤੂਰ ਅਤੇ ਐਸੈਕਸ ਤੋਂ ਮਨਪ੍ਰੀਤ ਬਰਾੜ ਨੂੰ ਮੈਦਾਨ ਵਿਚ ਉਤਾਰਿਆ ਹੈ। 

ਪੜ੍ਹੋ ਇਹ ਅਹਿਮ ਖ਼ਬਰ- ਕੈਨੇਡਾ : ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੇ ਸਮੇਤ ਤਿੰਨ ਪੰਜਾਬੀ ਨੌਜਵਾਨ ਗ੍ਰਿਫ਼ਤਾਰ 

ਐਨਡੀਪੀ ਨੇ ਬਰੈਂਪਟਨ ਸੈਂਟਰ ਤੋਂ ਸਾਰਾ ਸਿੰਘ, ਬਰੈਂਪਟਨ ਨਾਰਥ ਤੋਂ ਸੰਦੀਪ ਸਿੰਘ, ਬਰੈਂਪਟਨ ਵੈਸਟ ਤੋਂ ਨਵਜੋਤ ਕੌਰ ਅਤੇ ਥੌਰਨਹਿਲ ਤੋਂ ਜਸਲੀਨ ਕੰਬੋਜ ਨੂੰ ਉਮੀਦਵਾਰ ਬਣਾਇਆ ਹੈ। ਗਰੀਨ ਪਾਰਟੀ ਨੇ ਬਰੈਂਪਟਨ ਨਾਰਥ ਤੋਂ ਅਨੀਪ ਢੱਡੇ ਅਤੇ ਡਰਹਮ ਤੋਂ ਮਿੰਨੀ ਬੱਤਰਾ ਨੂੰ ਮੈਦਾਨ ਵਿੱਚ ਉਤਾਰਿਆ ਹੈ, ਜਦੋਂ ਕਿ ਓਂਟਾਰੀਓ ਪਾਰਟੀ ਵੱਲੋਂ ਮਨਜੋਤ ਸੇਖੋਂ ਨੂੰ ਉਮੀਦਵਾਰ ਬਣਾਇਆ ਗਿਆ ਹੈ। 2018 ਵਿਚ ਜਿੱਤਣ ਵਾਲੇ ਇਹ ਸੱਤ ਪੰਜਾਬੀ ਮੁੜ ਆਪਣੀ ਕਿਸਮਤ ਅਜ਼ਮਾ ਰਹੇ ਹਨ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

Vandana

This news is Content Editor Vandana