ਕੈਨੇਡਾ : ਜਾਨਲੇਵਾ ਹਾਦਸੇ ਦੇ ਮਾਮਲੇ ’ਚ 29 ਸਾਲਾ ਪੰਜਾਬੀ ਗ੍ਰਿਫ਼ਤਾਰ

Wednesday, Mar 27, 2024 - 01:43 PM (IST)

ਬਰੈਂਪਟਨ : ਕੈਨੇਡਾ ਵਿਚ ਬਰੈਂਪਟਨ ਵਿਖੇ ਦੋ ਮਹੀਨੇ ਪਹਿਲਾਂ ਵਾਪਰੇ ਜਾਨਲੇਵਾ ਹਾਦਸੇ ਦੇ ਮਾਮਲੇ ਵਿਚ 29 ਸਾਲ ਦੇ ਸੁਖਜਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੀਲ ਰੀਜਨਲ ਪੁਲਸ ਨੇ ਦੱਸਿਆ ਕਿ ਬਰੈਂਪਟਨ ਦੇ ਮਕਵੀਅਨ ਡਰਾਈਵ ਅਤੇ ਕੈਸਲਮੋਰ ਰੋਡ ਇਲਾਕੇ ਵਿਚ 14 ਜਨਵਰੀ ਨੂੰ ਸਵੇਰੇ ਸਵਾ ਚਾਰ ਵਜੇ ਐਮਰਜੈਂਸੀ ਕਾਮਿਆਂ ਨੂੰ ਸੱਦਿਆ ਗਿਆ, ਜਿਥੇ ਇਕ ਖੰਭੇ ਨਾਲ ਟਕਰਾਉਣ ਮਗਰੋਂ ਕਾਰ ਮੂਧੀ ਵੱਜ ਗਈ। ਪੁਲਸ ਮੁਤਾਬਕ ਕਾਰ ਵਿਚ ਸਵਾਰ ਇਕ ਪੁਰਸ਼ ਨੂੰ ਬਾਹਰ ਕੱਢਿਆ ਗਿਆ ਜੋ ਮਰ ਚੁੱਕਾ ਸੀ ਜਦਕਿ ਡਰਾਈਵਰ ਸਣੇ ਹੋਰ ਸਵਾਰ ਮੌਕੇ ਤੋਂ ਫਰਾਰ ਹੋ ਗਏ।

PunjabKesari

ਪੜ੍ਹੋ ਇਹ ਅਹਿਮ ਖ਼ਬਰ-ਆਸਟ੍ਰੇਲੀਆ 'ਚ 17 ਸਾਲਾ ਨੌਜਵਾਨ 'ਤੇ ਆਪਣੇ ਸਾਥੀ ਨੂੰ ਚਾਕੂ ਮਾਰਨ ਦੇ ਦੋਸ਼

ਅਦਾਲਤ 'ਚ ਹੋਵੇਗੀ ਸੁਣਵਾਈ

ਓਂਟਾਰੀਓ ਦੇ ਪੈਰਿਸ ਸ਼ਹਿਰ ਨਾਲ ਸਬੰਧਤ ਸੁਖਜਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਉਸ ਵਿਰੁੱਧ ਖ਼ਤਰਨਾਕ ਤਰੀਕੇ ਨਾਲ ਡਰਾਈਵਿੰਗ ਕਰਦਿਆਂ ਮੌਤ ਦਾ ਕਾਰਨ ਬਣਨ ਅਤੇ ਹਾਦਸੇ ਮਗਰੋਂ ਮੌਕੇ ’ਤੇ ਮੌਜੂਦ ਰਹਿਣ ਵਿਚ ਅਸਫਲ ਰਹਿਣ ਦੇ ਦੋਸ਼ ਆਇਦ ਕੀਤੇ ਗਏ ਹਨ। ਜਾਂਚਕਰਤਾਵਾਂ ਦਾ ਕਹਿਣਾ ਹੈ ਕਿ ਸੁਖਜਿੰਦਰ ਸਿੰਘ ਨੂੰ ਜ਼ਮਾਨਤ ਦੇ ਦਿਤੀ ਗਈ ਹੈ ਅਤੇ ਉਹ ਜਲਦ ਹੀ ਬਰੈਂਪਟਨ ਦੀ ਅਦਾਲਤ ਵਿਚ ਅਗਲੀ ਸੁਣਵਾਈ ਦੌਰਾਨ ਪੇਸ਼ ਹੋਵੇਗਾ। ਦੂਜੇ ਪਾਸੇ ਪੁਲਸ ਵੱਲੋਂ ਮਾਮਲੇ ਦੀ ਪੜਤਾਲ ਅੱਗੇ ਵਧਾਈ ਜਾ ਰਹੀ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇ ਕਿਸੇ ਕੋਲ ਮਾਮਲੇ ਨਾਲ ਸਬੰਧਤ ਕੋਈ ਜਾਣਕਾਰੀ ਹੋਵੇ ਤਾਂ 905 453 2121 ਐਕਸਟੈਨਸ਼ਨ 3710 ’ਤੇ ਸੰਪਰਕ ਕਰੇ। ਗੁਪਤ ਤਰੀਕੇ ਨਾਲ ਜਾਣਕਾਰੀ ਦੇਣ ਲਈ ਕ੍ਰਾਈਮ ਸਟੌਪਰਜ਼ ਨਾਲ 1800 222 8477 ’ਤੇ ਕਾਲ ਕੀਤੀ ਜਾ ਸਕਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


Vandana

Content Editor

Related News