ਕੈਨੇਡਾ : ਵਿਆਹ ''ਚ ਸ਼ਾਮਲ ਮਹਿਮਾਨਾਂ ''ਚੋਂ 44 ਹੋਏ ਕੋਰੋਨਾ ਦੇ ਸ਼ਿਕਾਰ
Thursday, Oct 29, 2020 - 11:44 AM (IST)
ਟੋਰਾਂਟੋ- ਕੈਨੇਡਾ ਦੇ ਯਾਰਕ ਰੀਜਨਲ ਪਬਲਿਕ ਸਿਹਤ ਅਧਿਕਾਰੀਆਂ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ 44 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਹ ਮਾਮਲੇ ਵਾਉਘਾਨ ਵਿਚ ਹੋਏ ਵਿਆਹ ਸਮਾਗਮ ਨਾਲ ਸਬੰਧਤ ਹਨ। ਬੁੱਧਵਾਰ ਨੂੰ ਜਾਰੀ ਪ੍ਰੈੱਸ ਰਿਲੀਜ਼ ਵਿਚ ਕਿਹਾ ਗਿਆ ਕਿ 100 ਲੋਕਾਂ ਨੇ ਵਿਆਹ ਵਿਚ ਸ਼ਿਰਕਤ ਕੀਤੀ ਸੀ, ਜਿਨ੍ਹਾਂ ਵਿਚੋਂ 44 ਮਹਿਮਾਨ ਕੋਰੋਨਾ ਨਾਲ ਪੀੜਤ ਪਾਏ ਗਏ ਹਨ ਤੇ ਇਨ੍ਹਾਂ ਦੇ ਸੰਪਰਕ ਵਿਚ ਹੋਰ ਲੋਕਾਂ ਨੂੰ ਵੀ ਇਕਾਂਤਵਾਸ ਵਿਚ ਰਹਿਣ ਦੀ ਅਪੀਲ ਕੀਤੀ ਗਈ ਹੈ। 14 ਅਕਤੂਬਰ ਤੋਂ 18 ਅਕਤੂਬਰ ਵਿਚਕਾਰ ਇਹ ਸਮਾਗਮ ਉਪਸ ਰੂਮ ਵਿਚ ਹੋਏ।
ਯਾਰਕ ਰੀਜਨ ਪਬਲਿਕ ਹੈਲਥ ਨੇ ਕਿਹਾ ਕਿ ਇੱਥੇ 31 ਮਾਮਲੇ ਹੋਰ ਸਾਹਮਣੇ ਆਏ ਹਨ। ਫਿਲਹਾਲ ਲੋਕਾਂ ਨੂੰ 14 ਦਿਨਾਂ ਤੱਕ ਇਕਾਂਤਵਾਸ ਵਿਚ ਰਹਿਣ ਦੀ ਅਪੀਲ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਕੈਨੇਡਾ ਵਿਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 10 ਹਜ਼ਾਰ ਤੋਂ ਪਾਰ ਹੋ ਗਈ ਹੈ। ਇਸ ਦੇ ਨਾਲ ਹੀ ਪੀੜਤਾਂ ਦੀ ਗਿਣਤੀ ਢਾਈ ਲੱਖ ਦੇ ਕਰੀਬ ਪੁੱਜ ਗਈ ਹੈ।