'Third country' ਰੂਟ ਜ਼ਰੀਏ ਕੈਨੇਡਾ ਜਾ ਸਕਣਗੇ ਭਾਰਤੀ, ਇਨ੍ਹਾਂ ਸ਼ਰਤਾਂ ਤਹਿਤ ਮਿਲੇਗੀ ਐਂਟਰੀ

07/15/2021 2:19:07 PM

ਟੋਰਾਂਟੋ (ਬਿਊਰੋ): ਭਾਰਤ ਵਿਚ ਕੋਰੋਨਾ ਦੇ ਵੱਧਦੇ ਮਾਮਲਿਆਂ ਕਾਰਨ ਕਈ ਦੇਸ਼ਾਂ ਨੇ ਭਾਰਤੀਆਂ ਦੇ ਦਾਖਲ ਹੋਣ 'ਤੇ ਪਾਬੰਦੀ ਲਗਾਈ ਹੋਈ ਸੀ ਪਰ ਟੀਕਾਕਰਨ ਮਗਰੋਂ ਜ਼ਿਆਦਾਤਰ ਦੇਸ਼ਾਂ ਨੇ ਕੁਝ ਸ਼ਰਤਾਂ ਨਾਲ ਪਾਬੰਦੀ ਵਿਚ ਛੋਟ ਦਿੱਤੀ ਹੈ। ਇਸੇ ਤਰ੍ਹਾਂ ਕੋਰੋਨਾ ਮਹਾਮਾਰੀ ਕਾਰਨ ਭਾਰਤ ਅਤੇ ਕੈਨੇਡਾ ਵਿਚਕਾਰ ਵੀ ਉਡਾਣਾਂ 21 ਜੁਲਾਈ ਤੱਕ ਮੁਅੱਤਲ ਹਨ ਪਰ ਕੈਨੇਡਾ ਨੇ ਹੁਣ ਪੂਰੀ ਤਰ੍ਹਾਂ ਨਾਲ ਟੀਕਾਕਰਨ ਕਰਵਾ ਚੁੱਕੇ ਲੋਕਾਂ ਲਈ ਆਪਣੇ ਦੇਸ਼ ਦੇ ਦਰਵਾਜ਼ੇ ਖੋਲ੍ਹ ਦਿੱਤੇ ਹਨ। ਕੈਨੇਡਾ ਨੇ 'ਥਰਡ ਕੰਟਰੀ' (third country) ਰੂਟ ਤੋਂ ਆਉਣ ਵਾਲੇ ਭਾਰਤੀਆਂ ਨੂੰ ਆਪਣੇ ਦੇਸ਼ ਵਿਚ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ।

ਕੈਨੇਡਾ ਨੇ ਇਸ ਸੰਬੰਧ ਵਿਚ ਅਪਡੇਟਿਡ ਟ੍ਰੈਵਲ ਐਡਵਾਇਜ਼ਰੀ ਵੀ ਜਾਰੀ ਕਰ ਦਿੱਤੀ ਹੈ। ਕੈਨੇਡਾ ਦੇ ਸਰਕਾਰੀ ਯਾਤਰਾ ਸਲਾਹਕਾਰ ਨੇ ਆਪਣੇ ਬਿਆਨ ਵਿਚ ਕਿਹਾ ਹੈ ਕਿ ਭਾਰਤ ਤੋਂ ਕੈਨੇਡਾ ਜਾਣ ਵਾਲੇ ਲੋਕ ਅਸਿੱਧੇ ਰਸਤੇ ਦੀ ਫਲਾਈਟ ਤੋਂ ਕੈਨੇਡਾ ਜਾ ਸਕਦੇ ਹਨ। ਇਸ ਦੌਰਾਨ ਉਹਨਾਂ ਨੂੰ ਕੋਵਿਡ ਟੈਸਟ ਪ੍ਰਕਿਰਿਆ ਵਿਚੋਂ ਲੰਘਣਾ ਹੋਵੇਗਾ।ਰਿਪੋਰਟ ਨੈਗੇਟਿਵ ਹੋਣ 'ਤੇ ਹੀ ਫਲਾਈਟ ਵਿਚ ਬੋਰਡਿੰਗ ਦੀ ਇਜਾਜ਼ਤ ਹੋਵੇਗੀ। ਯਾਤਰਾ ਸੰਬੰਧੀ ਸਲਾਹ ਵਿਚ ਕਿਹਾ ਗਿਆ ਹੈ ਕਿ ਕੋਵਿਡ ਨੈਗੇਟਿਵ ਰਿਪੋਰਟ ਤੀਜੇ ਦੇਸ਼ ਦੀ ਹੀ ਹੋਣੀ ਚਾਹੀਦੀ ਹੈ ਕਿਉਂਕਿ ਕੈਨੇਡਾ ਭਾਰਤ ਦੀ ਮੌਲੀਕਿਊਲਰ ਟੈਸਟ ਰਿਪੋਰਟ ਨੂੰ ਫਿਲਹਾਲ ਸਵੀਕਾਰ ਨਹੀਂ ਕਰਦਾ।

ਪੜ੍ਹੋ ਇਹ ਅਹਿਮ ਖਬਰ- ਭਾਰਤੀ ਹੁਨਰਮੰਦ ਪੁਰਾਣੀ H-1B ਵੀਜ਼ਾ ਨੀਤੀ ਕਾਰਨ ਕਰ ਰਹੇ ਹਨ ਕੈਨੇਡਾ ਦਾ ਰੁੱਖ਼

ਰੱਖੀਆਂ ਇਹ ਸ਼ਰਤਾਂ
ਕੈਨੇਡਾ ਸਰਕਾਰ ਨੇ ਭਾਰਤ ਲਈ ਇਕ ਗਲੋਬਲ ਯਾਤਰਾ ਸੰਬੰਧੀ ਸਲਾਹ ਜਾਰੀ ਕੀਤੀ ਹੈ। ਇਸ ਵਿਚ ਕਿਹਾ ਗਿਆ ਹੈ ਕਿ ਜੇਕਰ ਕੋਈ ਯਾਤਰੀ ਜੋ ਪਹਿਲਾਂ ਕੋਰੋਨਾ ਪੀੜਤ ਪਾਇਆ ਗਿਆ ਹੋਵੇ ਅਤੇ ਉਹ ਕੈਨੇਡਾ ਦੀ  ਯਾਤਰਾ ਕਰਨ ਵਾਲਾ ਹੈ ਤਾਂ ਉਸ ਨੂੰ ਕੋਰੋਨਾ ਟੈਸਟ ਰਿਪੋਰਟ ਦਿਖਾਉਣੀ ਹੋਵੇਗੀ। ਕੋਰੋਨਾ ਟੈਸਟ ਯਾਤਰਾ ਤੋਂ ਪਹਿਲੇ 14 ਤੋਂ 90 ਦਿਨ ਦੇ ਵਿਚਕਾਰ ਹੀ ਹੋਣਾ ਚਾਹੀਦਾ ਹੈ। ਇਹ ਰਿਪੋਰਟ ਕਿਸੇ ਤੀਜੇ ਦੇਸ਼ ਦੀ ਹੋਣੀ ਚਾਹੀਦੀ ਹੈ। ਇਸ ਦੇ ਇਲਾਵਾ ਜੇਕਰ ਕੋਈ ਯਾਤਰੀ ਪਾਜ਼ੇਟਿਵ ਆਉਂਦਾ ਹੈ ਤਾਂ ਉਸ ਨੂੰ ਤੀਜੇ ਦੇਸ਼ ਵਿਚ 14 ਦਿਨ ਇਕਾਂਤਵਾਸ ਵਿਚ ਬਿਤਾਉਣੇ ਹੋਣਗੇ।

ਭਾਰਤੀਆਂ ਦੀਆਂ ਵਧੀਆਂ ਮੁਸ਼ਕਲਾਂ
ਕੈਨੇਡਾ ਦੀ ਇਸ ਅਪ਼ਡੇਟਿਡ ਯਾਤਰਾ ਸਲਾਹ ਨਾਲ ਪੇਸ਼ੇਵਰਾਂ, ਵਿਦਿਆਰਥੀਆਂ ਜਾਂ ਹੋਰ ਕਾਰਨਾਂ ਤੋਂ ਦੇਸ਼ ਦੀ ਯਾਤਰਾ ਕਰਨ ਦੇ ਚਾਹਵਾਨ ਭਾਰਤੀਆਂ ਦੀ ਸਮੱਸਿਆ ਵਧਾ ਦਿੱਤੀ ਹੈ। ਸਲਾਹਕਾਰ ਮੁਤਾਬਕ ਰਿਪੋਰਟ ਪਾਜ਼ੇਟਿਵ ਆਉਣ 'ਤੇ ਭਾਰਤੀ ਯਾਤਰੀ ਨੂੰ ਤੀਜੇ ਦੇਸ਼ ਵਿਚ 14 ਦਿਨ ਇਕਾਂਤਵਾਸ ਵਿਚ ਰਹਿਣਾ ਹੋਵੇਗਾ। ਇਸ ਨਾਲ ਉਹਨਾਂ ਦਾ ਸਮਾਂ ਬਰਬਾਦ ਹੋਵੇਗਾ ਅਤੇ ਨਾਲ ਹੀ ਤੀਜੇ ਦੇਸ਼ ਵਿਚ ਰਹਿਣ ਦਾ ਖਰਚਾ ਵੀ ਹੋਵੇਗਾ। 


Vandana

Content Editor

Related News