ਕੈਨੇਡਾ ਨੇ ਸੰਕਟ 'ਚ ਫਸੇ ਇਸ ਦੇਸ਼ ਦੇ ਨਾਗਰਿਕਾਂ ਲਈ ਅਸਥਾਈ ਵੀਜ਼ੇ ਦਾ ਕੀਤਾ ਐਲਾਨ
Friday, Dec 22, 2023 - 11:11 AM (IST)
ਓਟਾਵਾ (ਏਜੰਸੀ): ਕੈਨੇਡਾ ਨੇ ਗਾਜ਼ਾ ਪੱਟੀ ਦੇ ਉਨ੍ਹਾਂ ਲੋਕਾਂ ਨੂੰ ਅਸਥਾਈ ਵੀਜ਼ਾ ਦੇਣ ਦਾ ਐਲਾਨ ਕੀਤਾ ਹੈ, ਜਿਨ੍ਹਾਂ ਦੇ ਰਿਸ਼ਤੇਦਾਰ ਕੈਨੇਡਾ ਵਿੱਚ ਰਹਿੰਦੇ ਹਨ। ਇਸ ਸਬੰਧ ਵਿਚ ਵੀਰਵਾਰ ਰਾਤ ਨੂੰ ਜਾਣਕਾਰੀ ਦਿੰਦਿਆਂ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਦੱਸਿਆ ਕਿ ਇਹ ਮੁਹਿੰਮ 9 ਜਨਵਰੀ ਤੱਕ ਸ਼ੁਰੂ ਹੋ ਸਕਦੀ ਹੈ। ਹਾਲਾਂਕਿ ਫੈਡਰਲ ਸਰਕਾਰ ਨੇ ਜੰਗ ਪ੍ਰਭਾਵਿਤ ਖੇਤਰ ਤੋਂ ਨਾਗਰਿਕਾਂ ਨੂੰ ਸੁਰੱਖਿਅਤ ਕੱਢਣ ਦਾ ਕੋਈ ਭਰੋਸਾ ਨਹੀਂ ਦਿੱਤਾ ਹੈ।
ਇਮੀਗ੍ਰੇਸ਼ਨ ਮੰਤਰੀ ਮਿਲਰ ਨੇ ਕਿਹਾ ਕਿ ਸਰਕਾਰ ਦਾ ਧਿਆਨ ਗਾਜ਼ਾ ਤੋਂ 660 ਕੈਨੇਡੀਅਨ ਨਾਗਰਿਕਾਂ, ਸਥਾਈ ਨਿਵਾਸੀਆਂ ਅਤੇ ਉਨ੍ਹਾਂ ਦੇ ਜੀਵਨ ਸਾਥੀਆਂ ਅਤੇ ਬੱਚਿਆਂ ਨੂੰ ਕੱਢਣ 'ਤੇ ਹੈ। ਮਿਲਰ ਨੇ ਕਿਹਾ ਕਿ ਸਰਕਾਰ ਕੈਨੇਡਾ ਵਿੱਚ ਵਿਸਤ੍ਰਿਤ ਪਰਿਵਾਰਕ ਸਬੰਧਾਂ ਵਾਲੇ ਲੋਕਾਂ ਦੀਆਂ ਅਰਜ਼ੀਆਂ ਸਵੀਕਾਰ ਕਰਨਾ ਸ਼ੁਰੂ ਕਰੇਗੀ, ਜਿਸ ਵਿੱਚ ਮਾਤਾ-ਪਿਤਾ, ਦਾਦਾ-ਦਾਦੀ, ਭੈਣ-ਭਰਾ ਅਤੇ ਪੋਤੇ-ਪੋਤੀਆਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸਰਕਾਰ ਮਾਪਦੰਡਾਂ 'ਤੇ ਖਰੇ ਉਤਰਨ ਵਾਲਿਆਂ ਨੂੰ ਤਿੰਨ ਸਾਲ ਲਈ ਵੀਜ਼ਾ ਦੇਵੇਗੀ।
ਪੜ੍ਹੋ ਇਹ ਅਹਿਮ ਖ਼ਬਰ-ਭਾਰਤੀ ਵਿਦਿਆਰਥੀਆਂ ਲਈ ਚੰਗੀ ਖਬਰ, ਅਮਰੀਕਾ ਨੇ ਪ੍ਰਵਾਸੀ ਵੀਜ਼ਾ ਲਈ ਨੀਤੀ ’ਚ ਕੀਤਾ ਬਦਲਾਅ
ਮਿਲਰ ਨੇ ਕਿਹਾ ਕਿ ਉਹ ਯਕੀਨ ਨਾਲ ਨਹੀਂ ਕਹਿ ਸਕਦੇ ਕਿ ਇਸ ਮੁਹਿੰਮ ਤਹਿਤ ਕਿੰਨੇ ਲੋਕ ਕੈਨੇਡਾ ਆ ਸਕਦੇ ਹਨ ਪਰ ਉਨ੍ਹਾਂ ਕਿਹਾ ਕਿ ਇਹ ਗਿਣਤੀ ਸੈਂਕੜੇ ਵਿੱਚ ਹੋ ਸਕਦੀ ਹੈ। ਇਮੀਗ੍ਰੇਸ਼ਨ ਮੰਤਰੀ ਨੇ ਇਹ ਵੀ ਕਿਹਾ ਕਿ ਗਾਜ਼ਾ ਤੋਂ ਕੈਨੇਡੀਅਨ ਨਾਗਰਿਕਾਂ ਨੂੰ ਕੱਢਣਾ ਮੁਸ਼ਕਲ ਹੋ ਗਿਆ ਹੈ ਅਤੇ "ਸਾਡੀ ਸਮਰੱਥਾ ਸੀਮਤ ਹੈ।"
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।