ਵੱਡੀ ਖ਼ਬਰ ; ਬਾਬਾ ਸਿੱਦੀਕੀ ਕਤਲਕਾਂਡ ਦਾ ਮਾਸਟਰਮਾਈਂਡ ਕੈਨੇਡਾ ''ਚ ਹੋਇਆ ਗ੍ਰਿਫ਼ਤਾਰ
Saturday, Jun 07, 2025 - 10:27 AM (IST)

ਇੰਟਰਨੈਸ਼ਨਲ ਡੈਸਕ- ਐੱਨ.ਸੀ.ਪੀ. ਆਗੂ ਬਾਬਾ ਸਿੱਦੀਕੀ ਕਤਲਕਾਂਡ ਦੇ ਮਾਸਟਰਮਾਈਂਡ ਜ਼ੀਸ਼ਾਨ ਅਖਤਰ ਉਰਫ਼ ਜੱਸੀ ਪੁਰੇਵਾਲ ਨੂੰ ਕੈਨੇਡਾ ਵਿਚ ਸਰੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਅਜੇ ਇਹ ਸਪੱਸ਼ਟ ਨਹੀਂ ਹੈ ਕਿ ਗ੍ਰਿਫ਼ਤਾਰੀ ਕਿਹੜੇ ਮਾਮਲੇ ਵਿਚ ਕੀਤੀ ਗਈ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਸਾਬਕਾ ਵਿਧਾਇਕ ਦਾ ਹੋ ਗਿਆ ਦਿਹਾਂਤ, 71 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ
ਜ਼ਿਕਰਯੋਗ ਹੈ ਕਿ 12 ਅਕਤੂਬਰ 2024 ਦੀ ਰਾਤ ਨੂੰ ਬਾਬਾ ਸਿੱਦੀਕੀ ਦੀ ਮੁੰਬਈ ਵਿਚ ਉਸ ਦੇ ਪੁੱਤਰ ਜ਼ੀਸ਼ਾਨ ਸਿੱਦੀਕੀ ਦੇ ਦਫਤਰ ਦੇ ਬਾਹਰ ਗੋਲੀ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਗਿਆ ਸੀ। ਲਾਰੈਂਸ ਬਿਸ਼ਨੋਈ ਗੈਂਗ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਗੈਂਗ ਨੇ ਦਾਅਵਾ ਕੀਤਾ ਸੀ ਕਿ ਬਾਬਾ ਸਿੱਦੀਕੀ ਬਾਲੀਵੁੱਡ ਸਟਾਰ ਸਲਮਾਨ ਖਾਨ ਦਾ ਕਰੀਬੀ ਸੀ ਤੇ ਇਸੇ ਕਰ ਕੇ ਉਸ ਨੂੰ ਮਾਰ ਦਿੱਤਾ ਗਿਆ।
ਇਹ ਵੀ ਪੜ੍ਹੋ- ਖੁੱਲ੍ਹ ਕੇ ਵਿਰੋਧ 'ਚ ਉਤਰੇ ਮਸਕ 'ਤੇ ਟਰੰਪ ਦਾ ਵੱਡਾ ਹਮਲਾ ; 'ਉਹ ਪਾਗਲ ਹੋ ਚੁੱਕੈ...'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e